ਸੋਰਠਿ ਮਹਲਾ ੩ ਚੌਤੁਕੇ ॥
Sorat'h, Third Mehl, Chau-Thukay:
ਚਾਰ ਤੁਕ ਕੀ ਏਕ ਪੌੜੀ ਹੋਗੀ। ਚੌਤੁਕੇ = ਉਹ ਸ਼ਬਦ ਜਿਨ੍ਹਾਂ ਦੇ ਹਰੇਕ 'ਬੰਦ' ਵਿਚ ਚਾਰ ਚਾਰ ਤੁਕਾਂ ਹੁੰਦੀਆਂ ਹਨ।
ਸਚੀ ਭਗਤਿ ਸਤਿਗੁਰ ਤੇ ਹੋਵੈ ਸਚੀ ਹਿਰਦੈ ਬਾਣੀ ॥
True devotional worship is obtained only through the True Guru, when the True Word of His Bani is in the heart.
ਹੇ ਭਾਈ! ਗੁਰੂ ਦੀ ਰਾਹੀਂ ਸਦਾ-ਥਿਰ ਪ੍ਰਭੂ ਦੀ ਭਗਤੀ ਹੋ ਸਕਦੀ ਹੈ, ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਹਿਰਦੇ ਵਿਚ ਟਿਕ ਜਾਂਦੀ ਹੈ। ਸਚੀ ਭਗਤਿ = ਸਦਾ-ਥਿਰ ਪ੍ਰਭੂ ਦੀ ਹੀ ਭਗਤੀ। ਤੇ = ਤੋਂ, ਦੀ ਰਾਹੀਂ। ਸਚੀ ਬਾਣੀ = ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ।
ਸਤਿਗੁਰੁ ਸੇਵੇ ਸਦਾ ਸੁਖੁ ਪਾਏ ਹਉਮੈ ਸਬਦਿ ਸਮਾਣੀ ॥
Serving the True Guru, eternal peace is obtained; egotism is obliterated through the Word of the Shabad.
ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ ਸਦਾ ਸੁਖ ਮਾਣਦਾ ਹੈ, ਉਸ ਦੀ ਹਉਮੈ ਗੁਰੂ ਦੇ ਸ਼ਬਦ ਵਿਚ ਹੀ ਮੁੱਕ ਜਾਂਦੀ ਹੈ। ਸਬਦਿ = ਸ਼ਬਦ ਵਿਚ।
ਬਿਨੁ ਗੁਰ ਸਾਚੇ ਭਗਤਿ ਨ ਹੋਵੀ ਹੋਰ ਭੂਲੀ ਫਿਰੈ ਇਆਣੀ ॥
Without the Guru, there is no true devotion; otherwise, people wander around, deluded by ignorance.
ਸੱਚੇ ਗੁਰੂ ਤੋਂ ਬਿਨਾ ਭਗਤੀ ਨਹੀਂ ਹੋ ਸਕਦੀ, ਜੇਹੜੀ ਅੰਞਾਣ ਲੁਕਾਈ ਗੁਰੂ ਦੇ ਦਰ ਤੇ ਨਹੀਂ ਆਉਂਦੀ, ਉਹ ਕੁਰਾਹੇ ਪਈ ਰਹਿੰਦੀ ਹੈ। ਹੋਰ ਇਆਣੀ = ਉਹ ਅੰਞਾਣ ਲੁਕਾਈ ਜੇਹੜੀ ਗੁਰੂ ਦੀ ਸਰਨ ਨਹੀਂ ਪੈਂਦੀ।
ਮਨਮੁਖਿ ਫਿਰਹਿ ਸਦਾ ਦੁਖੁ ਪਾਵਹਿ ਡੂਬਿ ਮੁਏ ਵਿਣੁ ਪਾਣੀ ॥੧॥
The self-willed manmukhs wander around, suffering in constant pain; they drown and die, even without water. ||1||
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਦੇ ਫਿਰਦੇ ਹਨ, ਸਦਾ ਦੁੱਖ ਪਾਂਦੇ ਹਨ; ਉਹ, ਮਾਨੋ, ਪਾਣੀ ਤੋਂ ਬਿਨਾ ਹੀ ਡੁੱਬ ਮਰਦੇ ਹਨ ॥੧॥ ਮਨਮੁਖਿ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ॥੧॥
ਭਾਈ ਰੇ ਸਦਾ ਰਹਹੁ ਸਰਣਾਈ ॥
O Siblings of Destiny, remain forever in the Lord's Sanctuary, under His Protection.
ਹੇ ਭਾਈ! ਸਦਾ ਗੁਰੂ ਦੀ ਸਰਨ ਟਿਕਿਆ ਰਹੁ। ਰਹਹੁ = ਟਿਕਿਆ ਰਹੁ।
ਆਪਣੀ ਨਦਰਿ ਕਰੇ ਪਤਿ ਰਾਖੈ ਹਰਿ ਨਾਮੋ ਦੇ ਵਡਿਆਈ ॥ ਰਹਾਉ ॥
Bestowing His Glance of Grace, He preserves our honor, and blesses us with the glory of the Lord's Name. ||Pause||
(ਜੇਹੜਾ ਮਨੁੱਖ ਗੁਰੂ ਦੀ ਸਰਨ ਪਿਆ ਰਹਿੰਦਾ ਹੈ, ਉਸ ਉਤੇ ਗੁਰੂ) ਆਪਣੀ ਮੇਹਰ ਦੀ ਨਿਗਾਹ ਕਰਦਾ ਹੈ; ਉਸ ਦੀ ਇੱਜ਼ਤ ਰੱਖਦਾ ਹੈ, ਉਸ ਨੂੰ ਪ੍ਰਭੂ ਦਾ ਨਾਮ ਬਖ਼ਸ਼ਦਾ ਹੈ (ਜੋ ਇਕ ਵੱਡੀ) ਇੱਜ਼ਤ ਹੈ ਰਹਾਉ॥ ਪਤਿ = ਇੱਜ਼ਤ ॥ਰਹਾਉ॥
ਪੂਰੇ ਗੁਰ ਤੇ ਆਪੁ ਪਛਾਤਾ ਸਬਦਿ ਸਚੈ ਵੀਚਾਰਾ ॥
Through the Perfect Guru, one comes to understand himself, contemplating the True Word of the Shabad.
ਜਿਸ ਮਨੁੱਖ ਨੇ ਪੂਰੇ ਗੁਰੂ ਦੀ ਰਾਹੀਂ ਆਪਣੇ ਆਤਮਕ ਜੀਵਨ ਨੂੰ ਪੜਤਾਲਣਾ ਸ਼ੁਰੂ ਕਰ ਦਿੱਤਾ, ਉਸ ਨੇ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਸ਼ਬਦ ਵਿਚ ਜੁੜ ਕੇ ਪ੍ਰਭੂ ਦੇ ਗੁਣਾਂ ਨੂੰ ਵਿਚਾਰਨਾ ਸ਼ੁਰੂ ਕਰ ਦਿੱਤਾ। ਆਪੁ = ਆਪਣਾ ਆਪ, ਆਪਣਾ ਆਤਮਕ ਜੀਵਨ।
ਹਿਰਦੈ ਜਗਜੀਵਨੁ ਸਦ ਵਸਿਆ ਤਜਿ ਕਾਮੁ ਕ੍ਰੋਧੁ ਅਹੰਕਾਰਾ ॥
The Lord, the Life of the world, ever abides in his heart, and he renounces sexual desire, anger and egotism.
ਕਾਮ ਕ੍ਰੋਧ ਅਹੰਕਾਰ (ਆਦਿਕ ਵਿਕਾਰ) ਤਿਆਗਣ ਨਾਲ ਉਸ ਦੇ ਹਿਰਦੇ ਵਿਚ ਜਗਤ ਦਾ ਜੀਵਨ ਪ੍ਰਭੂ ਸਦਾ ਲਈ ਆ ਵੱਸਿਆ। ਹਿਰਦੈ = ਹਿਰਦੇ ਵਿਚ। ਸਦ = ਸਦਾ। ਤਜਿ = ਤਜ ਕੇ।
ਸਦਾ ਹਜੂਰਿ ਰਵਿਆ ਸਭ ਠਾਈ ਹਿਰਦੈ ਨਾਮੁ ਅਪਾਰਾ ॥
The Lord is ever-present, permeating and pervading all places; the Name of the Infinite Lord is enshrined within the heart.
ਬੇਅੰਤ ਪ੍ਰਭੂ ਦਾ ਨਾਮ ਉਸ ਦੇ ਹਿਰਦੇ ਵਿਚ ਆ ਵੱਸਣ ਕਰਕੇ ਪ੍ਰਭੂ ਉਸ ਨੂੰ ਹਰ ਵੇਲੇ ਅੰਗ-ਸੰਗ ਵੱਸਦਾ ਦਿੱਸ ਪਿਆ, ਸਭ ਥਾਵਾਂ ਵਿਚ ਮੌਜੂਦ ਦਿੱਸ ਪਿਆ। ਰਵਿਆ = ਵਿਆਪਕ।
ਜੁਗਿ ਜੁਗਿ ਬਾਣੀ ਸਬਦਿ ਪਛਾਣੀ ਨਾਉ ਮੀਠਾ ਮਨਹਿ ਪਿਆਰਾ ॥੨॥
Throughout the ages, through the Word of His Bani, His Shabad is realized, and the Name becomes so sweet and beloved to the mind. ||2||
ਗੁਰੂ ਦੇ ਸ਼ਬਦ ਦੀ ਰਾਹੀਂ ਉਸ ਨੂੰ ਇਹ ਪਛਾਣ ਆ ਗਈ ਕਿ (ਪਰਮਾਤਮਾ ਨਾਲ ਮਿਲਾਪ ਦਾ ਵਸੀਲਾ) ਹਰੇਕ ਜੁਗ ਵਿਚ ਗੁਰੂ ਦੀ ਬਾਣੀ ਹੀ ਹੈ, ਪਰਮਾਤਮਾ ਦਾ ਨਾਮ ਉਸ ਨੂੰ ਆਪਣੇ ਮਨ ਵਿਚ ਪਿਆਰਾ ਲੱਗਣ ਲੱਗ ਪਿਆ ॥੨॥ ਜੁਗਿ ਜੁਗਿ = ਹਰੇਕ ਜੁਗ ਵਿਚ। ਸਬਦਿ = ਸ਼ਬਦ ਦੀ ਰਾਹੀਂ। ਮਨਹਿ = ਮਨ ਵਿਚ ॥੨॥
ਸਤਿਗੁਰੁ ਸੇਵਿ ਜਿਨਿ ਨਾਮੁ ਪਛਾਤਾ ਸਫਲ ਜਨਮੁ ਜਗਿ ਆਇਆ ॥
Serving the Guru, one realizes the Naam, the Name of the Lord; fruitful is his life, and his coming into the world.
ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੇ ਨਾਮ ਨਾਲ ਸਾਂਝ ਪਾ ਲਈ, ਜਗਤ ਵਿਚ ਆ ਕੇ ਉਸਦੀ ਜ਼ਿੰਦਗੀ ਕਾਮਯਾਬ ਹੋ ਗਈ। ਜਿਨਿ = ਜਿਸ ਨੇ। ਪਛਾਤਾ = ਸਾਂਝ ਪਾਈ। ਜਗਿ = ਜਗਤ ਵਿਚ।
ਹਰਿ ਰਸੁ ਚਾਖਿ ਸਦਾ ਮਨੁ ਤ੍ਰਿਪਤਿਆ ਗੁਣ ਗਾਵੈ ਗੁਣੀ ਅਘਾਇਆ ॥
Tasting the sublime elixir of the Lord, his mind is satisfied and satiated forever; singing the Glories of the Glorious Lord, he is fulfilled and satisfied.
ਪਰਮਾਤਮਾ ਦੇ ਨਾਮ ਸੁਆਦ ਚੱਖ ਕੇ ਉਸ ਦਾ ਮਨ ਸਦਾ ਲਈ ਤ੍ਰਿਪਤ ਹੋ ਜਾਂਦਾ ਹੈ, ਉਹ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਤੇ, ਗੁਣਾਂ ਦੀ ਰਾਹੀਂ ਮਾਇਆ ਵਲੋਂ ਰੱਜ ਜਾਂਦਾ ਹੈ। ਗੁਣੀ = ਗੁਣਾਂ ਦੀ ਰਾਹੀਂ। ਅਗਾਇਆ = ਮਾਇਆ ਵਲੋਂ ਰੱਜ ਜਾਂਦਾ ਹੈ।
ਕਮਲੁ ਪ੍ਰਗਾਸਿ ਸਦਾ ਰੰਗਿ ਰਾਤਾ ਅਨਹਦ ਸਬਦੁ ਵਜਾਇਆ ॥
The lotus of his heart blossoms forth, he is ever imbued with the Lord's Love, and the unstruck melody of the Shabad resounds within him.
ਉਸ ਦਾ ਹਿਰਦਾ-ਕਮਲ ਖਿੜ ਕੇ ਸਦਾ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗਿਆ ਰਹਿੰਦਾ ਹੈ, ਉਹ (ਆਪਣੇ ਹਿਰਦੇ ਵਿਚ) ਇਕ-ਰਸ ਗੁਰ-ਸ਼ਬਦ (ਦਾ ਵਾਜਾ) ਵਜਾਂਦਾ ਰਹਿੰਦਾ ਹੈ। ਕਮਲੁ = ਹਿਰਦਾ-ਕੌਲ ਫੁੱਲ। ਪ੍ਰਗਾਸਿ = ਖਿੜ ਕੇ। ਅਨਹਦ = ਇਕ-ਰਸ ।
ਤਨੁ ਮਨੁ ਨਿਰਮਲੁ ਨਿਰਮਲ ਬਾਣੀ ਸਚੇ ਸਚਿ ਸਮਾਇਆ ॥੩॥
His body and mind become immaculately pure; his speech becomes immaculate as well, and he merges in the Truest of the True. ||3||
ਪਵਿਤ੍ਰ ਬਾਣੀ ਦੀ ਬਰਕਤਿ ਨਾਲ ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ, ਉਸ ਦਾ ਸਰੀਰ ਪਵਿਤ੍ਰ ਹੋ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਵਿਚ ਹੀ ਲੀਨ ਰਹਿੰਦਾ ਹੈ ॥੩॥
ਰਾਮ ਨਾਮ ਕੀ ਗਤਿ ਕੋਇ ਨ ਬੂਝੈ ਗੁਰਮਤਿ ਰਿਦੈ ਸਮਾਈ ॥
No one knows the state of the Lord's Name; through the Guru's Teachings, it comes to abide in the heart.
ਕੋਈ ਮਨੁੱਖ ਨਹੀਂ ਸਮਝ ਸਕਦਾ ਕਿ ਪਰਮਾਤਮਾ ਦੇ ਨਾਮ ਨਾਲ ਕਿਤਨੀ ਕੁ ਉੱਚੀ ਆਤਮਕ ਅਵਸਥਾ ਬਣ ਜਾਂਦੀ ਹੈ (ਉਂਞ) ਗੁਰੂ ਦੀ ਮਤਿ ਲਿਆਂ ਨਾਮ (ਮਨੁੱਖ ਦੇ) ਹਿਰਦੇ ਵਿਚ ਆ ਵੱਸਦਾ ਹੈ। ਗਤਿ = ਉੱਚੀ ਆਤਮਕ ਅਵਸਥਾ। ਰਿਦੈ = ਹਿਰਦੇ ਵਿਚ। ਸਮਾਈ = ਟਿਕ ਜਾਂਦਾ ਹੈ।
ਗੁਰਮੁਖਿ ਹੋਵੈ ਸੁ ਮਗੁ ਪਛਾਣੈ ਹਰਿ ਰਸਿ ਰਸਨ ਰਸਾਈ ॥
One who becomes Gurmukh, understands the Path; his tongue savors the sublime essence of the Lord's Nectar.
ਜੇਹੜਾ ਮਨੁੱਖ ਗੁਰੂ ਦੇ ਸਨਮੁਖ ਹੋ ਜਾਂਦਾ ਹੈ ਉਹ (ਪਰਮਾਤਮਾ ਦੇ ਮਿਲਾਪ ਦਾ) ਰਸਤਾ ਪਛਾਣ ਲੈਂਦਾ ਹੈ, ਉਸ ਦੀ ਜੀਭ ਨਾਮ-ਰਸ ਨਾਲ ਰਸ ਬਣ ਜਾਂਦੀ ਹੈ। ਮਗੁ = ਰਸਤਾ। ਰਸਿ = ਰਸ ਨਾਲ। ਰਸਨ = ਜੀਭ। ਰਸਾਈ = ਰਸ ਜਾਂਦੀ ਹੈ।
ਜਪੁ ਤਪੁ ਸੰਜਮੁ ਸਭੁ ਗੁਰ ਤੇ ਹੋਵੈ ਹਿਰਦੈ ਨਾਮੁ ਵਸਾਈ ॥
Meditation, austere self-discipline and self-restraint are all obtained from the Guru; the Naam, the Name of the Lord, comes to abide within the heart.
ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਹਿਰਦੇ ਵਿਚ ਆ ਵੱਸਦਾ ਹੈ-ਇਹੀ ਹੈ ਜਪ, ਇਹੀ ਹੈ ਤਪ, ਇਹੀ ਹੈ ਸੰਜਮ। ਗੁਰ ਤੇ = ਗੁਰੂ ਪਾਸੋਂ।
ਨਾਨਕ ਨਾਮੁ ਸਮਾਲਹਿ ਸੇ ਜਨ ਸੋਹਨਿ ਦਰਿ ਸਾਚੈ ਪਤਿ ਪਾਈ ॥੪॥੭॥
O Nanak, those humble beings who praise the Naam are beautiful; they are honored in the Court of the True Lord. ||4||7||
ਹੇ ਨਾਨਕ! ਜੇਹੜੇ ਮਨੁੱਖ ਪ੍ਰਭੂ ਦਾ ਨਾਮ ਹਿਰਦੇ ਵਿਚ ਵਸਾਈ ਰੱਖਦੇ ਹਨ, ਉਹ ਸੋਹਣੇ ਜੀਵਨ ਵਾਲੇ ਬਣ ਜਾਂਦੇ ਹਨ, ਸਦਾ-ਥਿਰ ਪ੍ਰਭੂ ਦੇ ਦਰ ਤੇ ਉਹਨਾਂ ਨੂੰ ਇੱਜ਼ਤ ਮਿਲਦੀ ਹੈ ॥੪॥੭॥ ਦਰਿ = ਦਰ ਤੇ ॥੪॥੭॥