ਬੈਰਾੜੀ ਮਹਲਾ

Bairaaree, Fourth Mehl:

ਬੈਰਾੜੀ ਚੌਥੀ ਪਾਤਿਸ਼ਾਹੀ।

ਜਪਿ ਮਨ ਹਰਿ ਨਿਰੰਜਨੁ ਨਿਰੰਕਾਰਾ

Meditate, O mind, on the immaculate, formless Lord.

ਹੇ (ਮੇਰੇ) ਮਨ! ਉਸ ਪਰਮਾਤਮਾ ਦਾ ਨਾਮ ਜਪਿਆ ਕਰ, ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ, ਜਿਸ ਦਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ। ਮਨ = ਹੇ ਮਨ! ਨਿਰੰਜਨੁ = {ਨਿਰ-ਅੰਜਨੁ। ਅੰਜਨੁ = ਮਾਇਆ ਦੀ ਕਾਲਖ} ਮਾਇਆ ਦੇ ਪ੍ਰਭਾਵ ਤੋਂ ਰਹਿਤ।

ਸਦਾ ਸਦਾ ਹਰਿ ਧਿਆਈਐ ਸੁਖਦਾਤਾ ਜਾ ਕਾ ਅੰਤੁ ਪਾਰਾਵਾਰਾ ॥੧॥ ਰਹਾਉ

Forever and ever, meditate on the Lord, the Giver of peace; He has no end or limitation. ||1||Pause||

ਹੇ ਮਨ! ਜਿਸ (ਪ੍ਰਭੂ ਦੇ ਗੁਣਾਂ) ਦਾ ਅੰਤ ਨਹੀਂ ਪੈ ਸਕਦਾ, ਜਿਸ (ਦੇ ਸਰੂਪ ਦਾ) ਹੱਦ-ਬੰਨਾ ਨਹੀਂ ਲੱਭਦਾ, ਉਸ ਸੁਖਾਂ ਦੇ ਦੇਣ ਵਾਲੇ ਨੂੰ ਸਦਾ ਹੀ ਸਿਮਰਨਾ ਚਾਹੀਦਾ ਹੈ ॥੧॥ ਰਹਾਉ ॥ ਜਾ ਕਾ = ਜਿਸ (ਹਰੀ) ਦਾ। ਪਾਰਾਵਾਰ = ਪਾਰ ਅਵਾਰ, ਪਾਰਲਾ ਉਰਲਾ ਬੰਨਾ ॥੧॥ ਰਹਾਉ ॥

ਅਗਨਿ ਕੁੰਟ ਮਹਿ ਉਰਧ ਲਿਵ ਲਾਗਾ ਹਰਿ ਰਾਖੈ ਉਦਰ ਮੰਝਾਰਾ

In the fiery pit of the womb, when you were hanging upside-down, the Lord absorbed You in His Love, and preserved You.

ਹੇ ਮਨ! ਜਦੋਂ ਜੀਵ (ਮਾਂ ਦੇ ਪੇਟ ਦੀ) ਅੱਗ ਦੇ ਕੁੰਡ ਵਿਚ ਪੁੱਠਾ ਲਟਕਿਆ ਹੋਇਆ (ਉਸ ਦੇ ਚਰਨਾਂ ਵਿਚ) ਸੁਰਤ ਜੋੜੀ ਰੱਖਦਾ ਹੈ (ਤਦੋਂ) ਪਰਮਾਤਮਾ (ਮਾਂ ਦੇ) ਪੇਟ ਵਿਚ ਉਸ ਦੀ ਰੱਖਿਆ ਕਰਦਾ ਹੈ। ਅਗਨਿ ਕੁੰਟ = ਅੱਗ ਦਾ ਕੁੰਡ। ਮਹਿ = ਵਿਚ। ਉਰਧ = ਉਲਟਾ (ਲਟਕਿਆ ਹੋਇਆ)। ਲਿਵ ਲਾਗਾ = ਸੁਰਤ ਜੋੜੀ ਰੱਖਦਾ ਹੈ। ਉਦਰ = (ਮਾਂ ਦਾ) ਪੇਟ। ਮੰਝਾਰਾ = ਮੰਝ, ਵਿਚ।

ਸੋ ਐਸਾ ਹਰਿ ਸੇਵਹੁ ਮੇਰੇ ਮਨ ਹਰਿ ਅੰਤਿ ਛਡਾਵਣਹਾਰਾ ॥੧॥

So serve such a Lord, O my mind; the Lord shall deliver you in the end. ||1||

ਹੇ ਮੇਰੇ ਮਨ! ਇਹੋ ਜਿਹੀ ਸਮਰਥਾ ਵਾਲੇ ਪ੍ਰਭੂ ਦੀ ਸਦਾ ਸੇਵਾ-ਭਗਤੀ ਕਰਿਆ ਕਰ, ਅਖ਼ੀਰ ਵੇਲੇ ਭੀ ਉਹੀ ਪ੍ਰਭੂ ਛਡਾ ਸਕਣ ਵਾਲਾ ਹੈ ॥੧॥ ਅੰਤਿ = ਅਖ਼ੀਰ ਵੇਲੇ ॥੧॥

ਜਾ ਕੈ ਹਿਰਦੈ ਬਸਿਆ ਮੇਰਾ ਹਰਿ ਹਰਿ ਤਿਸੁ ਜਨ ਕਉ ਕਰਹੁ ਨਮਸਕਾਰਾ

Bow down in reverence to that humble being, within whose heart the Lord, Har, Har, abides.

ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਸੱਚਾ ਵੱਸਿਆ ਰਹਿੰਦਾ ਹੈ, ਹੇ ਮੇਰੇ ਮਨ! ਉਸ ਮਨੁੱਖ ਅੱਗੇ ਸਦਾ ਸਿਰ ਨਿਵਾਇਆ ਕਰ। ਕੈ ਹਿਰਦੈ = ਦੇ ਹਿਰਦੇ ਵਿਚ।

ਹਰਿ ਕਿਰਪਾ ਤੇ ਪਾਈਐ ਹਰਿ ਜਪੁ ਨਾਨਕ ਨਾਮੁ ਅਧਾਰਾ ॥੨॥੫॥

By the Lord's Kind Mercy, O Nanak, one obtains the Lord's meditation, and the support of the Naam. ||2||5||

ਹੇ ਨਾਨਕ! (ਆਖ-ਹੇ ਮਨ!) ਪਰਮਾਤਮਾ ਦੀ ਕਿਰਪਾ ਨਾਲ ਹੀ ਪਰਮਾਤਮਾ ਦੇ ਨਾਮ ਦਾ ਜਾਪ ਪ੍ਰਾਪਤ ਹੁੰਦਾ ਹੈ (ਜਿਸ ਨੂੰ ਪ੍ਰਾਪਤ ਹੋ ਜਾਂਦਾ ਹੈ) ਨਾਮ (ਉਸ ਦੀ ਜ਼ਿੰਦਗੀ ਦਾ) ਆਸਰਾ ਬਣ ਜਾਂਦਾ ਹੈ ॥੨॥੫॥ ਤੇ = ਤੋਂ, ਨਾਲ। ਪਾਈਐ = ਲੱਭਦਾ ਹੈ। ਹਰਿ ਜਪੁ = ਹਰੀ ਦਾ ਜਪ। ਅਧਾਰਾ = ਆਸਰਾ ॥੨॥੫॥