ਮਃ

Third Mehl:

ਤੀਜੀ ਪਾਤਿਸ਼ਾਹੀ।

ਹਉਮੈ ਮਾਇਆ ਮੋਹਣੀ ਦੂਜੈ ਲਗੈ ਜਾਇ

Through egotism, fascination with Maya has trapped them in duality.

ਹੇ ਭਾਈ! ਮਾਇਆ ਦੀ ਹਉਮੈ (ਸਾਰੇ ਸੰਸਾਰ ਨੂੰ) ਆਪਣੇ ਵੱਸ ਵਿਚ ਕਰਨ ਦੀ ਸਮਰਥਾ ਵਾਲੀ ਹੈ, (ਇਸ ਦੇ ਅਸਰ ਹੇਠ ਜੀਵ ਪਰਮਾਤਮਾ ਨੂੰ ਵਿਸਾਰ ਕੇ) ਹੋਰ (ਦੇ ਮੋਹ) ਵਿਚ ਜਾ ਫਸਦਾ ਹੈ। ਹਉਮੈ = 'ਮੈਂ, ਮੈਂ' ਦਾ ਪ੍ਰਭਾਵ। ਹਉਮੈ ਮਾਇਆ = ਮਾਇਆ ਦੀ ਹਉਮੈ, ਮਾਇਆ ਦੀ ਤਾਂਘ। ਦੂਜੈ = (ਪ੍ਰਭੂ ਤੋਂ ਬਿਨਾ) ਹੋਰ (ਦੇ ਮੋਹ) ਵਿਚ।

ਨਾ ਇਹ ਮਾਰੀ ਮਰੈ ਨਾ ਇਹ ਹਟਿ ਵਿਕਾਇ

It cannot be killed, it does not die, and it cannot be sold in a store.

ਇਹ ਹਉਮੈ ਨਾਹ (ਕਿਸੇ ਪਾਸੋਂ) ਮਾਰੀ ਜਾ ਸਕਦੀ ਹੈ, ਨਾਹ ਹੀ ਇਹ ਆਪ ਮਰਦੀ ਹੈ, ਨਾਹ ਹੀ ਇਹ ਕਿਸੇ ਹੱਟੀ ਤੇ ਵੇਚੀ ਜਾ ਸਕਦੀ ਹੈ। ਹਟਿ = ਹੱਟੀ ਵਿਚ।

ਗੁਰ ਕੈ ਸਬਦਿ ਪਰਜਾਲੀਐ ਤਾ ਇਹ ਵਿਚਹੁ ਜਾਇ

Through the Word of the Guru's Shabad, it is burnt away, and then it departs from within.

ਜਦੋਂ ਇਸ ਨੂੰ ਗੁਰੂ ਦੇ ਸ਼ਬਦ ਦੀ ਰਾਹੀਂ ਚੰਗੀ ਤਰ੍ਹਾਂ ਸਾੜ ਦੇਈਏ, ਤਦੋਂ ਹੀ ਇਹ (ਜੀਵ ਦੇ) ਅੰਦਰੋਂ ਮੁੱਕਦੀ ਹੈ। ਕੈ ਸਬਦਿ = ਦੇ ਸ਼ਬਦ ਦੀ ਰਾਹੀਂ। ਪਰਜਾਲੀਐ = ਚੰਗੀ ਤਰ੍ਹਾਂ ਸਾੜ ਦਿੱਤੀ ਜਾਏ।

ਤਨੁ ਮਨੁ ਹੋਵੈ ਉਜਲਾ ਨਾਮੁ ਵਸੈ ਮਨਿ ਆਇ

The body and mind become pure, and the Naam, the Name of the Lord, comes to dwell within the mind.

(ਹੇ ਭਾਈ! ਜਿਸ ਮਨੁੱਖ ਦੇ ਅੰਦਰੋਂ ਮਾਇਆ ਦੀ ਹਉਮੈ ਮੁੱਕਦੀ ਹੈ ਉਸ ਦਾ) ਤਨ (ਉਸ ਦਾ) ਮਨ ਪਵਿੱਤਰ ਹੋ ਜਾਂਦਾ ਹੈ, ਉਸ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ। ਉਜਲਾ = ਪਵਿੱਤਰ। ਮਨਿ = ਮਨ ਵਿਚ।

ਨਾਨਕ ਮਾਇਆ ਕਾ ਮਾਰਣੁ ਸਬਦੁ ਹੈ ਗੁਰਮੁਖਿ ਪਾਇਆ ਜਾਇ ॥੨॥

O Nanak, the Shabad is the killer of Maya; the Gurmukh obtains it. ||2||

ਹੇ ਨਾਨਕ! ਗੁਰੂ ਦਾ ਸ਼ਬਦ ਹੀ ਮਾਇਆ ਦਾ ਪ੍ਰਭਾਵ ਮੁਕਾਣ ਦਾ ਵਸੀਲਾ ਹੈ, ਤੇ, ਇਹ ਸ਼ਬਦ ਗੁਰੂ ਦੀ ਸਰਨ ਪਿਆਂ ਮਿਲਦਾ ਹੈ ॥੨॥ ਮਾਰਣੁ = ਪ੍ਰਭਾਵ ਮੁਕਾਣ ਦਾ ਵਸੀਲਾ ॥੨॥