ਤਪਤਿ ਮਾਹਿ ਠਾਢਿ ਵਰਤਾਈ ॥

In the burning heat, a soothing coolness prevails.

ਹੇ ਭਾਈ! ਗੁਰੂ ਦੇ ਪੂਰੇ ਉਪਦੇਸ਼ ਦੁਆਰਾ (ਵਿਕਾਰਾਂ ਦੀ) ਤਪਸ਼ ਵਿਚ (ਵੱਸਦਿਆਂ ਭੀ, ਪ੍ਰਭੂ ਨੇ ਸਾਡੇ ਅੰਦਰ) ਠੰਢ ਵਰਤਾ ਦਿੱਤੀ ਹੈ, ਤਪਤਿ = ਤਪਸ਼, ਵਿਕਾਰਾਂ ਦਾ ਜੋਸ਼। ਠਾਢਿ = ਠੰਢ।

ਅਨਦੁ ਭਇਆ ਦੁਖ ਨਾਠੇ ਭਾਈ ॥

Happiness ensues and pain departs, O Siblings of Destiny.

ਸੁਖ ਹੀ ਸੁਖ ਹੋ ਗਿਆ ਹੈ, ਦੁੱਖ ਨੱਸ ਗਏ ਹਨ, ਭਇਆ = ਹੋ ਗਿਆ।

ਜਨਮ ਮਰਨ ਕੇ ਮਿਟੇ ਅੰਦੇਸੇ ॥

The fear of birth and death is dispelled,

ਤੇ ਜਨਮ ਮਰਨ ਦੇ (ਗੇੜ ਵਿਚ ਪੈਣ ਦੇ) ਡਰ ਫ਼ਿਕਰ ਮਿਟ ਗਏ ਹਨ, ਅੰਦੇਸੇ = ਫ਼ਿਕਰ, ਚਿੰਤਾ।

ਸਾਧੂ ਕੇ ਪੂਰਨ ਉਪਦੇਸੇ ॥

by the perfect Teachings of the Holy Saint.

ਇਹ ਗੁਰੂ ਦੇ ਉਪਦੇਸ਼ ਦਾ ਸਦਕਾ ਹੀ ਹੋਇਆ ਹੈ। ਸਾਧੂ = ਗੁਰੂ।

ਭਉ ਚੂਕਾ ਨਿਰਭਉ ਹੋਇ ਬਸੇ ॥

Fear is lifted, and one abides in fearlessness.

(ਸਾਰਾ) ਡਰ ਮੁੱਕ ਗਿਆ ਹੈ, ਹੁਣ ਨਿਡਰ ਵੱਸਦੇ ਹਾਂ,

ਸਗਲ ਬਿਆਧਿ ਮਨ ਤੇ ਖੈ ਨਸੇ ॥

All evils are dispelled from the mind.

ਸਾਰੇ ਰੋਗ ਨਾਸ ਹੋ ਕੇ ਮਨੋਂ ਵਿਸਰ ਗਏ ਹਨ। ਬਿਆਪਿ = {Skt. व्याधि} ਸਰੀਰਕ ਰੋਗ। ਖੈ = ਨਾਸ ਹੋ ਕੇ।

ਜਿਸ ਕਾ ਸਾ ਤਿਨਿ ਕਿਰਪਾ ਧਾਰੀ ॥

He takes us into His favor as His own.

ਜਿਸ ਗੁਰੂ ਦੇ ਬਣੇ ਸਾਂ, ਉਸ ਨੇ (ਸਾਡੇ ਉਤੇ) ਕਿਰਪਾ ਕੀਤੀ ਹੈ;

ਸਾਧਸੰਗਿ ਜਪਿ ਨਾਮੁ ਮੁਰਾਰੀ ॥

In the Company of the Holy, chant the Naam, the Name of the Lord.

ਸਤਸੰਗ ਵਿਚ ਪ੍ਰਭੂ ਦਾ ਨਾਮ ਜਪ ਕੇ, ਜਪਿ = ਜਪ ਕੇ, ਜਪਣ ਨਾਲ।

ਥਿਤਿ ਪਾਈ ਚੂਕੇ ਭ੍ਰਮ ਗਵਨ ॥

Stability is attained; doubt and wandering cease,

ਤੇ (ਅਸਾਂ) ਸ਼ਾਂਤੀ ਹਾਸਲ ਕਰ ਲਈ ਹੈ ਤੇ (ਸਾਡੇ) ਭੁਲੇਖੇ ਤੇ ਭਟਕਣਾ ਮੁੱਕ ਗਏ ਹਨ। ਥਿਤਿ = ਟਿਕਾਉ, ਸ਼ਾਂਤੀ। ਚੂਕੇ = ਮੁੱਕ ਗਏ। ਭ੍ਰਮ = ਭਰਮ, ਭੁਲੇਖੇ।

ਸੁਨਿ ਨਾਨਕ ਹਰਿ ਹਰਿ ਜਸੁ ਸ੍ਰਵਨ ॥੭॥

O Nanak, listening with one's ears to the Praises of the Lord, Har, Har. ||7||

ਹੇ ਨਾਨਕ! ਪ੍ਰਭੂ ਦਾ ਜਸ ਕੰਨੀਂ ਸੁਣ ਕੇ (ਇਹ ਭਰਮੳ ਅਤੇ ਭਟਕਣਾ ਮੁੱਕੀ ਹੈ) ॥੭॥ ਸੁਨਿ = ਸੁਣ ਕੇ ॥੭॥