ਸਲੋਕ ਮਃ

Salok, Fifth Mehl:

ਸਲੋਕ ਪੰਜਵੀਂ ਪਾਤਿਸ਼ਾਹੀ।

ਆਦਿ ਮਧਿ ਅਰੁ ਅੰਤਿ ਪਰਮੇਸਰਿ ਰਖਿਆ

In the beginning, in the middle and in the end, the Transcendent Lord has saved me.

(ਵਿਘਨਾਂ ਵਿਕਾਰਾਂ ਤੋਂ) ਪਰਮੇਸਰ ਨੇ ਆਪ ਸਦਾ ਹੀ (ਸ਼ੁਰੂ ਤੋਂ ਲੈ ਕੇ ਹੁਣ ਤਕ, ਆਪਣੇ ਸੇਵਕ ਨੂੰ) ਬਚਾਇਆ ਹੈ। ਆਦਿ = ਸ਼ੁਰੂ ਵਿਚ। ਮਧਿ = ਵਿਚਕਾਰਲੇ ਸਮੇ। ਅੰਤਿ = ਅਖ਼ੀਰ ਵਿਚ। ਆਦਿ ਮਧਿ ਅਰੁ ਅੰਤਿ = ਭਾਵ, ਸਦਾ ਹੀ। ਪਰਮੇਸਰਿ = ਪਰਮੇਸਰ ਨੇ।

ਸਤਿਗੁਰਿ ਦਿਤਾ ਹਰਿ ਨਾਮੁ ਅੰਮ੍ਰਿਤੁ ਚਖਿਆ

The True Guru has blessed me with the Lord's Name, and I have tasted the Ambrosial Nectar.

ਸਤਿਗੁਰੂ ਨੇ ਪ੍ਰਭੂ ਨਾਮ ਦਿੱਤਾ ਹੈ ਤੇ ਸੇਵਕ ਨੇ ਨਾਮ-ਅੰਮ੍ਰਿਤ ਚੱਖਿਆ ਹੈ, ਸਤਿਗੁਰਿ = ਸਤਿਗੁਰ ਨੇ।

ਸਾਧਾ ਸੰਗੁ ਅਪਾਰੁ ਅਨਦਿਨੁ ਹਰਿ ਗੁਣ ਰਵੈ

In the Saadh Sangat, the Company of the Holy, I chant the Glorious Praises of the Lord, night and day.

ਤੇ (ਉਸ ਨੂੰ) ਅਮੋਲਕ ਸਤ-ਸੰਗ (ਮਿਲਿਆ ਹੈ, ਜਿਥੇ) ਹਰ ਵੇਲੇ (ਉਹ ਸੇਵਕ) ਹਰੀ ਦੇ ਗੁਣ ਚੇਤੇ ਕਰਦਾ ਹੈ। ਰਵੈ = ਯਾਦ ਕਰਦਾ ਹੈ।

ਪਾਏ ਮਨੋਰਥ ਸਭਿ ਜੋਨੀ ਨਹ ਭਵੈ

I have obtained all my objectives, and I shall not wander in reincarnation again.

ਇੰਜ ਉਸ ਦੇ ਸਾਰੇ ਮਨੋਰਥ ਪੂਰੇ ਹੋ ਜਾਂਦੇ ਹਨ (ਭਾਵ, ਸਾਰੀਆਂ ਵਾਸ਼ਨਾਂ ਮਿਟ ਜਾਂਦੀਆਂ ਹਨ, ਤੇ) ਉਹ ਜੂਨਾਂ ਵਿਚ ਨਹੀਂ ਭਟਕਦਾ। ਸਭਿ = ਸਾਰੇ।

ਸਭੁ ਕਿਛੁ ਕਰਤੇ ਹਥਿ ਕਾਰਣੁ ਜੋ ਕਰੈ

Everything is in the Hands of the Creator; He does what is done.

ਪਰ ਇਹ ਸਾਰੀ ਮੇਹਰ ਕਰਤਾਰ ਦੇ ਹੱਥ ਵਿਚ ਹੈ, ਜੋ ਉਹੀ ਆਪ (ਆਪਣੇ ਲਈ ਸਿਮਰਨ ਦਾ) ਵਸੀਲਾ ਪੈਦਾ ਕਰਦਾ ਹੈ। ਕਾਰਣੁ = ਸਬੱਬ, ਵਸੀਲਾ।

ਨਾਨਕੁ ਮੰਗੈ ਦਾਨੁ ਸੰਤਾ ਧੂਰਿ ਤਰੈ ॥੧॥

Nanak begs for the gift of the dust of the feet of the Holy, which shall deliver him. ||1||

ਨਾਨਕ ਇਹ ਦਾਨ ਮੰਗਦਾ ਹੈ ਕਿ (ਨਾਨਕ ਭੀ) ਸੰਤਾਂ ਦੀ ਚਰਨ-ਧੂੜ ਲੈ ਕੇ (ਭਾਵ, ਸਾਧ ਸੰਗਤ ਵਿਚ ਰਹਿ ਕੇ, ਇਸ ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏ ॥੧॥ ਤਰੈ = ਤਰ ਜਾਏ ॥੧॥