ਜੈਤਸਰੀ ਮਹਲਾ ੫ ਵਾਰ ਸਲੋਕਾ ਨਾਲਿ ॥
Jaitsree, Fifth Mehl, Vaar With Saloks:
ਰਾਗ ਜੈਤਸਰੀ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ 'ਵਾਰ', ਸਲੋਕਾਂ ਸਮੇਤ।
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਸਲੋਕ ॥
Salok:
ਸਲੋਕ।
ਆਦਿ ਪੂਰਨ ਮਧਿ ਪੂਰਨ ਅੰਤਿ ਪੂਰਨ ਪਰਮੇਸੁਰਹ ॥
In the beginning, He was pervading; in the middle, He is pervading; in the end, He will be pervading. He is the Transcendent Lord.
ਸੰਤ ਜਨ ਉਸ ਸਰਬ-ਵਿਆਪਕ ਪਰਮੇਸਰ ਨੂੰ ਸਿਮਰਦੇ ਹਨ ਜੋ ਜਗਤ ਦੇ ਸ਼ੁਰੂ ਤੋਂ ਹਰ ਥਾਂ ਮੌਜੂਦ ਹੈ, ਹੁਣ ਭੀ ਸਰਬ-ਵਿਆਪਕ ਹੈ ਤੇ ਅਖ਼ੀਰ ਵਿਚ ਭੀ ਹਰ ਥਾਂ ਹਾਜ਼ਰ ਨਾਜ਼ਰ ਰਹੇਗਾ। ਆਦਿ = ਜਗਤ ਦੇ ਸ਼ੁਰੂ ਤੋਂ। ਪੂਰਨ = ਸਭ ਥਾਂ ਮੌਜੂਦ। ਮਧਿ = ਵਿਚਕਾਰਲੇ ਸਮੇ। ਅੰਤਿ = ਜਗਤ ਦੇ ਮੁੱਕ ਜਾਣ ਤੇ।
ਸਿਮਰੰਤਿ ਸੰਤ ਸਰਬਤ੍ਰ ਰਮਣੰ ਨਾਨਕ ਅਘਨਾਸਨ ਜਗਦੀਸੁਰਹ ॥੧॥
The Saints remember in meditation the all-pervading Lord God. O Nanak, He is the Destroyer of sins, the Lord of the universe. ||1||
ਹੇ ਨਾਨਕ! ਉਹ ਜਗਤ ਦਾ ਮਾਲਕ ਪ੍ਰਭੂ ਸਭ ਪਾਪਾਂ ਦੇ ਨਾਸ ਕਰਨ ਵਾਲਾ ਹੈ ॥੧॥ ਸਰਬਤ੍ਰ ਰਮਣੰ = ਹਰ ਥਾਂ ਵਿਆਪਕ ਪ੍ਰਭੂ ਨੂੰ। ਅਘ = ਪਾਪ। ਜਗਦੀਸੁਰਹ = (ਜਗਤ-ਈਸੁਰ) ਜਗਤ ਦਾ ਮਾਲਕ ॥੧॥
ਪੇਖਨ ਸੁਨਨ ਸੁਨਾਵਨੋ ਮਨ ਮਹਿ ਦ੍ਰਿੜੀਐ ਸਾਚੁ ॥
See, hear, speak and implant the True Lord within your mind.
ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਮਨ ਵਿਚ ਚੰਗੀ ਤਰ੍ਹਾਂ ਧਾਰਨ ਕਰਨਾ ਚਾਹੀਦਾ ਹੈ ਜੋ (ਹਰ ਥਾਂ) ਆਪ ਹੀ ਵੇਖਣ ਵਾਲਾ ਹੈ, ਆਪ ਹੀ ਸੁਣਨ ਵਾਲਾ ਹੈ ਤੇ ਆਪ ਹੀ ਸੁਣਾਉਣ ਵਾਲਾ ਹੈ। ਪੇਖਨ = ਵੇਖਣ ਵਾਲਾ। ਦ੍ਰਿੜੀਐ = ਪੱਕੀ ਤਰ੍ਹਾਂ ਟਿਕਾ ਰੱਖੀਏ। ਸਾਚੁ = ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ।
ਪੂਰਿ ਰਹਿਓ ਸਰਬਤ੍ਰ ਮੈ ਨਾਨਕ ਹਰਿ ਰੰਗਿ ਰਾਚੁ ॥੨॥
He is all-pervading, permeating everywhere; O Nanak, be absorbed in the Lord's Love. ||2||
ਹੇ ਨਾਨਕ! ਉਸ ਹਰੀ ਦੀ ਪਿਆਰੀ ਯਾਦ ਵਿਚ ਲੀਨ ਹੋ ਜਾ ਜੋ ਸਭ ਥਾਈਂ ਮੌਜੂਦ ਹੈ ॥੨॥ ਪੂਰਿ ਰਹਿਓ = ਮੌਜੂਦ ਹੈ। ਸਰਬਤ੍ਰ ਮੈ = ਹਰ ਥਾਂ ਵਿਆਪਕ। ਹਰਿ ਰੰਗਿ = ਹਰੀ ਦੇ ਪਿਆਰ ਵਿਚ। ਰਾਚੁ = ਇਕ ਇਕ ਹੋ ਜਾ, ਲੀਨ ਹੋ ਜਾ ॥੨॥