ਨਿਰਗੁਨੁ ਆਪਿ ਸਰਗੁਨੁ ਭੀ ਓਹੀ ॥

He Himself is absolute and unrelated; He Himself is also involved and related.

ਉਹ ਆਪ ਮਾਇਆ ਦੇ ਤਿੰਨਾਂ ਗੁਣਾਂ ਤੋਂ ਵੱਖਰਾ ਹੈ, ਤ੍ਰਿਗੁਣੀ ਸੰਸਾਰ ਦਾ ਰੂਪ ਭੀ ਆਪ ਹੀ ਹੈ, ਨਿਰਗੁਨੁ = ਮਾਇਆ ਦੇ ਤਿੰਨਾਂ ਗੁਣਾਂ ਤੋਂ ਵੱਖਰਾ। ਸਰਗੁਨੁ = ਮਾਇਆ ਦੇ ਤਿੰਨ ਗੁਣਾਂ ਦੇ ਰੂਪ ਵਾਲਾ, ਸਾਰਾ ਦ੍ਰਿਸ਼ਟਮਾਨ ਜਗਤ-ਰੂਪ।

ਕਲਾ ਧਾਰਿ ਜਿਨਿ ਸਗਲੀ ਮੋਹੀ ॥

Manifesting His power, He fascinates the entire world.

ਜਿਸ ਪ੍ਰਭੂ ਨੇ ਆਪਣੀ ਤਾਕਤ ਕਾਇਮ ਕਰ ਕੇ ਸਾਰੇ ਜਗਤ ਨੂੰ ਮੋਹਿਆ ਹੈ। ਮੋਹੀ = ਮੋਹ ਲਈ ਹੈ।

ਅਪਨੇ ਚਰਿਤ ਪ੍ਰਭਿ ਆਪਿ ਬਨਾਏ ॥

God Himself sets His play in motion.

ਪ੍ਰਭੂ ਨੇ ਆਪਣੇ ਖੇਲ-ਤਮਾਸ਼ੇ ਆਪ ਹੀ ਬਣਾਏ ਹਨ,

ਅਪੁਨੀ ਕੀਮਤਿ ਆਪੇ ਪਾਏ ॥

Only He Himself can estimate His worth.

ਆਪਣੀ ਬਜ਼ੁਰਗੀ ਦਾ ਮੁੱਲ ਭੀ ਆਪ ਹੀ ਪਾਂਦਾ ਹੈ।

ਹਰਿ ਬਿਨੁ ਦੂਜਾ ਨਾਹੀ ਕੋਇ ॥

There is none, other than the Lord.

ਪ੍ਰਭੂ ਤੋਂ ਬਿਨਾ (ਉਸ ਵਰਗਾ) ਹੋਰ ਕੋਈ ਨਹੀਂ ਹੈ,

ਸਰਬ ਨਿਰੰਤਰਿ ਏਕੋ ਸੋਇ ॥

Permeating all, He is the One.

ਸਭ ਦੇ ਅੰਦਰ ਪ੍ਰਭੂ ਆਪ ਹੀ (ਮੌਜੂਦ) ਹੈ।

ਓਤਿ ਪੋਤਿ ਰਵਿਆ ਰੂਪ ਰੰਗ ॥

Through and through, He pervades in form and color.

ਤਾਣੇ ਪੇਟੇ ਵਾਂਗ ਸਾਰੇ ਰੂਪਾਂ ਤੇ ਰੰਗਾਂ ਵਿਚ ਵਿਆਪਕ ਹੈ; ਓਤਿ ਪੋਤਿ = ਤਾਣੇ ਪੇਟੇ ਵਾਂਗ। ਰਵਿਆ = ਵਿਆਪਕ ਹੈ।

ਭਏ ਪ੍ਰਗਾਸ ਸਾਧ ਕੈ ਸੰਗ ॥

He is revealed in the Company of the Holy.

ਇਹ ਚਾਨਣ (ਭਾਵ, ਸਮਝ) ਸਤਿਗੁਰੂ ਦੀ ਸੰਗਤਿ ਵਿਚ ਪ੍ਰਕਾਸ਼ਦਾ ਹੈ।

ਰਚਿ ਰਚਨਾ ਅਪਨੀ ਕਲ ਧਾਰੀ ॥

Having created the creation, He infuses His own power into it.

ਸ੍ਰਿਸ਼ਟੀ ਰਚ ਕੇ ਪ੍ਰਭੂ ਨੇ ਆਪਣੀ ਸੱਤਿਆ (ਇਸ ਸ੍ਰਿਸ਼ਟੀ ਵਿਚ) ਟਿਕਾਈ ਹੈ। ਕਲ = ਤਾਕਤ, ਕਲਾ।

ਅਨਿਕ ਬਾਰ ਨਾਨਕ ਬਲਿਹਾਰੀ ॥੮॥੧੮॥

So many times, Nanak is a sacrifice to Him. ||8||18||

ਹੇ ਨਾਨਕ! (ਆਖ) ਮੈਂ ਕਈ ਵਾਰ (ਐਸੇ ਪ੍ਰਭੂ ਤੋਂ) ਸਦਕੇ ਹਾਂ ॥੮॥੧੮॥