ਰਾਮਕਲੀ ਮਹਲਾ

Raamkalee, First Mehl:

ਰਾਮਕਲੀ ਪਹਿਲੀ ਪਾਤਿਸ਼ਾਹੀ।

ਸਾਹਾ ਗਣਹਿ ਕਰਹਿ ਬੀਚਾਰੁ

You calculate the auspicious days, but you do not understand

ਹੇ ਪੰਡਿਤ! ਤੂੰ (ਵਿਆਹ ਆਦਿਕ ਸਮਿਆਂ ਤੇ ਜਜਮਾਨਾਂ ਵਾਸਤੇ) ਸਭ ਲਗਨ ਮੁਹੂਰਤ ਗਿਣਦਾ ਹੈਂ, ਪਰ ਤੂੰ ਇਹ ਵਿਚਾਰ ਨਹੀਂ ਕਰਦਾ, ਸਾਹਾ = {सु = अहर्} ਸ਼ੁਭ ਦਿਨ, ਚੰਗਾ ਮੁਹੂਰਤ। ਗਣਹਿ = ਗਿਣਦਾ ਹੈਂ (ਹੇ ਪਾਂਡੇ!)

ਸਾਹੇ ਊਪਰਿ ਏਕੰਕਾਰੁ

that the One Creator Lord is above these auspicious days.

ਕਿ ਸ਼ੁਭ ਸਮਾਂ ਬਣਾਣ ਨਾਹ ਬਣਾਣ ਵਾਲਾ ਪਰਮਾਤਮਾ (ਆਪ) ਹੈ। ਏਕੰਕਾਰੁ = ਪਰਮਾਤਮਾ।

ਜਿਸੁ ਗੁਰੁ ਮਿਲੈ ਸੋਈ ਬਿਧਿ ਜਾਣੈ

He alone knows the way, who meets the Guru.

ਜਿਸ ਮਨੁੱਖ ਨੂੰ ਗੁਰੂ ਮਿਲ ਪਏ ਉਹ ਜਾਣਦਾ ਹੈ (ਕਿ ਵਿਆਹ ਆਦਿਕ ਦਾ ਸਮਾ ਕਿਸ) ਢੰਗ (ਨਾਲ ਸ਼ੁਭ ਬਣ ਸਕਦਾ ਹੈ)। ਸੋਈ = ਉਹੀ ਮਨੁੱਖ। ਬਿਧਿ = ਤਰੀਕਾ, ਢੰਗ।

ਗੁਰਮਤਿ ਹੋਇ ਹੁਕਮੁ ਪਛਾਣੈ ॥੧॥

When one follows the Guru's Teachings, then he realizes the Hukam of God's Command. ||1||

ਜਦੋਂ ਮਨੁੱਖ ਨੂੰ ਗੁਰੂ ਦੀ ਸਿੱਖਿਆ ਪ੍ਰਾਪਤ ਹੋ ਜਾਏ ਤਦੋਂ ਉਹ ਪਰਮਾਤਮਾ ਦੀ ਰਜ਼ਾ ਨੂੰ ਸਮਝ ਲੈਂਦਾ ਹੈ (ਤੇ ਰਜ਼ਾ ਨੂੰ ਸਮਝਣਾ ਹੀ ਸ਼ੁਭ ਮੁਹੂਰਤ ਦਾ ਮੂਲ ਹੈ) ॥੧॥ ਤ = ਤਾਂ ॥੧॥

ਝੂਠੁ ਬੋਲਿ ਪਾਡੇ ਸਚੁ ਕਹੀਐ

Do not tell lies, O Pandit; O religious scholar, speak the Truth.

ਹੇ ਪੰਡਿਤ! (ਆਪਣੀ ਆਜੀਵਕਾ ਦੀ ਖ਼ਾਤਰ ਜਜਮਾਨਾਂ ਨੂੰ ਪਤਿ-ਆਉਣ ਵਾਸਤੇ ਵਿਆਹ ਆਦਿਕ ਸਮਿਆਂ ਦੇ ਸ਼ੁਭ ਮੁਹੂਰਤ ਲੱਭਣ ਦਾ) ਝੂਠ ਨਾਹ ਬੋਲ। ਸੱਚ ਬੋਲਣਾ ਚਾਹੀਦਾ ਹੈ। ਪਾਡੇ = ਹੇ ਪੰਡਿਤ!

ਹਉਮੈ ਜਾਇ ਸਬਦਿ ਘਰੁ ਲਹੀਐ ॥੧॥ ਰਹਾਉ

When egotism is eradicated through the Word of the Shabad, then one finds His home. ||1||Pause||

ਜਦੋਂ ਗੁਰੂ ਦੇ ਸ਼ਬਦ ਵਿਚ ਜੁੜ ਕੇ (ਅੰਦਰ ਦੀ) ਹਉਮੈ ਦੂਰ ਹੋ ਜਾਂਦੀ ਹੈ ਤਦੋਂ ਉਹ ਘਰ ਲੱਭ ਪੈਂਦਾ ਹੈ (ਜਿਥੋਂ ਆਤਮਕ ਤੇ ਸੰਸਾਰਕ ਸਾਰੇ ਪਦਾਰਥ ਮਿਲਦੇ ਹਨ) ॥੧॥ ਰਹਾਉ ॥ ਸਬਦਿ = ਗੁਰੂ ਦੇ ਸ਼ਬਦ ਦੀ ਰਾਹੀਂ। ਘਰੁ = ਆਤਮਕ ਆਨੰਦ ਦਾ ਟਿਕਾਣਾ ॥੧॥ ਰਹਾਉ ॥

ਗਣਿ ਗਣਿ ਜੋਤਕੁ ਕਾਂਡੀ ਕੀਨੀ

Calculating and counting, the astrologer draws the horoscope.

(ਪੰਡਿਤ) ਜੋਤਸ਼ (ਦੇ ਲੇਖੇ) ਗਿਣ ਗਿਣ ਕੇ (ਕਿਸੇ ਜਜਮਾਨ ਦੇ ਪੁੱਤਰ ਦੀ) ਜਨਮ ਪੱਤ੍ਰੀ ਬਣਾਂਦਾ ਹੈ। ਗਣਿ = ਗਿਣ ਕੇ। ਜੋਤਕੁ = ਜੋਤਸ਼। ਕਾਂਡੀ = ਜਨਮ-ਪੱਤ੍ਰੀ।

ਪੜੈ ਸੁਣਾਵੈ ਤਤੁ ਚੀਨੀ

He studies it and announces it, but he does not understand reality.

(ਜੋਤਸ਼ ਦਾ ਹਿਸਾਬ ਆਪ) ਪੜ੍ਹਦਾ ਹੈ ਤੇ (ਜਜਮਾਨ ਨੂੰ) ਸੁਣਾਂਦਾ ਹੈ ਪਰ ਅਸਲੀਅਤ ਨੂੰ ਨਹੀਂ ਪਛਾਣਦਾ।

ਸਭਸੈ ਊਪਰਿ ਗੁਰਸਬਦੁ ਬੀਚਾਰੁ

Understand, that the Word of the Guru's Shabad is above all.

(ਸ਼ੁਭ ਮੁਹੂਰਤ ਆਦਿਕ ਦੀਆਂ) ਸਾਰੀਆਂ ਵਿਚਾਰਾਂ ਤੋਂ ਸ੍ਰੇਸ਼ਟ ਵਿਚਾਰ ਇਹ ਹੈ ਕਿ ਮਨੁੱਖ ਗੁਰੂ ਦੇ ਸ਼ਬਦ ਨੂੰ ਮਨ ਵਿਚ ਵਸਾਏ। ਸਭਸੈ ਊਪਰਿ = ਸਾਰੀਆਂ ਵਿਚਾਰਾਂ ਤੋਂ ਸ੍ਰੇਸ਼ਟ।

ਹੋਰ ਕਥਨੀ ਬਦਉ ਸਗਲੀ ਛਾਰੁ ॥੨॥

Do not speak of anything else; it is all just ashes. ||2||

ਮੈਂ (ਗੁਰ-ਸ਼ਬਦ ਦੇ ਟਾਕਰੇ ਤੇ ਸ਼ੁਭ ਮੁਹੂਰਤ ਤੇ ਜਨਮ-ਪੱਤ੍ਰੀ ਆਦਿਕ ਦੀ ਕਿਸੇ) ਹੋਰ ਗੱਲ ਦੀ ਪਰਵਾਹ ਨਹੀਂ ਕਰਦਾ, ਹੋਰ ਸਾਰੀਆਂ ਵਿਚਾਰਾਂ ਵਿਅਰਥ ਹਨ ॥੨॥ ਬਦਉ ਨ = ਮੈਂ ਨਹੀਂ ਮੰਨਦਾ। ਛਾਰੁ = ਸੁਆਹ ॥੨॥

ਨਾਵਹਿ ਧੋਵਹਿ ਪੂਜਹਿ ਸੈਲਾ

You bathe, wash, and worship stones.

(ਹੇ ਪੰਡਿਤ!) ਤੂੰ (ਤੀਰਥ ਆਦਿਕ ਤੇ) ਇਸ਼ਨਾਨ ਕਰਦਾ ਹੈਂ (ਸਰੀਰ ਮਲ ਮਲ ਕੇ) ਧੋਂਦਾ ਹੈਂ, ਤੇ ਪੱਥਰ (ਦੇ ਦੇਵੀ ਦੇਵਤੇ) ਪੂਜਦਾ ਹੈਂ, ਸੈਲਾ = ਪੱਥਰ, ਪੱਥਰ ਦੀਆਂ ਮੂਰਤੀਆਂ।

ਬਿਨੁ ਹਰਿ ਰਾਤੇ ਮੈਲੋ ਮੈਲਾ

But without being imbued with the Lord, you are the filthiest of the filthy.

ਪਰ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਜਾਣ ਤੋਂ ਬਿਨਾ (ਮਨ ਵਿਕਾਰਾਂ ਨਾਲ) ਸਦਾ ਮੈਲਾ ਰਹਿੰਦਾ ਹੈ।

ਗਰਬੁ ਨਿਵਾਰਿ ਮਿਲੈ ਪ੍ਰਭੁ ਸਾਰਥਿ

Subduing your pride, you shall receive the supreme wealth of God.

(ਹੇ ਪੰਡਿਤ! ਨਾਮ ਜਪ ਕੇ) ਅਹੰਕਾਰ ਦੂਰ ਕੀਤਿਆਂ (ਜੀਵਨ ਰਥ ਦਾ) ਰਥਵਾਹੀ ਪ੍ਰਭੂ ਮਿਲ ਪੈਂਦਾ ਹੈ। ਗਰਬੁ = ਅਹੰਕਾਰ। ਸਾਰਥਿ = {र्साथि} ਰਥਵਾਹੀ, ਜੀਵਨ-ਰਥ ਨੂੰ ਚਲਾਣ ਵਾਲਾ।

ਮੁਕਤਿ ਪ੍ਰਾਨ ਜਪਿ ਹਰਿ ਕਿਰਤਾਰਥਿ ॥੩॥

The mortal is liberated and emancipated, meditating on the Lord. ||3||

(ਤਾਂ ਤੇ) ਜਿੰਦ ਨੂੰ ਵਿਕਾਰਾਂ ਤੋਂ ਖ਼ਲਾਸੀ ਦਿਵਾਣ ਵਾਲੇ ਤੇ ਜੀਵਨ ਸਫਲਾ ਕਰਨ ਵਾਲੇ ਪਰਮਾਤਮਾ ਦਾ ਨਾਮ ਜਪ ॥੩॥ ਕਿਰਤਾਰਥਿ = ਸਫਲ ਕਰਨ ਵਾਲਾ ॥੩॥

ਵਾਚੈ ਵਾਦੁ ਬੇਦੁ ਬੀਚਾਰੈ

You study the arguments, but do not contemplate the Vedas.

(ਪੰਡਿਤ) ਵੇਦ (ਆਦਿਕ ਧਰਮ-ਪੁਸਤਕਾਂ) ਨੂੰ (ਜੀਵਨ ਦੀ ਅਗਵਾਈ ਵਾਸਤੇ) ਨਹੀਂ ਵਿਚਾਰਦਾ, (ਅਰਥ ਤੇ ਕਰਮ ਕਾਂਡ ਆਦਿਕ ਦੀ) ਬਹਿਸ ਨੂੰ ਹੀ ਪੜ੍ਹਦਾ ਹੈ। ਵਾਦੁ = ਝਗੜਾ, ਚਰਚਾ, ਬਹਿਸ।

ਆਪਿ ਡੁਬੈ ਕਿਉ ਪਿਤਰਾ ਤਾਰੈ

You drown yourself - how will you save your ancestors?

(ਇਸ ਤਰ੍ਹਾਂ ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਵਿਚ ਡੁੱਬਾ ਰਹਿੰਦਾ ਹੈ), ਜੇਹੜਾ ਮਨੁੱਖ ਆਪ ਡੁੱਬਿਆ ਰਹੇ ਉਹ ਆਪਣੇ (ਬੀਤ ਚੁਕੇ) ਬਜ਼ੁਰਗਾਂ ਨੂੰ (ਸੰਸਾਰ-ਸਮੁੰਦਰ ਵਿਚੋਂ) ਕਿਵੇਂ ਪਾਰ ਲੰਘਾ ਸਕਦਾ ਹੈ?

ਘਟਿ ਘਟਿ ਬ੍ਰਹਮੁ ਚੀਨੈ ਜਨੁ ਕੋਇ

How rare is that person who realizes that God is in each and every heart.

ਕੋਈ ਵਿਰਲਾ ਮਨੁੱਖ ਪਛਾਣਦਾ ਹੈ ਕਿ ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਕੋਇ = ਕੋਈ ਵਿਰਲਾ।

ਸਤਿਗੁਰੁ ਮਿਲੈ ਸੋਝੀ ਹੋਇ ॥੪॥

When one meets the True Guru, then he understands. ||4||

ਜਿਸ ਮਨੁੱਖ ਨੂੰ ਗੁਰੂ ਮਿਲ ਪਏ, ਉਸ ਨੂੰ ਇਹ ਸਮਝ ਆਉਂਦੀ ਹੈ ॥੪॥

ਗਣਤ ਗਣੀਐ ਸਹਸਾ ਦੁਖੁ ਜੀਐ

Making his calculations, cynicism and suffering afflict his soul.

ਜਿਉਂ ਜਿਉਂ ਸ਼ੁਭ ਅਸ਼ੁਭ ਮੁਹੂਰਤਾਂ ਦੇ ਲੇਖੇ ਗਿਣਦੇ ਰਹੀਏ ਤਿਉਂ ਤਿਉਂ ਜਿੰਦ ਨੂੰ ਸਦਾ ਸਹਿਮ ਦਾ ਰੋਗ ਲੱਗਾ ਰਹਿੰਦਾ ਹੈ। ਸਹਸਾ = ਸਹਿਮ। ਜੀਐ = ਜਿੰਦ ਨੂੰ।

ਗੁਰ ਕੀ ਸਰਣਿ ਪਵੈ ਸੁਖੁ ਥੀਐ

Seeking the Sanctuary of the Guru, peace is found.

ਜਦੋਂ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਤਦੋਂ ਇਸ ਨੂੰ ਆਤਮਕ ਆਨੰਦ ਮਿਲਦਾ ਹੈ।

ਕਰਿ ਅਪਰਾਧ ਸਰਣਿ ਹਮ ਆਇਆ

I sinned and made mistakes, but now I seek Your Sanctuary.

ਪਾਪ ਅਪਰਾਧ ਕਰ ਕੇ ਭੀ ਜਦੋਂ ਅਸੀਂ ਪਰਮਾਤਮਾ ਦੀ ਸਰਨ ਆਉਂਦੇ ਹਾਂ,

ਗੁਰ ਹਰਿ ਭੇਟੇ ਪੁਰਬਿ ਕਮਾਇਆ ॥੫॥

The Guru led me to meet the Lord, according to my past actions. ||5||

ਤਾਂ ਪਰਮਾਤਮਾ ਸਾਡੇ ਪੂਰਬਲੇ ਕਰਮਾਂ ਅਨੁਸਾਰ ਗੁਰੂ ਨੂੰ ਮਿਲਾ ਦੇਂਦਾ ਹੈ (ਤੇ ਗੁਰੂ ਸਹੀ ਜੀਵਨ-ਰਾਹ ਵਿਖਾਂਦਾ ਹੈ) ॥੫॥ ਭੇਟੇ = ਮਿਲੇ। ਪੁਰਬਿ = ਪੂਰਬਲੇ ਸਮੇ ਵਿਚ ॥੫॥

ਗੁਰ ਸਰਣਿ ਆਈਐ ਬ੍ਰਹਮੁ ਪਾਈਐ

If one does not enter the Guru's Sanctuary, God cannot be found.

ਜਦੋਂ ਤਕ ਗੁਰੂ ਦੀ ਸਰਨ ਨਾਹ ਆਵੀਏ ਤਦ ਤਕ ਪਰਮਾਤਮਾ ਨਹੀਂ ਮਿਲਦਾ,

ਭਰਮਿ ਭੁਲਾਈਐ ਜਨਮਿ ਮਰਿ ਆਈਐ

Deluded by doubt, one is born, only to die, and come back again.

ਭਟਕਣਾ ਵਿਚ ਕੁਰਾਹੇ ਪੈ ਕੇ ਆਤਮਕ ਮੌਤ ਸਹੇੜ ਕੇ ਮੁੜ ਮੁੜ ਜਨਮ ਵਿਚ ਆਉਂਦੇ ਰਹੀਦਾ ਹੈ। ਮਰਿ = ਆਤਮਕ ਮੌਤ ਮਰ ਕੇ।

ਜਮ ਦਰਿ ਬਾਧਉ ਮਰੈ ਬਿਕਾਰੁ

Dying in corruption, he is bound and gagged at Death's door.

(ਗੁਰੂ ਦੀ ਸਰਨ ਤੋਂ ਬਿਨਾ ਜੀਵ) ਜਮ ਦੇ ਦਰ ਤੇ ਬੱਧਾ ਹੋਇਆ ਵਿਅਰਥ ਹੀ ਆਤਮਕ ਮੌਤੇ ਮਰਦਾ ਹੈ, ਦਰਿ = ਦਰ ਤੇ। ਬਾਧਉ = ਬੱਝਾ ਹੋਇਆ। ਮਰੈ = ਆਤਮਕ ਮੌਤ ਮਰਦਾ ਹੈ। ਬਿਕਾਰੁ = ਵਿਅਰਥ।

ਨਾ ਰਿਦੈ ਨਾਮੁ ਸਬਦੁ ਅਚਾਰੁ ॥੬॥

The Naam, the Name of the Lord, is not in his heart, and he does not act according to the Shabad. ||6||

ਉਸ ਦੇ ਹਿਰਦੇ ਵਿਚ ਨਾਹ ਪ੍ਰਭੂ ਦਾ ਨਾਮ ਵੱਸਦਾ ਹੈ ਨਾਹ ਗੁਰੂ ਦਾ ਸ਼ਬਦ ਵੱਸਦਾ ਹੈ, ਨਾਹ ਹੀ ਉਸ ਦਾ ਚੰਗਾ ਆਚਰਨ ਬਣਦਾ ਹੈ ॥੬॥ ਅਚਾਰੁ = ਆਚਰਨ ॥੬॥

ਇਕਿ ਪਾਧੇ ਪੰਡਿਤ ਮਿਸਰ ਕਹਾਵਹਿ

Some call themselves Pandits, religious scholars and spiritual teachers.

ਅਨੇਕਾਂ (ਕੁਲੀਨ ਤੇ ਵਿਦਵਾਨ ਬ੍ਰਾਹਮਣ) ਆਪਣੇ ਆਪ ਨੂੰ ਪਾਂਧੇ ਪੰਡਿਤ ਮਿਸਰ ਅਖਵਾਂਦੇ ਹਨ, ਇਕਿ = {ਲਫ਼ਜ਼ 'ਇਕ' ਤੋਂ ਬਹੁ-ਵਚਨ} ਕਈ। ਮਿਸਰ = ਬ੍ਰਾਹਮਣ।

ਦੁਬਿਧਾ ਰਾਤੇ ਮਹਲੁ ਪਾਵਹਿ

Tinged with double-mindedness, they do not find the Mansion of the Lord's Presence.

ਪਰ ਪਰਮਾਤਮਾ ਤੋਂ ਬਿਨਾ ਹੋਰ ਹੋਰ ਆਸਰੇ ਦੀ ਝਾਕ ਵਿਚ ਗ਼ਲਤਾਨ ਰਹਿੰਦੇ ਹਨ, ਪਰਮਾਤਮਾ ਦਾ ਦਰ-ਘਰ ਨਹੀਂ ਲੱਭ ਸਕਦੇ।

ਜਿਸੁ ਗੁਰ ਪਰਸਾਦੀ ਨਾਮੁ ਅਧਾਰੁ

One who takes the Support of the Naam, by Guru's Grace,

ਜਿਸ ਮਨੁੱਖ ਨੂੰ ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ ਜ਼ਿੰਦਗੀ ਦਾ ਆਸਰਾ ਮਿਲ ਗਿਆ ਹੈ, ਆਧਾਰੁ = ਆਸਰਾ।

ਕੋਟਿ ਮਧੇ ਕੋ ਜਨੁ ਆਪਾਰੁ ॥੭॥

is a rare person, one among millions, incomparable. ||7||

(ਉਹ) ਕ੍ਰੋੜਾਂ ਵਿਚੋਂ ਕੋਈ ਉਹ ਬੰਦਾ ਅਦੁਤੀ ਹੈ ॥੭॥ ਕੋ ਜਨੁ = ਕੋਈ ਵਿਰਲਾ ਮਨੁੱਖ। ਆਪਾਰੁ = ਅਦੁਤੀ ॥੭॥

ਏਕੁ ਬੁਰਾ ਭਲਾ ਸਚੁ ਏਕੈ

One is bad, and another good, but the One True Lord is contained in all.

ਹੇ ਪੰਡਿਤ! (ਜਗਤ ਵਿਚ) ਚਾਹੇ ਕੋਈ ਭਲਾ ਹੈ ਚਾਹੇ ਬੁਰਾ ਹੈ ਹਰੇਕ ਵਿਚ ਸਦਾ-ਥਿਰ ਪ੍ਰਭੂ ਹੀ ਮੌਜੂਦ ਹੈ। ਸਚੁ = ਸਦਾ-ਥਿਰ ਪ੍ਰਭੂ।

ਬੂਝੁ ਗਿਆਨੀ ਸਤਗੁਰ ਕੀ ਟੇਕੈ

Understand this, O spiritual teacher, through the support of the True Guru:

ਜੇ ਤੂੰ ਗਿਆਨਵਾਨ ਬਣਨਾ ਹੈ ਤਾਂ ਗੁਰੂ ਦਾ ਆਸਰਾ-ਪਰਨਾ ਲੈ ਕੇ ਇਹ ਗੱਲ ਸਮਝ ਲੈ। ਟੇਕੈ = ਟੇਕ ਰੱਖ ਕੇ, ਆਸਰਾ ਲੈ ਕੇ। ਗਿਆਨੀ = ਹੇ ਗਿਆਨੀ!

ਗੁਰਮੁਖਿ ਵਿਰਲੀ ਏਕੋ ਜਾਣਿਆ

rare indeed is that Gurmukh, who realizes the One Lord.

ਉਹਨਾਂ ਵਿਰਲੇ ਬੰਦਿਆਂ ਨੇ ਹਰ ਥਾਂ ਇਕ ਪਰਮਾਤਮਾ ਨੂੰ ਹੀ ਵਿਆਪਕ ਸਮਝਿਆ ਹੈ ਜੇਹੜੇ ਗੁਰੂ ਦੀ ਸਰਨ ਪਏ ਹਨ। ਵਿਰਲੀ = ਵਿਰਲਿਆਂ ਨੇ।

ਆਵਣੁ ਜਾਣਾ ਮੇਟਿ ਸਮਾਣਿਆ ॥੮॥

His comings and goings cease, and he merges in the Lord. ||8||

(ਗੁਰ-ਸਰਨ ਦੀ ਬਰਕਤਿ ਨਾਲ) ਉਹ ਆਪਣਾ ਜਨਮ ਮਰਨ ਮਿਟਾ ਕੇ ਪ੍ਰਭੂ-ਚਰਨਾਂ ਵਿਚ ਲੀਨ ਰਹਿੰਦੇ ਹਨ ॥੮॥ ਮੇਟਿ = ਮਿਟਾ ਕੇ ॥੮॥

ਜਿਨ ਕੈ ਹਿਰਦੈ ਏਕੰਕਾਰੁ

Those who have the One Universal Creator Lord within their hearts,

(ਗੁਰੂ ਦੀ ਕਿਰਪਾ ਨਾਲ) ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਇਕ ਪਰਮਾਤਮਾ ਵੱਸਦਾ ਹੈ,

ਸਰਬ ਗੁਣੀ ਸਾਚਾ ਬੀਚਾਰੁ

possess all virtues; they contemplate the True Lord.

ਸਾਰੇ ਜੀਵਾਂ ਦਾ ਮਾਲਕ ਸਦਾ-ਥਿਰ ਪ੍ਰਭੂ ਉਹਨਾਂ ਦੀ ਸੁਰਤ ਦਾ ਸਦਾ ਨਿਸ਼ਾਨਾ ਬਣਿਆ ਰਹਿੰਦਾ ਹੈ। ਸਰਬ ਗੁਣੀ = ਸਾਰੇ ਗੁਣਾਂ ਦੇ ਮਾਲਕ। ਸਾਚਾ = ਸਦਾ-ਥਿਰ ਪ੍ਰਭੂ। ਬੀਚਾਰੁ =

ਗੁਰ ਕੈ ਭਾਣੈ ਕਰਮ ਕਮਾਵੈ

One who acts in harmony with the Guru's Will,

ਜੇਹੜਾ ਮਨੁੱਖ ਗੁਰੂ ਦੀ ਰਜ਼ਾ ਵਿਚ ਤੁਰ ਕੇ (ਆਪਣੇ) ਸਾਰੇ ਕੰਮ ਕਰਦਾ ਹੈ (ਤੇ ਸ਼ੁਭ ਅਸ਼ੁਭ ਮੁਹੂਰਤਾਂ ਦੇ ਭਰਮ ਵਿਚ ਨਹੀਂ ਪੈਂਦਾ),

ਨਾਨਕ ਸਾਚੇ ਸਾਚਿ ਸਮਾਵੈ ॥੯॥੪॥

O Nanak, is absorbed in the Truest of the True. ||9||4||

ਹੇ ਨਾਨਕ! ਉਹ ਸਦਾ-ਥਿਰ ਪਰਮਾਤਮਾ ਵਿਚ ਲੀਨ ਰਹਿੰਦਾ ਹੈ (ਤੇ ਉਸ ਨੂੰ ਆਤਮਕ ਤੇ ਸੰਸਾਰਕ ਪਦਾਰਥ ਉਸ ਦਰ ਤੋਂ ਮਿਲਦੇ ਰਹਿੰਦੇ ਹਨ) ॥੯॥੪॥ ਸੋਚ = ਮੰਡਲ ਦਾ ਧੁਰਾ, ਸੁਰਤ ਦਾ ਨਿਸ਼ਾਨਾ। ਸਾਚਿ = ਸਦਾ-ਥਿਰ ਪ੍ਰਭੂ ਵਿਚ ॥੯॥੪॥