ਮਃ ੩ ॥
Third Mehl:
ਤੀਜੀ ਪਾਤਿਸ਼ਾਹੀ।
ਸਚਾ ਨਾਮੁ ਧਿਆਈਐ ਸਭੋ ਵਰਤੈ ਸਚੁ ॥
Meditate on the True Name; the True Lord is pervading everywhere.
ਜੋ ਸਦਾ-ਥਿਰ ਪ੍ਰਭੂ ਹਰ ਥਾਂ ਵੱਸਦਾ ਹੈ ਉਸ ਦਾ ਨਾਮ ਸਿਮਰਨਾ ਚਾਹੀਦਾ ਹੈ, ਸਭੋ = ਹਰ ਥਾਂ। ਸਚੁ = ਸਦਾ-ਥਿਰ ਰਹਿਣ ਵਾਲਾ ਪ੍ਰਭੂ।
ਨਾਨਕ ਹੁਕਮੁ ਬੁਝਿ ਪਰਵਾਣੁ ਹੋਇ ਤਾ ਫਲੁ ਪਾਵੈ ਸਚੁ ॥
O Nanak, by understanding the Hukam of the Lord's Command, one becomes acceptable, and then obtains the fruit of Truth.
ਹੇ ਨਾਨਕ! ਜੇ ਮਨੁੱਖ ਪ੍ਰਭੂ ਦੀ ਰਜ਼ਾ ਨੂੰ ਸਮਝੇ ਤਾਂ ਉਸ ਦੀ ਹਜ਼ੂਰੀ ਵਿਚ ਕਬੂਲ ਹੁੰਦਾ ਹੈ ਤੇ (ਇਹ ਪ੍ਰਭੂ-ਦਰ ਤੇ ਪ੍ਰਵਾਨਗੀ-ਰੂਪ) ਸਦਾ ਟਿਕੇ ਰਹਿਣ ਵਾਲਾ ਫਲ ਪ੍ਰਾਪਤ ਕਰਦਾ ਹੈ।
ਕਥਨੀ ਬਦਨੀ ਕਰਤਾ ਫਿਰੈ ਹੁਕਮੈ ਮੂਲਿ ਨ ਬੁਝਈ ਅੰਧਾ ਕਚੁ ਨਿਕਚੁ ॥੨॥
He wanders around babbling and speaking, but he does not understand the Lord's Command at all. He is blind, the falsest of the false. ||2||
ਪਰ ਜੋ ਮਨੁੱਖ ਨਿਰੀਆਂ ਮੂੰਹ ਦੀਆਂ ਗੱਲਾਂ ਕਰਦਾ ਫਿਰਦਾ ਹੈ, ਪ੍ਰਭੂ ਦੀ ਰਜ਼ਾ ਨੂੰ ਉੱਕਾ ਨਹੀਂ ਸਮਝਦਾ, ਉਹ ਅੰਨ੍ਹਾ ਹੈ ਤੇ ਨਿਰੀਆਂ ਕੱਚੀਆਂ ਗੱਲਾਂ ਕਰਨ ਵਾਲਾ ਹੈ ॥੨॥ ਕਥਨੀ = ਗੱਲਾਂ। ਬਦਨੀ = ਬਦਨ (ਮੂੰਹ) ਨਾਲ। ਕਥਨੀ ਬਦਨੀ = ਮੂੰਹ ਦੀਆਂ ਗੱਲਾਂ। ਕਚੁ ਨਿਕਚੁ = ਨਿਰੋਲ ਕੱਚਾ, ਨਿਰੋਲ ਕੱਚੀਆਂ ਗੱਲਾਂ ਕਰਨ ਵਾਲੇ ॥੨॥