ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ ॥
Goojaree Ki Vaar, Third Mehl, Sung In The Tune Of The Vaar Of Sikandar & Biraahim:
ਰਾਗ ਗੂਜਰੀ ਵਿੱਚ, ਗੁਰੂ ਅਮਰਦਾਸ ਜੀ ਦੀ ਬਾਣੀ 'ਵਾਰ' ਇਸ ਨੂੰ ਸਿਕੰਦਰ ਬਿਰਾਹਿਮ ਦੀ 'ਵਾਰ' ਦੀ ਧੁਨ ਨਾਲ ਗਾਉਣਾ ਹੈ। ਸਿਕੰਦਰ, ਬਿਰਾਹਿਮ = ਸਿਕੰਦਰ ਤੇ ਇਬਰਾਹੀਮ ਇਕੋ ਕੁਲ ਵਿਚੋਂ ਸਨ ਤੇ ਤੁਰਨੇ-ਸਿਰ ਸਨ। ਇਬਰਾਹੀਮ ਮੰਦ-ਕਰਮੀ ਸੀ। ਇਸ ਨੇ ਇਕ ਵਾਰੀ ਇਕ ਨੌ-ਜਵਾਨ ਬ੍ਰਾਹਮਣ ਦੀ ਨਵੀਂ ਵਿਆਹੀ ਵਹੁਟੀ ਤੇ ਮਾੜੀ ਨਜ਼ਰ ਕਰਨੀ ਸ਼ੁਰੂ ਕੀਤੀ, ਬ੍ਰਾਹਮਣ ਨੇ ਸਿਕੰਦਰ ਪਾਸ ਫ਼ਰਿਆਦ ਕੀਤੀ। ਸਿਕੰਦਰ ਤੇ ਇਬਰਾਹੀਮ ਦੋਹਾਂ ਵਿਚ ਟਾਕਰਾ ਹੋਇਆ, ਇਬਰਾਹੀਮ ਫੜਿਆ ਗਿਆ, ਪਰ ਜਦੋਂ ਉਹ ਆਪਣੇ ਕੀਤੇ ਤੇ ਪਛਤਾਇਆ ਤਾਂ ਸਿਕੰਦਰ ਨੇ ਉਸ ਨੂੰ ਛੱਡ ਦਿੱਤਾ। ਇਹ ਸਾਕਾ ਢਾਢੀਆਂ ਨੇ 'ਵਾਰ' ਵਿਚ ਗਾਂਵਿਆ। ਉਸੇ ਹੀ ਸੁਰ ਤੇ ਗੁਰੂ ਅਮਰਦਾਸ ਜੀ ਦੀ ਇਹ ਵਾਰ ਗਾਉਣ ਲਈ ਆਗਿਆ ਹੈ। ਉਸ ਵਾਰ ਦਾ ਨਮੂਨਾ: "ਪਾਪੀ ਖਾਨ ਬਿਰਾਹਮ ਪਰ ਚੜਿਆ ਸੇਕੰਦਰ। ਭੇੜ ਦੁਹਾਂ ਦਾ ਮੱਚਿਆ ਬਡ ਰਣ ਦੇ ਅੰਦਰ।"
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਸਲੋਕੁ ਮਃ ੩ ॥
Salok, Third Mehl:
ਸਲੋਕ ਗੁਰੂ ਅਮਰਦਾਸ ਜੀ ਦਾ।
ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥
This world perishing in attachment and possessiveness; no one knows the way of life.
ਇਹ ਜਗਤ ਅਣਪੱਤ (ਇਹ ਚੀਜ਼ 'ਮੇਰੀ' ਬਣ ਜਾਏ, ਇਹ ਚੀਜ਼ 'ਮੇਰੀ' ਹੋ ਜਾਏ) ਵਿਚ ਇਤਨਾ ਫਸਿਆ ਪਿਆ ਹੈ ਕਿ ਇਸ ਨੂੰ ਜੀਉਣ ਦੀ ਜਾਚ ਨਹੀਂ ਰਹੀ। ਮਮ = ਮੇਰਾ। ਮਮਤਾ = (ਹਰੇਕ ਚੀਜ਼ ਨੂੰ) 'ਮੇਰੀ' ਬਨਾਣ ਦਾ ਖ਼ਿਆਲ। ਬਿਧਿ = ਜਾਚ।
ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥
One who walks in harmony with the Guru's Will, obtains the supreme status of life.
ਜਿਹੜੇ ਮਨੁੱਖ ਸਤਿਗੁਰੂ ਦੇ ਕਹੇ ਤੇ ਤੁਰਦੇ ਹਨ ਉਹ ਜੀਵਨ-ਜੁਗਤਿ ਸਿੱਖ ਲੈਂਦੇ ਹਨ। ਪਦਵੀ = ਦਰਜਾ।
ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥
Those humble beings who focus their consciousness on the Lord's Feet, live forever and ever.
ਜੋ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਚਿੱਤ ਜੋੜਦੇ ਹਨ, ਉਹ ਸਮਝੋ, ਸਦਾ ਹੀ ਜੀਉਂਦੇ ਹਨ।
ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥
O Nanak, by His Grace, the Lord abides in the minds of the Gurmukhs, who merge in celestial bliss. ||1||
ਹੇ ਨਾਨਕ! ਗੁਰੂ ਦੇ ਸਨਮੁਖ ਹੋਇਆਂ ਮਿਹਰ ਦਾ ਮਾਲਕ ਪ੍ਰਭੂ ਮਨ ਵਿਚ ਆ ਵੱਸਦਾ ਹੈ ਤੇ ਗੁਰਮੁਖ ਉਸ ਅਵਸਥਾ ਵਿਚ ਜਾ ਅੱਪੜਦੇ ਹਨ ਜਿਥੇ ਪਦਾਰਥਾਂ ਵਲ ਮਨ ਡੋਲਦਾ ਨਹੀਂ ॥੧॥ ਨਦਰੀ = ਮਿਹਰ ਕਰਨ ਵਾਲਾ ਪ੍ਰਭੂ। ਸਹਜਿ = ਸਹਜ ਅਵਸਥਾ ਵਿਚ, ਅਡੋਲਤਾ ਵਿਚ, ਉਹ ਅਵਸਥਾ ਜਿਥੇ ਦੁਨੀਆ ਦੇ ਲਾਲਚ ਵਿਚ ਹਰੇਕ ਪਦਾਰਥ ਨੂੰ ਆਪਣਾ ਬਨਾਣ ਦੀ ਚਾਹ ਨਾਹ ਕੁੱਦੇ ॥੧॥