ਰਾਗੁ ਭੈਰਉ ਮਹਲਾ ਚਉਪਦੇ ਘਰੁ

Raag Bhairao, Fifth Mehl, Chau-Padhay, Second House:

ਰਾਗ ਭੈਰਉ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।

ਸਤਿਗੁਰ ਪ੍ਰਸਾਦਿ

One Universal Creator God. By The Grace Of The True Guru:

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਸ੍ਰੀਧਰ ਮੋਹਨ ਸਗਲ ਉਪਾਵਨ ਨਿਰੰਕਾਰ ਸੁਖਦਾਤਾ

The Fascinating Lord, the Creator of all, the Formless Lord, is the Giver of Peace.

ਹੇ ਮਨ! ਜਿਹੜਾ ਸੋਹਣਾ ਪ੍ਰਭੂ ਲੱਛਮੀ ਦਾ ਆਸਰਾ ਹੈ, ਜਿਹੜਾ ਆਕਾਰ-ਰਹਿਤ ਪ੍ਰਭੂ ਸਭਨਾਂ ਨੂੰ ਪੈਦਾ ਕਰਨ ਵਾਲਾ ਹੈ, ਜਿਹੜਾ ਸਾਰੇ ਸੁਖ ਦੇਣ ਵਾਲਾ ਹੈ, ਸ੍ਰੀ = ਸ਼੍ਰੀ, ਲੱਛਮੀ। ਸ੍ਰੀਧਰ = ਲੱਛਮੀ ਦਾ ਆਸਰਾ, ਪਰਮਾਤਮਾ। ਸਗਲ ਉਪਾਵਨ = ਸਭਨਾਂ ਨੂੰ ਪੈਦਾ ਕਰਨ ਵਾਲਾ। ਨਿਰੰਕਾਰ = ਉਹ ਜਿਸ ਦਾ ਕੋਈ ਖ਼ਾਸ ਸਰੂਪ ਦੱਸਿਆ ਨਹੀਂ ਜਾ ਸਕਦਾ।

ਐਸਾ ਪ੍ਰਭੁ ਛੋਡਿ ਕਰਹਿ ਅਨ ਸੇਵਾ ਕਵਨ ਬਿਖਿਆ ਰਸ ਮਾਤਾ ॥੧॥

You have abandoned this Lord, and you serve another. Why are you intoxicated with the pleasures of corruption? ||1||

ਉਸ ਨੂੰ ਛੱਡ ਕੇ ਤੂੰ ਹੋਰ ਹੋਰ ਦੀ ਸੇਵਾ-ਪੂਜਾ ਕਰਦਾ ਹੈਂ, ਤੂੰ ਮਾਇਆ ਦੇ ਕੋਝੇ ਸੁਆਦਾਂ ਵਿਚ ਮਸਤ ਹੈਂ ॥੧॥ ਛੋਡਿ = ਛੱਡ ਕੇ। ਕਰਹਿ = ਤੂੰ ਕਰਦਾ ਹੈਂ। ਅਨ ਸੇਵਾ = {अन्य} ਕਿਸੇ ਹੋਰ ਦੀ ਸੇਵਾ-ਭਗਤੀ। ਬਿਖਿਆ = ਮਾਇਆ। ਕਵਨ ਰਸ = ਕਿਹੜੇ ਰਸਾਂ ਵਿਚ? ਕੋਝੇ ਸੁਆਦਾਂ ਵਿਚ। ਮਾਤਾ = ਮਸਤ ॥੧॥

ਰੇ ਮਨ ਮੇਰੇ ਤੂ ਗੋਵਿਦ ਭਾਜੁ

O my mind, meditate on the Lord of the Universe.

ਹੇ ਮੇਰੇ ਮਨ! ਤੂੰ (ਸਦਾ) ਪਰਮਾਤਮਾ ਦਾ ਨਾਮ ਜਪਿਆ ਕਰ। ਭਾਜੁ = ਭਜੁ, ਜਪਿਆ ਕਰ।

ਅਵਰ ਉਪਾਵ ਸਗਲ ਮੈ ਦੇਖੇ ਜੋ ਚਿਤਵੀਐ ਤਿਤੁ ਬਿਗਰਸਿ ਕਾਜੁ ॥੧॥ ਰਹਾਉ

I have seen all other sorts of efforts; whatever you can think of, will only bring failure. ||1||Pause||

(ਸਿਮਰਨ ਤੋਂ ਬਿਨਾ) ਹੋਰ ਸਾਰੇ ਹੀਲੇ (ਕਰਦੇ ਲੋਕ) ਮੈਂ ਵੇਖੇ ਹਨ (ਇਹੀ) ਨਤੀਜਾ ਨਿਕਲਦਾ ਵੇਖਿਆ ਹੈ ਕਿ) ਹੋਰ ਜਿਹੜਾ ਭੀ ਹੀਲਾ ਸੋਚਿਆ ਜਾਂਦਾ ਹੈ ਉਸ (ਹੀਲੇ) ਨਾਲ (ਆਤਮਕ ਜੀਵਨ ਦਾ) ਕੰਮ (ਸਗੋਂ) ਵਿਗੜਦਾ (ਹੀ) ਹੈ ॥੧॥ ਰਹਾਉ ॥ ਉਪਾਵ = {ਬਹੁ-ਵਚਨ ਲਫ਼ਜ਼ 'ਉਪਾਉ' ਤੋਂ} ਹੀਲੇ। ਜੋ = ਜਿਹੜਾ ਭੀ ਉਪਾਉ। ਚਿਤਵੀਐ = ਸੋਚਿਆ ਜਾਂਦਾ ਹੈ। ਤਿਤੁ = ਉਸ (ਉਪਾਉ) ਨਾਲ। ਬਿਗਰਸਿ = ਵਿਗੜ ਜਾਂਦਾ ਹੈ ॥੧॥ ਰਹਾਉ ॥

ਠਾਕੁਰੁ ਛੋਡਿ ਦਾਸੀ ਕਉ ਸਿਮਰਹਿ ਮਨਮੁਖ ਅੰਧ ਅਗਿਆਨਾ

The blind, ignorant, self-willed manmukhs forsake their Lord and Master, and dwell on His slave Maya.

ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ, ਮਾਇਆ ਦੇ ਮੋਹ ਵਿਚ ਅੰਨ੍ਹੇ ਹੋ ਚੁਕੇ ਮਨੁੱਖ, ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਮਨੁੱਖ ਮਾਲਕ-ਪ੍ਰਭੂ ਨੂੰ ਛੱਡ ਕੇ ਉਸ ਦੀ ਦਾਸੀ (ਮਾਇਆ) ਨੂੰ ਹੀ ਹਰ ਵੇਲੇ ਚੇਤੇ ਰੱਖਦੇ ਹਨ। ਦਾਸੀ ਕਉ = ਮਾਇਆ-ਦਾਸੀ ਨੂੰ। ਸਿਮਰਹਿ = ਸਿਮਰਦੇ ਹਨ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਅੰਧ = ਮਾਇਆ ਦੇ ਮੋਹ ਵਿਚ ਅੰਨ੍ਹੇ ਹੋ ਚੁਕੇ ਮਨੁੱਖ। ਅਗਿਆਨਾ = ਆਤਮਕ ਜੀਵਨ ਦੀ ਸੂਝ ਤੋਂ ਸੱਖਣੇ।

ਹਰਿ ਕੀ ਭਗਤਿ ਕਰਹਿ ਤਿਨ ਨਿੰਦਹਿ ਨਿਗੁਰੇ ਪਸੂ ਸਮਾਨਾ ॥੨॥

They slander those who worship their Lord; they are like beasts, without a Guru. ||2||

ਅਜਿਹੇ ਨਿਗੁਰੇ ਮਨੁੱਖ, ਪਸ਼ੂਆਂ ਵਰਗੇ ਜੀਵਨ ਵਾਲੇ ਮਨੁੱਖ ਉਹਨਾਂ ਬੰਦਿਆਂ ਨੂੰ ਨਿੰਦਦੇ ਹਨ ਜਿਹੜੇ ਪਰਮਾਤਮਾ ਦੀ ਭਗਤੀ ਕਰਦੇ ਹਨ ॥੨॥ ਤਿਨ = ਉਹਨਾਂ ਨੂੰ। ਪਸੂ ਸਮਾਨਾ = ਪਸ਼ੂਆਂ ਵਰਗੇ ਜੀਵਨ ਵਾਲੇ ॥੨॥

ਜੀਉ ਪਿੰਡੁ ਤਨੁ ਧਨੁ ਸਭੁ ਪ੍ਰਭ ਕਾ ਸਾਕਤ ਕਹਤੇ ਮੇਰਾ

Soul, life, body and wealth all belong to God, but the faithless cynics claim that they own them.

ਇਹ ਜਿੰਦ ਇਹ ਸਰੀਰ ਇਹ ਧਨ-ਇਹ ਸਭ ਕੁਝ ਪਰਮਾਤਮਾ ਦਾ ਦਿੱਤਾ ਹੋਇਆ ਹੈ, ਪਰ ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਆਖਦੇ ਰਹਿੰਦੇ ਹਨ ਕਿ ਇਹ ਹਰੇਕ ਚੀਜ਼ ਸਾਡੀ ਹੈ। ਜੀਉ = ਜਿੰਦ। ਪਿੰਡੁ = ਸਰੀਰ। ਸਾਕਤ = ਪਰਮਾਤਮਾ ਨਾਲੋਂ ਟੁੱਟੇ ਹੋਏ।

ਅਹੰਬੁਧਿ ਦੁਰਮਤਿ ਹੈ ਮੈਲੀ ਬਿਨੁ ਗੁਰ ਭਵਜਲਿ ਫੇਰਾ ॥੩॥

They are proud and arrogant, evil-minded and filthy; without the Guru, they are reincarnated into the terrifying world-ocean. ||3||

ਹਉਮੈ ਵਾਲੀ ਬੁੱਧੀ ਦੇ ਕਾਰਨ ਉਹਨਾਂ ਦੀ ਅਕਲ ਖੋਟੀ ਹੋਈ ਰਹਿੰਦੀ ਹੈ ਮੈਲੀ ਹੋਈ ਰਹਿੰਦੀ ਹੈ, ਗੁਰੂ ਦੀ ਸਰਨ ਤੋਂ ਬਿਨਾ ਸੰਸਾਰ-ਸਮੁੰਦਰ ਵਿਚ ਉਹਨਾਂ ਦਾ ਗੇੜ ਬਣਿਆ ਰਹਿੰਦਾ ਹੈ ॥੩॥ ਅਹੰਬੁਧਿ = ਹਉਮੈ ਵਾਲੀ ਅਕਲ ਦੇ ਕਾਰਨ। ਦੁਰਮਤਿ = ਖੋਟੀ ਮੱਤ। ਭਵਜਲਿ = ਸੰਸਾਰ-ਸਮੁੰਦਰ ਵਿਚ ॥੩॥

ਹੋਮ ਜਗ ਜਪ ਤਪ ਸਭਿ ਸੰਜਮ ਤਟਿ ਤੀਰਥਿ ਨਹੀ ਪਾਇਆ

Through burnt offerings, charitable feasts, ritualistic chants, penance, all sorts of austere self-discipline and pilgrimages to sacred shrines and rivers, they do not find God.

ਹੇ ਨਾਨਕ! ਹੋਮ, ਜੱਗ, ਜਪ-ਤਪ ਸਾਧਨਾਂ ਨਾਲ, ਇੰਦ੍ਰਿਆਂ ਨੂੰ ਵੱਸ ਵਿਚ ਕਰਨ ਵਾਲੇ ਸਾਰੇ ਸਾਧਨਾਂ ਨਾਲ, ਕਿਸੇ ਪਵਿੱਤਰ ਨਦੀ ਦੇ ਕੰਢੇ ਉਤੇ ਕਿਸੇ ਤੀਰਥ ਉਤੇ (ਇਸ਼ਨਾਨ ਕੀਤਿਆਂ) ਪਰਮਾਤਮਾ ਦਾ ਮਿਲਾਪ ਨਹੀਂ ਹੋ ਸਕਦਾ। ਸਭਿ = ਸਾਰੇ। ਸੰਜਮ = ਇੰਦ੍ਰਿਆਂ ਨੂੰ ਵੱਸ ਵਿਚ ਰੱਖਣ ਦੇ ਸਾਧਨ। ਤਟਿ = (ਨਦੀ ਦੇ) ਕੰਢੇ ਉਤੇ। ਤੀਰਥਿ = ਤੀਰਥ ਉਤੇ।

ਮਿਟਿਆ ਆਪੁ ਪਏ ਸਰਣਾਈ ਗੁਰਮੁਖਿ ਨਾਨਕ ਜਗਤੁ ਤਰਾਇਆ ॥੪॥੧॥੧੪॥

Self-conceit is only erased when one seeks the Lord's Sanctuary and becomes Gurmukh; O Nanak, he crosses over the world-ocean. ||4||1||14||

ਜਿਹੜੇ ਮਨੁੱਖ ਪਰਮਾਤਮਾ ਦੀ ਸਰਨ ਪੈਂਦੇ ਹਨ ਉਹਨਾਂ ਦੇ ਅੰਦਰੋਂ ਆਪਾ-ਭਾਵ ਮਿਟ ਜਾਂਦਾ ਹੈ। ਹੇ ਨਾਨਕ! (ਪਰਮਾਤਮਾ) ਗੁਰੂ ਦੀ ਸਰਨ ਪਾ ਕੇ ਜਗਤ (ਜਗਤ ਦੇ ਜੀਵਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ ॥੪॥੧॥੧੪॥ ਆਪੁ = ਆਪਾ-ਭਾਵ। ਗੁਰਮੁਖਿ = ਗੁਰੂ ਦੀ ਰਾਹੀਂ ॥੪॥੧॥੧੪॥