ਪਉੜੀ

Pauree:

ਪਉੜੀ।

ਹਰਿ ਪੁਰਖੁ ਨਿਰੰਜਨੁ ਸੇਵਿ ਹਰਿ ਨਾਮੁ ਧਿਆਈਐ

Serve the Immaculate Lord God, and meditate on the Lord's Name.

ਮਾਇਆ ਤੋਂ ਰਹਿਤ ਅਕਾਲ ਪੁਰਖ ਦੀ ਸੇਵਾ ਕਰ ਕੇ ਉਸ ਦਾ ਨਾਮ ਸਿਮਰਨਾ ਚਾਹੀਦਾ ਹੈ; ਨਿਰੰਜਨੁ = ਅੰਜਨ-ਰਹਿਤ, ਮਾਇਆ ਤੋਂ ਰਹਿਤ।

ਸਤਸੰਗਤਿ ਸਾਧੂ ਲਗਿ ਹਰਿ ਨਾਮਿ ਸਮਾਈਐ

Join the Society of the Holy Saints, and be absorbed in the Lord's Name.

(ਪਰ) ਗੁਰੂ ਦੀ ਸੰਗਤਿ ਵਿਚ ਹੀ ਜੁੜ ਕੇ ਹਰੀ ਦੇ ਨਾਮ ਵਿਚ ਲੀਨ ਹੋ ਸਕੀਦਾ ਹੈ।

ਹਰਿ ਤੇਰੀ ਵਡੀ ਕਾਰ ਮੈ ਮੂਰਖ ਲਾਈਐ

O Lord, glorious and great is service to You; I am so foolish

ਹੇ ਹਰੀ! ਮੈਨੂੰ ਮੂਰਖ ਨੂੰ ਆਪਣੀ ਵੱਡੀ ਕਾਰ (ਭਾਵ, ਭਗਤੀ) ਵਿਚ ਜੋੜ ਲੈ; ਮੈ = ਮੈਨੂੰ।

ਹਉ ਗੋਲਾ ਲਾਲਾ ਤੁਧੁ ਮੈ ਹੁਕਮੁ ਫੁਰਮਾਈਐ

- please, commit me to it. I am Your servant and slave; command me, according to Your Will.

ਮੈਨੂੰ ਹੁਕਮ ਕਰ, ਮੈਂ ਤੇਰੇ ਦਾਸਾਂ ਦਾ ਦਾਸ ਹਾਂ;

ਹਉ ਗੁਰਮੁਖਿ ਕਾਰ ਕਮਾਵਾ ਜਿ ਗੁਰਿ ਸਮਝਾਈਐ ॥੨॥

As Gurmukh, I shall serve You, as Guru has instructed me. ||2||

(ਮੇਹਰ ਕਰ ਕਿ) ਸਤਿਗੁਰੂ ਨੇ ਜੋ ਕਾਰ ਸਮਝਾਈ ਹੈ ਉਹ ਮੈਂ ਸਤਿਗੁਰੂ ਦੇ ਸਨਮੁਖ ਹੋ ਕੇ ਕਰਾਂ ॥੨॥ ਗੁਰਿ = ਗੁਰੂ ਨੇ ॥੨॥