ਭੈਰਉ ਮਹਲਾ ੫ ॥
Bhairao, Fifth Mehl:
ਭੈਰਉ ਪੰਜਵੀਂ ਪਾਤਿਸ਼ਾਹੀ।
ਜਿਸੁ ਸਿਮਰਤ ਮਨਿ ਹੋਇ ਪ੍ਰਗਾਸੁ ॥
Meditating in remembrance on Him, the mind is illumined.
ਜਿਸ ਪਰਮਾਤਮਾ ਦਾ ਨਾਮ ਸਿਮਰਦਿਆਂ (ਮਨੁੱਖ ਦੇ) ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਜਾਂਦੀ ਹੈ ਮਨਿ = ਮਨ ਵਿਚ। ਪ੍ਰਗਾਸੁ = ਚਾਨਣ, ਆਤਮਕ ਜੀਵਨ ਦੀ ਸੂਝ।
ਮਿਟਹਿ ਕਲੇਸ ਸੁਖ ਸਹਜਿ ਨਿਵਾਸੁ ॥
Suffering is eradicated, and one comes to dwell in peace and poise.
(ਜਿਸ ਦਾ ਸਿਮਰਨ ਕਰਦਿਆਂ ਸਾਰੇ) ਕਲੇਸ਼ ਮਿਟ ਜਾਂਦੇ ਹਨ, ਸੁਖਾਂ ਵਿਚ ਆਤਮਕ ਅਡੋਲਤਾ ਵਿਚ ਟਿਕਾਉ ਹੋ ਜਾਂਦਾ ਹੈ, ਮਿਟਹਿ = ਮਿਟ ਜਾਂਦੇ ਹਨ {ਬਹੁ-ਵਚਨ}। ਸੁਖ ਨਿਵਾਸੁ = ਸੁਖਾਂ ਵਿਚ ਨਿਵਾਸ। ਸਹਜਿ = ਆਤਮਕ ਅਡੋਲਤਾ ਵਿਚ।
ਤਿਸਹਿ ਪਰਾਪਤਿ ਜਿਸੁ ਪ੍ਰਭੁ ਦੇਇ ॥
They alone receive it, unto whom God gives it.
ਉਹ ਪਰਮਾਤਮਾ ਜਿਸ ਮਨੁੱਖ ਨੂੰ (ਸਿਮਰਨ ਦੀ ਦਾਤਿ) ਦੇਂਦਾ ਹੈ ਉਸੇ ਨੂੰ ਮਿਲਦੀ ਹੈ, ਤਿਸਹਿ = {ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਲਫ਼ਜ਼ 'ਤਿਸੁ' ਦਾ (ੁ) ਉਡ ਗਿਆ ਹੈ} ਉਸ ਮਨੁੱਖ ਨੂੰ ਹੀ। ਦੇਇ = ਦੇਂਦਾ ਹੈ।
ਪੂਰੇ ਗੁਰ ਕੀ ਪਾਏ ਸੇਵ ॥੧॥
They are blessed to serve the Perfect Guru. ||1||
(ਪਰਮਾਤਮਾ ਉਸ ਮਨੁੱਖ ਨੂੰ) ਪੂਰੇ ਗੁਰੂ ਦੀ ਸੇਵਾ ਵਿਚ ਜੋੜ ਦੇਂਦਾ ਹੈ ॥੧॥ ਪਾਏ = ਪਾਂਦਾ ਹੈ, ਜੋੜਦਾ ਹੈ ॥੧॥
ਸਰਬ ਸੁਖਾ ਪ੍ਰਭ ਤੇਰੋ ਨਾਉ ॥
All peace and comfort are in Your Name, God.
ਹੇ ਪ੍ਰਭੂ! ਤੇਰਾ ਨਾਮ ਸਾਰੇ ਸੁਖਾਂ ਦਾ ਮੂਲ ਹੈ। ਪ੍ਰਭ = ਹੇ ਪ੍ਰਭੂ!
ਆਠ ਪਹਰ ਮੇਰੇ ਮਨ ਗਾਉ ॥੧॥ ਰਹਾਉ ॥
Twenty-four hours a day, O my mind, sing His Glorious Praises. ||1||Pause||
ਹੇ ਮੇਰੇ ਮਨ! ਅੱਠੇ ਪਹਰ (ਹਰ ਵੇਲੇ) ਪ੍ਰਭੂ ਦੇ ਗੁਣ ਗਾਇਆ ਕਰ ॥੧॥ ਰਹਾਉ ॥ ਮਨ = ਹੇ ਮਨ! ਗਾਉ = ਗਾਇਆ ਕਰ ॥੧॥ ਰਹਾਉ ॥
ਜੋ ਇਛੈ ਸੋਈ ਫਲੁ ਪਾਏ ॥
You shall receive the fruits of your desires,
ਉਹ ਮਨੁੱਖ ਜੋ ਕੁਝ (ਪਰਮਾਤਮਾ ਪਾਸੋਂ) ਮੰਗਦਾ ਹੈ ਉਹੀ ਫਲ ਹਾਸਲ ਕਰ ਲੈਂਦਾ ਹੈ, ਇਛੈ = ਇੱਛਾ ਕਰਦਾ ਹੈ, ਲੋੜਦਾ ਹੈ, ਮੰਗਦਾ ਹੈ।
ਹਰਿ ਕਾ ਨਾਮੁ ਮੰਨਿ ਵਸਾਏ ॥
when the Name of the Lord comes to dwell in the mind.
ਜਿਹੜਾ ਮਨੁੱਖ ਪਰਮਾਤਮਾ ਦਾ ਨਾਮ (ਆਪਣੇ) ਮਨ ਵਿਚ ਵਸਾਂਦਾ ਹੈ। ਮੰਨਿ = ਮਨਿ, ਮਨ ਵਿਚ।
ਆਵਣ ਜਾਣ ਰਹੇ ਹਰਿ ਧਿਆਇ ॥
Meditating on the Lord, your comings and goings cease.
ਪ੍ਰਭੂ ਦਾ ਧਿਆਨ ਧਰ ਕੇ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ। ਰਹੇ = ਮੁਕ ਜਾਂਦੇ ਹਨ। ਧਿਆਇ = ਸਿਮਰ ਕੇ।
ਭਗਤਿ ਭਾਇ ਪ੍ਰਭ ਕੀ ਲਿਵ ਲਾਇ ॥੨॥
Through loving devotional worship, lovingly focus your attention on God. ||2||
ਭਗਤੀ-ਭਾਵ ਨਾਲ ਪ੍ਰਭੂ ਵਿਚ ਸੁਰਤ ਜੋੜ ਕੇ (ਉਸ ਦਾ ਉਧਾਰ ਹੋ ਜਾਂਦਾ ਹੈ) ॥੨॥ ਭਾਇ = ਪਿਆਰ ਨਾਲ {ਭਾਉ = ਪਿਆਰ}। ਲਿਵ = ਲਗਨ। ਲਾਇ = ਲਾ ਕੇ ॥੨॥
ਬਿਨਸੇ ਕਾਮ ਕ੍ਰੋਧ ਅਹੰਕਾਰ ॥
Sexual desire, anger and egotism are dispelled.
(ਉਸ ਦੇ ਅੰਦਰੋਂ) ਕਾਮ ਕ੍ਰੋਧ ਅਹੰਕਾਰ (ਇਹ ਸਾਰੇ ਵਿਕਾਰ) ਨਾਸ ਹੋ ਜਾਂਦੇ ਹਨ, ਬਿਨਸੇ = ਨਾਸ ਹੋ ਗਏ।
ਤੂਟੇ ਮਾਇਆ ਮੋਹ ਪਿਆਰ ॥
Love and attachment to Maya are broken.
(ਉਸ ਦੇ ਅੰਦਰੋਂ) ਮਾਇਆ ਦੇ ਮੋਹ ਦੀਆਂ ਤਣਾਵਾਂ ਟੁੱਟ ਜਾਂਦੀਆਂ ਹਨ,
ਪ੍ਰਭ ਕੀ ਟੇਕ ਰਹੈ ਦਿਨੁ ਰਾਤਿ ॥
Lean on God's Support, day and night.
ਉਹ ਮਨੁੱਖ ਦਿਨ ਰਾਤ ਪਰਮਾਤਮਾ ਦੇ ਹੀ ਆਸਰੇ ਰਹਿੰਦਾ ਹੈ, ਟੇਕ = ਆਸਰੇ। ਰਹੈ = ਰਹਿੰਦਾ ਹੈ।
ਪਾਰਬ੍ਰਹਮੁ ਕਰੇ ਜਿਸੁ ਦਾਤਿ ॥੩॥
The Supreme Lord God has given this gift. ||3||
ਪਰਮਾਤਮਾ ਜਿਸ ਮਨੁੱਖ ਨੂੰ (ਆਪਣੇ ਨਾਮ ਦੀ) ਦਾਤ ਦੇਂਦਾ ਹੈ ॥੩॥ ਜਿਸੁ = ਜਿਸ ਮਨੁੱਖ ਨੂੰ ॥੩॥
ਕਰਨ ਕਰਾਵਨਹਾਰ ਸੁਆਮੀ ॥
Our Lord and Master is the Creator, the Cause of causes.
ਹੇ ਸਭ ਕੁਝ ਕਰਨ ਜੋਗ ਸੁਆਮੀ! ਹੇ ਜੀਵਾਂ ਪਾਸੋਂ ਸਭ ਕੁਝ ਕਰਾਵਣ ਦੇ ਸਮਰਥ ਸੁਆਮੀ! ਸੁਆਮੀ = ਹੇ ਸੁਆਮੀ!
ਸਗਲ ਘਟਾ ਕੇ ਅੰਤਰਜਾਮੀ ॥
He is the Inner-knower, the Searcher of all hearts.
ਹੇ ਸਭ ਜੀਵਾਂ ਦੇ ਦਿਲ ਦੀ ਜਾਣਨ ਵਾਲੇ! ਘਟ = ਸਰੀਰ, ਹਿਰਦਾ। ਅੰਤਰਜਾਮੀ = ਹੇ ਸਭ ਦੇ ਦਿਲ ਦੀ ਜਾਣਨ ਵਾਲੇ!
ਕਰਿ ਕਿਰਪਾ ਅਪਨੀ ਸੇਵਾ ਲਾਇ ॥
Bless me with Your Grace, Lord, and link me to Your service.
ਮਿਹਰ ਕਰ ਕੇ (ਮੈਨੂੰ) ਆਪਣੀ ਸੇਵਾ-ਭਗਤੀ ਵਿਚ ਜੋੜੀ ਰੱਖ, ਕਰਿ = ਕਰ ਕੇ। ਲਾਇ = ਲਾਈ ਰੱਖ।
ਨਾਨਕ ਦਾਸ ਤੇਰੀ ਸਰਣਾਇ ॥੪॥੩੧॥੪੪॥
Slave Nanak has come to Your Sanctuary. ||4||31||44||
(ਮੈਂ ਤੇਰਾ) ਦਾਸ ਨਾਨਕ ਤੇਰੀ ਸਰਨ ਆਇਆ ਹਾਂ ॥੪॥੩੧॥੪੪॥ ਨਾਨਕ = ਹੇ ਨਾਨਕ! ॥੪॥੩੧॥੪੪॥