ਸਾਰਗ ਮਹਲਾ

Saarang, Fifth Mehl:

ਸਾਰੰਗ ਪੰਜਵੀਂ ਪਾਤਿਸ਼ਾਹੀ।

ਗੁਰ ਕੇ ਚਰਨ ਬਸੇ ਮਨ ਮੇਰੈ

The Feet of the Guru abide within my mind.

(ਜਦੋਂ ਦੇ) ਗੁਰੂ ਦੇ ਚਰਨ ਮੇਰੇ ਮਨ ਵਿਚ ਵੱਸ ਪਏ ਹਨ, ਮਨ ਮੇਰੈ = ਮਨਿ ਮੇਰੈ, ਮੇਰੇ ਮਨ ਵਿਚ।

ਪੂਰਿ ਰਹਿਓ ਠਾਕੁਰੁ ਸਭ ਥਾਈ ਨਿਕਟਿ ਬਸੈ ਸਭ ਨੇਰੈ ॥੧॥ ਰਹਾਉ

My Lord and Master is permeating and pervading all places; He dwells nearby, close to all. ||1||Pause||

(ਮੈਨੂੰ ਨਿਸਚਾ ਹੋ ਗਿਆ ਹੈ ਕਿ) ਮਾਲਕ-ਪ੍ਰਭੂ ਸਭਨੀਂ ਥਾਈਂ ਵਿਆਪਕ ਹੈ, (ਮੇਰੇ) ਨੇੜੇ ਵੱਸ ਰਿਹਾ ਹੈ, ਸਭਨਾਂ ਦੇ ਨੇੜੇ ਵੱਸ ਰਿਹਾ ਹੈ ॥੧॥ ਰਹਾਉ ॥ ਪੂਰਿ ਰਹਿਓ = ਵਿਆਪਕ ਹੈ। ਠਾਕੁਰੁ = ਮਾਲਕ-ਪ੍ਰਭੂ। ਨਿਕਟਿ = ਨੇੜੇ। ਸਭ ਨੇਰੈ = ਸਭਨਾਂ ਦੇ ਨੇੜੇ ॥੧॥ ਰਹਾਉ ॥

ਬੰਧਨ ਤੋਰਿ ਰਾਮ ਲਿਵ ਲਾਈ ਸੰਤਸੰਗਿ ਬਨਿ ਆਈ

Breaking my bonds, I have lovingly tuned in to the Lord, and now the Saints are pleased with me.

(ਜਦੋਂ ਤੋਂ) ਗੁਰੂ ਨਾਲ ਮੇਰਾ ਪਿਆਰ ਪਿਆ ਹੈ (ਉਸ ਨੇ ਮੇਰੇ ਮਾਇਆ ਦੇ ਮੋਹ ਦੇ) ਬੰਧਨ ਤੋੜ ਕੇ ਮੇਰੀ ਸੁਰਤ ਪਰਮਾਤਮਾ ਨਾਲ ਜੋੜ ਦਿੱਤੀ ਹੈ, ਬੰਧਨ = ਮਾਇਆ ਦੇ ਮੋਹ ਦੀਆਂ ਫਾਹੀਆਂ। ਤੋਰਿ = ਤੋੜ ਕੇ। ਸੰਤ ਸੰਗਿ = ਗੁਰੂ ਨਾਲ। ਬਨਿ ਆਈ = ਪ੍ਰੀਤ ਬਣੀ ਹੈ।

ਜਨਮੁ ਪਦਾਰਥੁ ਭਇਓ ਪੁਨੀਤਾ ਇਛਾ ਸਗਲ ਪੁਜਾਈ ॥੧॥

This precious human life has been sanctified, and all my desires have been fulfilled. ||1||

ਮੇਰਾ ਕੀਮਤੀ ਮਨੁੱਖਾ ਜਨਮ ਪਵਿੱਤਰ ਹੋ ਗਿਆ ਹੈ। (ਗੁਰੂ ਨੇ) ਮੇਰੀਆਂ ਸਾਰੀਆਂ ਮਨੋ-ਕਾਮਨਾਂ ਪੂਰੀਆਂ ਕਰ ਦਿੱਤੀਆਂ ਹਨ ॥੧॥ ਜਨਮੁ ਪਦਾਰਥੁ = ਕੀਮਤੀ ਮਨੁੱਖਾ ਜਨਮ। ਪੁਨੀਤਾ = ਪਵਿੱਤਰ। ਇਛਾ ਸਗਲ = ਸਾਰੀਆਂ ਮਨੋ-ਕਾਮਨਾਂ। ਪੁਜਾਈ = (ਗੁਰੂ ਨੇ) ਪੂਰੀਆਂ ਕਰ ਦਿੱਤੀਆਂ ॥੧॥

ਜਾ ਕਉ ਕ੍ਰਿਪਾ ਕਰਹੁ ਪ੍ਰਭ ਮੇਰੇ ਸੋ ਹਰਿ ਕਾ ਜਸੁ ਗਾਵੈ

O my God, whoever You bless with Your Mercy - he alone sings Your Glorious Praises.

ਹੇ ਮੇਰੇ ਪ੍ਰਭੂ! ਤੂੰ ਜਿਸ ਮਨੁੱਖ ਉਤੇ ਮਿਹਰ ਕਰਦਾ ਹੈਂ, ਉਹ, ਹੇ ਹਰੀ! ਤੇਰੀ ਸਿਫ਼ਤ-ਸਾਲਾਹ ਦਾ ਗੀਤ ਗਾਂਦਾ ਰਹਿੰਦਾ ਹੈ। ਜਾ ਕਉ = ਜਿਸ (ਮਨੁੱਖ) ਉੱਤੇ। ਪ੍ਰਭ = ਹੇ ਪ੍ਰਭੂ! ਜਸੁ = ਸਿਫ਼ਤ-ਸਾਲਾਹ।

ਆਠ ਪਹਰ ਗੋਬਿੰਦ ਗੁਨ ਗਾਵੈ ਜਨੁ ਨਾਨਕੁ ਸਦ ਬਲਿ ਜਾਵੈ ॥੨॥੬੪॥੮੭॥

Servant Nanak is a sacrifice to that person who sings the Glorious Praises of the Lord of the Universe, twenty-four hours a day. ||2||64||87||

ਜਿਹੜਾ ਮਨੁੱਖ ਅੱਠੇ ਪਹਰ (ਹਰ ਵੇਲੇ) ਪਰਮਾਤਮਾ ਦੇ ਗੁਣ ਗਾਂਦਾ ਹੈ, ਦਾਸ ਨਾਨਕ ਉਸ ਤੋਂ ਸਦਾ ਕੁਰਬਾਨ ਜਾਂਦਾ ਹੈ ॥੨॥੬੪॥੮੭॥ ਸਦ = ਸਦਾ। ਬਲਿ ਜਾਵੈ = ਸਦਕੇ ਹੁੰਦਾ ਹੈ ॥੨॥੬੪॥੮੭॥