ਰਾਗੁ ਗਉੜੀ ਮਾਲਾ₁ ਮਹਲਾ ੫ ॥
Raag Gauree Maalaa, Fifth Mehl:
ਰਾਗ ਗਉੜੀ-ਮਾਲਾ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ।
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਪਾਇਓ ਬਾਲ ਬੁਧਿ ਸੁਖੁ ਰੇ ॥
Adopting the innocent mind of a child, I have found peace.
ਹੇ ਭਾਈ! (ਜਿਸ ਨੇ ਭੀ ਸੁਖ-ਆਨੰਦ ਲੱਭਾ) ਬਾਲਕਾਂ ਵਾਲੀ ਅਕਲ ਨਾਲ (ਹੀ) ਸੁਖ-ਆਨੰਦ ਲੱਭਾ। ਬਾਲ ਬੁਧਿ = ਬਾਲਕਾਂ ਵਾਲੀ ਅਕਲ ਨਾਲ। ਰੇ = ਹੇ ਭਾਈ!
ਹਰਖ ਸੋਗ ਹਾਨਿ ਮਿਰਤੁ ਦੂਖ ਸੁਖ ਚਿਤਿ ਸਮਸਰਿ ਗੁਰ ਮਿਲੇ ॥੧॥ ਰਹਾਉ ॥
Joy and sorrow, profit and loss, birth and death, pain and pleasure - they are all the same to my consciousness, since I met the Guru. ||1||Pause||
ਗੁਰੂ ਨੂੰ ਮਿਲਿਆਂ (ਬਾਲ-ਬੁਧਿ ਪ੍ਰਾਪਤ ਹੋ ਜਾਂਦੀ ਹੈ, ਤੇ) ਖ਼ੁਸ਼ੀ, ਗ਼ਮੀ, ਘਾਟਾ, ਮੌਤ, ਦੁਖ-ਸੁਖ (ਇਹ ਸਾਰੇ) ਚਿੱਤ ਵਿਚ ਇਕੋ ਜਿਹੇ (ਪ੍ਰਤੀਤ ਹੋਣ ਲੱਗ ਪੈਂਦੇ ਹਨ) ॥੧॥ ਰਹਾਉ ॥ ਹਰਖ = ਖ਼ੁਸ਼ੀ। ਹਾਨਿ = ਘਾਟਾ। ਮਿਰਤੁ = {मृत्यु} ਮੌਤ। ਚਿਤਿ = ਚਿੱਤ ਵਿਚ। ਸਮਸਰਿ = ਬਰਾਬਰ, ਇਕੋ ਜਿਹੇ। ਗੁਰ ਮਿਲੇ = ਗੁਰੂ ਨੂੰ ਮਿਲ ਕੇ ॥੧॥ ਰਹਾਉ ॥
ਜਉ ਲਉ ਹਉ ਕਿਛੁ ਸੋਚਉ ਚਿਤਵਉ ਤਉ ਲਉ ਦੁਖਨੁ ਭਰੇ ॥
As long as I plotted and planned things, I was full of frustration.
(ਹੇ ਭਾਈ!) ਜਦ ਤਕ ਮੈਂ (ਆਪਣੀ ਚਤੁਰਾਈ ਦੀਆਂ) ਕੁਝ (ਸੋਚਾਂ) ਸੋਚਦਾ ਰਿਹਾ ਹਾਂ, ਚਿਤਵਦਾ ਰਿਹਾ ਹਾਂ, ਤਦ ਤਕ ਮੈਂ ਦੁੱਖਾਂ ਨਾਲ ਭਰਿਆ ਰਿਹਾ। ਜਉ ਲਉ = ਜਦ ਤਕ। ਸੋਚਉ = ਮੈਂ ਸੋਚਦਾ ਹਾਂ। ਚਿਤਵਉ = ਚਿਤਵਦਾ ਹਾਂ। ਜਉ = ਜਦੋਂ।
ਜਉ ਕ੍ਰਿਪਾਲੁ ਗੁਰੁ ਪੂਰਾ ਭੇਟਿਆ ਤਉ ਆਨਦ ਸਹਜੇ ॥੧॥
When I met the Kind, Perfect Guru, then I obtained bliss so easily. ||1||
ਜਦੋਂ (ਹੁਣ ਮੈਨੂੰ) ਪੂਰਾ ਗੁਰੂ ਮਿਲ ਪਿਆ ਹੈ, ਤਦੋਂ ਮੈਂ ਆਤਮਕ ਅਡੋਲਤਾ ਵਿਚ ਆਨੰਦ ਮਾਣ ਰਿਹਾ ਹਾਂ ॥੧॥ ਭੇਟਿਆ = ਮਿਲਿਆ। ਸਹਜੇ = ਆਤਮਕ ਅਡੋਲਤਾ ਵਿਚ ॥੧॥
ਜੇਤੀ ਸਿਆਨਪ ਕਰਮ ਹਉ ਕੀਏ ਤੇਤੇ ਬੰਧ ਪਰੇ ॥
The more clever tricks I tried, the more bonds I was saddled with.
(ਹੇ ਭਾਈ!) ਮੈਂ ਜਿਤਨੇ ਭੀ ਚਤੁਰਾਈ ਦੇ ਕੰਮ ਕਰਦਾ ਰਿਹਾ, ਉਤਨੇ ਹੀ ਮੈਨੂੰ (ਮਾਇਆ ਦੇ ਮੋਹ ਦੇ) ਬੰਧਨ ਪੈਂਦੇ ਗਏ। ਜੇਤੀ = ਜਿਤਨੀ। ਤੇਤੇ = ਉਤਨੇ। ਬੰਧ = ਬੰਧਨ।
ਜਉ ਸਾਧੂ ਕਰੁ ਮਸਤਕਿ ਧਰਿਓ ਤਬ ਹਮ ਮੁਕਤ ਭਏ ॥੨॥
When the Holy Saint placed His Hand upon my forehead, then I was liberated. ||2||
ਜਦੋਂ (ਹੁਣ) ਗੁਰੂ ਨੇ (ਮੇਰੇ) ਮੱਥੇ ਉੱਤੇ (ਆਪਣਾ) ਹੱਥ ਰੱਖਿਆ ਹੈ, ਤਦੋਂ ਮੈਂ (ਮਾਇਆ ਦੇ ਮੋਹ ਦੇ ਬੰਧਨਾਂ ਤੋਂ) ਸੁਤੰਤਰ ਹੋ ਗਿਆ ਹਾਂ ॥੨॥ ਸਾਧੂ = ਗੁਰੂ (ਨੇ)। ਕਰੁ = ਹੱਥ। ਮਸਤਕਿ = ਮੱਥੇ ਉਤੇ। ਮੁਕਤ = (ਮਾਇਆ ਦੇ ਬੰਧਨਾਂ ਤੋਂ) ਸੁਤੰਤਰ ॥੨॥
ਜਉ ਲਉ ਮੇਰੋ ਮੇਰੋ ਕਰਤੋ ਤਉ ਲਉ ਬਿਖੁ ਘੇਰੇ ॥
As long as I claimed, "Mine, mine!", I was surrounded by wickedness and corruption.
(ਹੇ ਭਾਈ!) ਜਦ ਤਕ ਮੈਂ ਇਹ ਕਰਦਾ ਰਿਹਾ ਕਿ (ਇਹ ਘਰ) ਮੇਰਾ ਹੈ (ਇਹ ਧਨ) ਮੇਰਾ ਹੈ (ਇਹ ਪੁੱਤਰ ਆਦਿਕ ਸਨਬੰਧੀ) ਮੇਰਾ ਹੈ, ਤਦ ਤਕ ਮੈਨੂੰ (ਮਾਇਆ ਦੇ ਮੋਹ ਦੇ) ਜ਼ਹਰ ਨੇ ਘੇਰੀ ਰੱਖਿਆ (ਤੇ ਉਸ ਨੇ ਮੇਰੇ ਆਤਮਕ ਜੀਵਨ ਨੂੰ ਮਾਰ ਦਿੱਤਾ)। ਬਿਖੁ = ਜ਼ਹਰ।
ਮਨੁ ਤਨੁ ਬੁਧਿ ਅਰਪੀ ਠਾਕੁਰ ਕਉ ਤਬ ਹਮ ਸਹਜਿ ਸੋਏ ॥੩॥
But when I dedicated my mind, body and intellect to my Lord and Master, then I began to sleep in peace. ||3||
(ਹੁਣ ਗੁਰੂ ਦੀ ਕਿਰਪਾ ਨਾਲ) ਮੈਂ ਆਪਣੀ ਚਤੁਰਾਈ ਆਪਣਾ ਮਨ ਆਪਣਾ ਸਰੀਰ (ਹਰੇਕ ਗਿਆਨ-ਇੰਦ੍ਰਾ) ਪਰਮਾਤਮਾ ਦੇ ਹਵਾਲੇ ਕਰ ਦਿੱਤਾ ਹੈ, ਤਦੋਂ ਮੈਂ ਆਤਮਕ ਅਡੋਲਤਾ ਵਿਚ ਮਸਤ ਰਹਿੰਦਾ ਹਾਂ ॥੩॥ ਬੁਧਿ = ਅਕਲ। ਅਰਪੀ = ਭੇਟਾ ਕਰ ਦਿੱਤੀ। ਕਉ = ਨੂੰ ॥੩॥
ਜਉ ਲਉ ਪੋਟ ਉਠਾਈ ਚਲਿਅਉ ਤਉ ਲਉ ਡਾਨ ਭਰੇ ॥
As long as I walked along, carrying the load, I continued to pay the fine.
ਜਦੋਂ ਤਕ ਮੈਂ (ਮਾਇਆ ਦੇ ਮੋਹ ਦੀ) ਪੋਟਲੀ (ਸਿਰ ਤੇ) ਚੁੱਕ ਕੇ ਤੁਰਦਾ ਰਿਹਾ, ਤਦ ਤਕ ਮੈਂ (ਦੁਨੀਆ ਦੇ ਡਰਾਂ-ਸਹਮਾਂ ਦਾ) ਡੰਨ ਭਰਦਾ ਰਿਹਾ। ਪੋਟ = (ਮਾਇਆ ਦੇ ਮੋਹ ਦੀ) ਪੋਟਲੀ। ਡਾਨ = ਡੰਨ, ਸਜ਼ਾ।
ਪੋਟ ਡਾਰਿ ਗੁਰੁ ਪੂਰਾ ਮਿਲਿਆ ਤਉ ਨਾਨਕ ਨਿਰਭਏ ॥੪॥੧॥੧੫੯॥
But I threw away that bundle, when I met the Perfect Guru; O Nanak, then I became fearless. ||4||1||159||
ਹੇ ਨਾਨਕ! (ਆਖ-ਹੇ ਭਾਈ!) ਹੁਣ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, (ਉਸ ਦੀ ਕਿਰਪਾ ਨਾਲ ਮਾਇਆ ਦੇ ਮੋਹ ਦੀ) ਪੋਟਲੀ ਸੁੱਟ ਕੇ ਮੈਂ ਨਿਡਰ ਹੋ ਗਿਆ ਹਾਂ ॥੪॥੧॥੧੫੯॥ ਡਾਰਿ = ਸੁੱਟ ਕੇ। ਨਿਰਭਏ = ਨਿਡਰ ਹੋ ਗਿਆ ॥੪॥