ਸਭ ਘਟ ਤਿਸ ਕੇ ਓਹੁ ਕਰਨੈਹਾਰੁ ॥

All hearts are His; He is the Creator.

ਸਾਰੇ ਜੀਅ ਜੰਤ ਉਸ ਪ੍ਰਭੂ ਦੇ ਹਨ, ਉਹੀ ਸਭ ਕੁਝ ਕਰਨ ਦੇ ਸਮਰੱਥ ਹੈ, ਘਟ = ਸਰੀਰ। ਤਿਸ ਕੇ = ਉਸ ਪ੍ਰਭੂ ਦੇ। ਓਹੁ = ਓਹ ਪ੍ਰਭੂ।

ਸਦਾ ਸਦਾ ਤਿਸ ਕਉ ਨਮਸਕਾਰੁ ॥

Forever and ever, I bow to Him in reverence.

ਸਦਾ ਉਸ ਪ੍ਰਭੂ ਅੱਗੇ ਸਿਰ ਨਿਵਾਓ।

ਪ੍ਰਭ ਕੀ ਉਸਤਤਿ ਕਰਹੁ ਦਿਨੁ ਰਾਤਿ ॥

Praise God, day and night.

ਦਿਨ ਰਾਤਿ ਪ੍ਰਭੂ ਦੇ ਗੁਣ ਗਾਓ, ਉਸਤਤਿ = ਵਡਿਆਈ।

ਤਿਸਹਿ ਧਿਆਵਹੁ ਸਾਸਿ ਗਿਰਾਸਿ ॥

Meditate on Him with every breath and morsel of food.

ਦਮ-ਬ-ਦਮ ਉਸੇ ਨੂੰ ਯਾਦ ਕਰੋ। ਸਾਸਿ ਗਿਰਾਸਿ = ਸਾਹ ਅੰਦਰ ਬਾਹਰ ਲੈਂਦਿਆਂ।

ਸਭੁ ਕਛੁ ਵਰਤੈ ਤਿਸ ਕਾ ਕੀਆ ॥

Everything happens as He wills.

(ਜਗਤ ਵਿਚ) ਹਰੇਕ ਖੇਡ ਉਸੇ ਦੀ ਵਰਤਾਈ ਵਰਤ ਰਹੀ ਹੈ,

ਜੈਸਾ ਕਰੇ ਤੈਸਾ ਕੋ ਥੀਆ ॥

As He wills, so people become.

ਪ੍ਰਭੂ (ਜੀਵ ਨੂੰ) ਜਿਹੋ ਜਿਹਾ ਬਣਾਉਂਦਾ ਹੈ ਉਹੋ ਜਿਹਾ ਹਰੇਕ ਜੀਵ ਬਣ ਜਾਂਦਾ ਹੈ। ਥੀਆ = ਹੋ ਜਾਂਦਾ ਹੈ।

ਅਪਨਾ ਖੇਲੁ ਆਪਿ ਕਰਨੈਹਾਰੁ ॥

He Himself is the play, and He Himself is the actor.

(ਜਗਤ-ਰੂਪ) ਆਪਣੀ ਖੇਡ ਆਪ ਹੀ ਕਰਨ ਜੋਗਾ ਹੈ।

ਦੂਸਰ ਕਉਨੁ ਕਹੈ ਬੀਚਾਰੁ ॥

Who else can speak or deliberate upon this?

ਕੌਣ ਕੋਈ ਦੂਜਾ ਸਲਾਹ ਦੱਸ ਸਕਦਾ ਹੈ? ਦੂਸਰੁ = ਦੂਜਾ। ਬੀਚਾਰੁ = ਖ਼ਿਆਲ। ਜਨ

ਜਿਸ ਨੋ ਕ੍ਰਿਪਾ ਕਰੈ ਤਿਸੁ ਆਪਨ ਨਾਮੁ ਦੇਇ ॥

He Himself gives His Name to those, upon whom He bestows His Mercy.

ਜਿਸ ਜਿਸ ਜੀਵ ਉਤੇ ਮੇਹਰ ਕਰਦਾ ਹੈ ਉਸ ਉਸ ਨੂੰ ਆਪਣਾ ਨਾਮ ਬਖ਼ਸ਼ਦਾ ਹੈ;

ਬਡਭਾਗੀ ਨਾਨਕ ਜਨ ਸੇਇ ॥੮॥੧੩॥

Very fortunate, O Nanak, are those people. ||8||13||

(ਤੇ) ਹੇ ਨਾਨਕ! ਉਹ ਮਨੁੱਖ ਵੱਡੇ ਭਾਗਾਂ ਵਾਲੇ ਹੋ ਜਾਂਦੇ ਹਨ ॥੮॥੧੩॥ ਸੇਇ = ਸੇਇ ਜਨ, ਉਹ ਮਨੁੱਖ (Pl.)। ਕੋ = ਕੋਈ, ਹਰੇਕ ਜੀਵ ॥੮॥