ਪਉੜੀ ॥
Pauree:
ਪਉੜੀ।
ਹਰਿ ਕਾ ਸਭੁ ਸਰੀਰੁ ਹੈ ਹਰਿ ਰਵਿ ਰਹਿਆ ਸਭੁ ਆਪੈ ॥
The body and everything belongs to the Lord; the Lord Himself is all-pervading.
ਇਹ ਸਾਰਾ (ਜਗਤ ਦਾ ਆਕਾਰ) ਪਰਮਾਤਮਾ ਦਾ (ਮਾਨੋ) ਸਰੀਰ ਹੈ, ਹਰ ਥਾਂ ਪ੍ਰਭੂ ਆਪ ਹੀ ਵਿਆਪਕ ਹੈ। ਸਚੁ = ਹਰ ਥਾਂ। ਆਪੈ = ਆਪ ਹੀ।
ਹਰਿ ਕੀ ਕੀਮਤਿ ਨਾ ਪਵੈ ਕਿਛੁ ਕਹਣੁ ਨ ਜਾਪੈ ॥
The Lord's value cannot be estimated; nothing can be said about it.
ਪਰਮਾਤਮਾ (ਦੀ ਵਡਿਆਈ) ਦਾ ਮੁੱਲ ਨਹੀਂ ਪੈ ਸਕਦਾ, ਕੋਈ ਗੱਲ ਅਹੁੜਦੀ ਨਹੀਂ (ਜਿਸ ਨਾਲ) ਉਸ ਦੀ ਵਡਿਆਈ ਬਿਆਨ ਕਰ ਸਕੀਏ। ਨ ਜਾਪੈ = ਨਹੀਂ ਸੁੱਝਦਾ।
ਗੁਰ ਪਰਸਾਦੀ ਸਾਲਾਹੀਐ ਹਰਿ ਭਗਤੀ ਰਾਪੈ ॥
By Guru's Grace, one praises the Lord, imbued with feelings of devotion.
ਸਤਿਗੁਰੂ ਦੀ ਕਿਰਪਾ ਨਾਲ ਪਰਮਾਤਮਾ ਦੀ ਸਿਫ਼ਤ-ਸਾਲਾਹ ਕੀਤੀ ਜਾ ਸਕਦੀ ਹੈ (ਜੋ ਕਰਦਾ ਹੈ ਉਹ ਪ੍ਰਭੂ ਦੀ ਭਗਤੀ ਵਿਚ ਰੰਗਿਆ ਜਾਂਦਾ ਹੈ। ਰਾਪੈ = ਰੰਗਿਆ ਜਾਈਦਾ ਹੈ।
ਸਭੁ ਮਨੁ ਤਨੁ ਹਰਿਆ ਹੋਇਆ ਅਹੰਕਾਰੁ ਗਵਾਪੈ ॥
The mind and body are totally rejuvenated, and egotism is eradicated.
ਉਸ ਦਾ ਮਨ ਤੇ ਤਨ ਖਿੜ ਆਉਂਦਾ ਹੈ ਤੇ ਅਹੰਕਾਰ ਨਾਸ ਹੋ ਜਾਂਦਾ ਹੈ)। ਗਵਾਪੈ = ਨਾਸ ਹੋ ਜਾਂਦਾ ਹੈ।
ਸਭੁ ਕਿਛੁ ਹਰਿ ਕਾ ਖੇਲੁ ਹੈ ਗੁਰਮੁਖਿ ਕਿਸੈ ਬੁਝਾਈ ॥੧੩॥
Everything is the play of the Lord. The Gurmukh understands this. ||13||
ਇਹ ਸਾਰਾ ਜਗਤ ਪ੍ਰਭੂ ਦਾ ਬਣਾਇਆ ਹੋਇਆ ਤਮਾਸ਼ਾ ਹੈ, ਸਤਿਗੁਰੂ ਦੀ ਰਾਹੀਂ ਕਿਸੇ ਵਿਰਲੇ ਨੂੰ ਇਸ ਖੇਡ ਦੀ ਸਮਝ ਦੇਂਦਾ ਹੈ ॥੧੩॥ ਕਿਸੈ = ਕਿਸੇ ਵਿਰਲੇ ਨੂੰ ॥੧੩॥