ਗੁਰ ਪਰਸਾਦੀ ਰੰਗੇ ਰਾਤਾ

By Guru's Grace, one is attuned to the Lord's Love.

ਸਤਿਗੁਰੂ ਦੀ ਮੇਹਰ ਨਾਲ ਜੋ ਮਨੁੱਖ ਪ੍ਰਭੂ ਦੇ ਪਿਆਰ ਵਿਚ ਰੰਗੀਜਦਾ ਹੈ, ਰੰਗੇ = (ਪ੍ਰਭੂ ਦੇ) ਪਿਆਰ ਵਿਚ।

ਅੰਮ੍ਰਿਤੁ ਪੀਆ ਸਾਚੇ ਮਾਤਾ

Drinking in the Ambrosial Nectar, he is intoxicated with the Truth.

ਉਹ ਨਾਮ-ਅੰਮ੍ਰਿਤ ਪੀ ਲੈਂਦਾ ਹੈ, ਤੇ ਸੱਚੇ ਪ੍ਰਭੂ ਵਿਚ ਖੀਵਾ ਰਹਿੰਦਾ ਹੈ। ਪੀਆ = ਪੀਤਾ।

ਗੁਰ ਵੀਚਾਰੀ ਅਗਨਿ ਨਿਵਾਰੀ

Contemplating the Guru, the fire within is put out.

ਜੋ ਮਨੁੱਖ ਗੁਰ-(ਸ਼ਬਦ) ਦੀ ਰਾਹੀਂ ਵਿਚਾਰਵਾਨ ਹੋ ਗਿਆ ਹੈ ਉਸ ਨੇ (ਤ੍ਰਿਸ਼ਨਾ) ਅੱਗ ਬੁਝਾ ਲਈ ਹੈ।

ਅਪਿਉ ਪੀਓ ਆਤਮ ਸੁਖੁ ਧਾਰੀ

Drinking in the Ambrosial Nectar, the soul settles in peace.

ਉਸ ਨੇ (ਨਾਮ-) ਅੰਮ੍ਰਿਤ ਪੀ ਲਿਆ ਹੈ, ਉਸ ਨੂੰ ਆਤਮਕ ਸੁਖ ਲੱਭ ਪਿਆ ਹੈ। ਅਪਿਉ = ਅੰਮ੍ਰਿਤ, ਆਤਮਕ ਜੀਵਨ ਦੇਣ ਵਾਲਾ ਨਾਮ ਜਲ। ਪੀਓ = ਪੀਤਾ। ਧਾਰੀ = ਧਾਰਿਆ, ਲੱਭਾ।

ਸਚੁ ਅਰਾਧਿਆ ਗੁਰਮੁਖਿ ਤਰੁ ਤਾਰੀ

Worshipping the True Lord in adoration, the Gurmukh crosses over the river of life.

(ਹੇ ਜੋਗੀ!) ਗੁਰੂ ਦੇ ਰਾਹ ਤੇ ਤੁਰ ਕੇ ਸੱਚੇ ਪ੍ਰਭੂ ਦਾ ਸਿਮਰਨ ਕਰ ਕੇ ('ਦੁਤਰ ਸਾਗਰ' ਤੋਂ) ਪਾਰ ਲੰਘ।

ਨਾਨਕ ਬੂਝੈ ਕੋ ਵੀਚਾਰੀ ॥੬੩॥

O Nanak, after deep contemplation, this is understood. ||63||

(ਪਰ) ਹੇ ਨਾਨਕ! ਕੋਈ ਵਿਰਲਾ ਵਿਚਾਰਵਾਨ (ਇਸ ਗੱਲ ਨੂੰ) ਸਮਝਦਾ ਹੈ ॥੬੩॥ ਵੀਚਾਰੀ = ਵਿਚਾਰ-ਵਾਨ। ਤਰੁ ਤਾਰੀ = ਤਾਰੀ ਤਰੁ, ਪਾਰ ਲੰਘ। ਕੋ = ਕੋਈ ਵਿਰਲਾ ॥੬੩॥

ਇਹੁ ਮਨੁ ਮੈਗਲੁ ਕਹਾ ਬਸੀਅਲੇ ਕਹਾ ਬਸੈ ਇਹੁ ਪਵਨਾ

"Where does this mind-elephant live? Where does the breath reside?

(ਪ੍ਰਸ਼ਨ:) ਮਸਤ ਹਾਥੀ (ਵਰਗਾ) ਇਹ ਮਨ ਕਿਥੇ ਵੱਸਦਾ ਹੈ? ਇਹ ਪ੍ਰਾਣ ਕਿਥੇ ਵੱਸਦੇ ਹਨ? ਮੈਗਲੁ = (ਸੰ: ਮਦਕਲ; मदकल) ਮਸਤ ਹਾਥੀ।

ਕਹਾ ਬਸੈ ਸੁ ਸਬਦੁ ਅਉਧੂ ਤਾ ਕਉ ਚੂਕੈ ਮਨ ਕਾ ਭਵਨਾ

Where should the Shabad reside, so that the wanderings of the mind may cease?"

ਹੇ ਜੋਗੀ (ਨਾਨਕ!) ਉਹ ਸ਼ਬਦ ਕਿਥੇ ਵੱਸਦਾ ਹੈ (ਜਿਸ ਦੀ ਰਾਹੀਂ ਤੁਹਾਡੇ ਮਤ-ਅਨੁਸਾਰ) ਮਨ ਦੀ ਭਟਕਣਾ ਮੁੱਕਦੀ ਹੈ? ਭਵਨਾ = ਭਟਕਣਾ।

ਨਦਰਿ ਕਰੇ ਤਾ ਸਤਿਗੁਰੁ ਮੇਲੇ ਤਾ ਨਿਜ ਘਰਿ ਵਾਸਾ ਇਹੁ ਮਨੁ ਪਾਏ

When the Lord blesses one with His Glance of Grace, he leads him to the True Guru. Then, this mind dwells in its own home within.

(ਉੱਤਰ:) ਜੇ ਪ੍ਰਭੂ ਮੇਹਰ ਦੀ ਨਿਗਾਹ ਕਰੇ ਤਾਂ ਉਹ ਸਤਿਗੁਰੂ ਮਿਲਾਂਦਾ ਹੈ ਤੇ (ਗੁਰੂ ਮਿਲਿਆਂ) ਇਹ ਮਨ ਆਪਣੇ ਹੀ ਘਰ ਵਿਚ (ਭਾਵ, ਆਪਣੇ ਆਪ ਵਿਚ) ਟਿਕ ਜਾਂਦਾ ਹੈ।

ਆਪੈ ਆਪੁ ਖਾਇ ਤਾ ਨਿਰਮਲੁ ਹੋਵੈ ਧਾਵਤੁ ਵਰਜਿ ਰਹਾਏ

When the individual consumes his egotism, he becomes immaculate, and his wandering mind is restrained.

(ਗੁਰੂ ਦੇ ਹੁਕਮ ਵਿਚ ਤੁਰ ਕੇ ਜਦੋਂ) ਮਨ ਆਪਣੇ ਆਪ ਨੂੰ ਖਾ ਜਾਂਦਾ ਹੈ (ਭਾਵ, ਆਪਣੇ ਸੰਕਲਪ ਵਿਕਲਪ ਮੁਕਾ ਦੇਂਦਾ ਹੈ, ਜਦੋਂ ਮਨੁੱਖ ਮਨ ਦੇ ਪਿੱਛੇ ਤੁਰਨ ਦੇ ਥਾਂ ਗੁਰੂ ਦੇ ਹੁਕਮ ਵਿਚ ਤੁਰਦਾ ਹੈ) ਤਾਂ ਮਨ ਪਵਿਤ੍ਰ ਹੋ ਜਾਂਦਾ ਹੈ (ਕਿਉਂਕਿ ਇਸ ਤਰ੍ਹਾਂ ਗੁਰੂ ਦੇ ਉਪਦੇਸ਼ ਨਾਲ ਮਨੁੱਖ) ਮਾਇਆ ਵਲ ਦੌੜਦੇ ਮਨ ਨੂੰ ਰੋਕ ਰੱਖਦਾ ਹੈ। ਆਪੈ ਆਪੁ = ਆਪਣੇ ਆਪ ਨੂੰ। ਧਾਵਤੁ = (ਵਿਕਾਰਾਂ ਵਲ) ਦੌੜਦਾ। ਵਰਜਿ = ਰੋਕ ਕੇ।

ਕਿਉ ਮੂਲੁ ਪਛਾਣੈ ਆਤਮੁ ਜਾਣੈ ਕਿਉ ਸਸਿ ਘਰਿ ਸੂਰੁ ਸਮਾਵੈ

"How can the root, the source of all be realized? How can the soul know itself? How can the sun enter into the house of the moon?"

(ਪ੍ਰਸ਼ਨ:) ਮਨੁੱਖ (ਜਗਤ ਦੇ) ਮੁੱਢ (ਪ੍ਰਭੂ) ਨੂੰ ਕਿਵੇਂ ਪਛਾਣੇ? ਆਪਣੇ ਆਤਮਾ ਨੂੰ ਕਿਵੇਂ ਸਮਝੇ? ਚੰਦ੍ਰਮਾ ਦੇ ਘਰ ਵਿਚ ਸੂਰਜ ਕਿਵੇਂ ਟਿਕੇ? ਸਸਿ = ਚੰਦ੍ਰਮਾ। ਹਉਮੈ = ਹਉ ਮੈਂ, ਮੈਂ ਮੈਂ, ਮੈਂ ਦਾ ਹਰ ਵੇਲੇ ਧਿਆਨ, ਹਰ ਵੇਲੇ ਆਪਣੇ ਆਪ ਦਾ ਖ਼ਿਆਲ, ਵੱਖਰਾ-ਪਨ, ਖ਼ੁਦਗ਼ਰਜ਼ੀ।

ਗੁਰਮੁਖਿ ਹਉਮੈ ਵਿਚਹੁ ਖੋਵੈ ਤਉ ਨਾਨਕ ਸਹਜਿ ਸਮਾਵੈ ॥੬੪॥

The Gurmukh eliminates egotism from within; then, O Nanak, the sun naturally enters into the home of the moon. ||64||

(ਉੱਤਰ:) ਜੋ ਮਨੁੱਖ ਗੁਰੂ ਦੇ ਹੁਕਮ ਵਿਚ ਤੁਰਦਾ ਹੈ ਉਹ ਆਪਣੇ ਅੰਦਰੋਂ 'ਹਉਮੈ' ਦੂਰ ਕਰਦਾ ਹੈ, ਤਦੋਂ ਹੇ ਨਾਨਕ! ਉਹ ਸਹਿਜ ਅਵਸਥਾ ਵਿਚ ਟਿਕ ਜਾਂਦਾ ਹੈ ॥੬੪॥ ਸਹਜਿ = ਸਹਿਜ ਵਿਚ, ਅਡੋਲ ਅਵਸਥਾ ਵਿਚ ॥੬੪॥