ਆਸਾ ਮਹਲਾ ੧ ॥
Aasaa, First Mehl:
ਰਾਗ ਆਸਾ ਪਹਿਲੀ ਪਾਤਸ਼ਾਹੀ।
ਏਕ ਨ ਭਰੀਆ ਗੁਣ ਕਰਿ ਧੋਵਾ ॥
I am not stained by only one sin, that could be washed clean by virtue.
ਮੈਂ ਕਿਸੇ ਸਿਰਫ਼ ਇੱਕ ਔਗੁਣ ਨਾਲ ਲਿੱਬੜੀ ਹੋਈ ਨਹੀਂ ਹਾਂ ਕਿ ਆਪਣੇ ਅੰਦਰ ਗੁਣ ਪੈਦਾ ਕਰ ਕੇ ਉਸ ਇੱਕ ਔਗੁਣ ਨੂੰ ਧੋ ਸਕਾਂ (ਮੇਰੇ ਅੰਦਰ ਤਾਂ ਬੇਅੰਤ ਔਗੁਣ ਹਨ ਕਿਉਂਕਿ)
ਮੇਰਾ ਸਹੁ ਜਾਗੈ ਹਉ ਨਿਸਿ ਭਰਿ ਸੋਵਾ ॥੧॥
My Husband Lord is awake, while I sleep through the entire night of my life. ||1||
ਮੈਂ ਤਾਂ ਸਾਰੀ ਉਮਰ-ਰਾਤ ਹੀ (ਮੋਹ ਦੀ ਨੀਂਦ ਵਿਚ ਸੁੱਤੀ ਰਹੀ ਹਾਂ, ਤੇ ਮੇਰਾ ਖਸਮ-ਪ੍ਰਭੂ ਜਾਗਦਾ ਰਹਿੰਦਾ ਹੈ (ਉਸ ਦੇ ਨੇੜੇ ਮੋਹ ਢੁਕ ਹੀ ਨਹੀਂ ਸਕਦਾ) ॥੧॥ ਨਿਸਿ = ਰਾਤ। ਨਿਸਿ ਭਰਿ = ਸਾਰੀ ਰਾਤ, ਸਾਰੀ ਉਮਰ। ਸੋਵਾ = ਮੈਂ (ਮੋਹ ਦੀ ਨੀਂਦ ਵਿਚ) ਸੁੱਤੀ ਰਹਿੰਦੀ ਹਾਂ। ਜਾਗੈ = ਜਾਗਦਾ ਹੈ; ਵਿਕਾਰ ਉਸ ਦੇ ਨੇੜੇ ਨਹੀਂ ਢੁਕਦੇ ॥੧॥
ਇਉ ਕਿਉ ਕੰਤ ਪਿਆਰੀ ਹੋਵਾ ॥
In this way, how can I become dear to my Husband Lord?
ਅਜੇਹੀ ਹਾਲਤ ਵਿਚ ਮੈਂ ਖਸਮ-ਪ੍ਰਭੂ ਨੂੰ ਕਿਵੇਂ ਪਿਆਰੀ ਲੱਗ ਸਕਦੀ ਹਾਂ?
ਸਹੁ ਜਾਗੈ ਹਉ ਨਿਸ ਭਰਿ ਸੋਵਾ ॥੧॥ ਰਹਾਉ ॥
My Husband Lord remains awake, while I sleep through the entire night of my life. ||1||Pause||
ਖਸਮ ਜਾਗਦਾ ਹੈ ਤੇ ਮੈਂ ਸਾਰੀ ਰਾਤ ਸੁੱਤੀ ਰਹਿੰਦੀ ਹਾਂ ॥੧॥ ਰਹਾਉ ॥
ਆਸ ਪਿਆਸੀ ਸੇਜੈ ਆਵਾ ॥
With hope and desire, I approach His Bed,
ਮੈਂ ਸੇਜ ਤੇ ਆਉਂਦੀ ਹਾਂ (ਮੈਂ ਹਿਰਦੇ-ਸੇਜ ਵਲ ਪਰਤਦੀ ਹਾਂ, ਪਰ ਅਜੇ ਭੀ) ਦੁਨੀਆ ਦੀਆਂ ਆਸਾਂ ਦੀ ਪਿਆਸ ਨਾਲ ਮੈਂ ਵਿਆਕੁਲ ਹਾਂ। ਪਿਆਸੀ = ਪਿਆਸ ਨਾਲ ਵਿਆਕੁਲ। ਆਸ ਪਿਆਸੀ = ਦੁਨੀਆ ਦੀਆਂ ਆਸਾਂ ਦੀ ਪਿਆਸ ਨਾਲ ਵਿਆਕੁਲ।
ਆਗੈ ਸਹ ਭਾਵਾ ਕਿ ਨ ਭਾਵਾ ॥੨॥
but I do not know whether He will be pleased with me or not. ||2||
(ਅਜੇਹੀ ਆਤਮਕ ਦਸ਼ਾ ਨਾਲ ਕਿਵੇਂ ਯਕੀਨ ਬਣੇ ਕਿ) ਮੈਂ ਖਸਮ-ਪ੍ਰਭੂ ਨੂੰ ਪਸੰਦ ਆਵਾਂ ਕਿ ਨਾਹ ਪਸੰਦ ਆਵਾਂ ॥੨॥
ਕਿਆ ਜਾਨਾ ਕਿਆ ਹੋਇਗਾ ਰੀ ਮਾਈ ॥
How do I know what will happen to me, O my mother?
ਹੇ ਮਾਂ! (ਸਾਰੀ ਉਮਰ ਮਾਇਆ ਦੀ ਨੀਂਦ ਵਿਚ ਸੁੱਤੀ ਰਹਿਣ ਕਰ ਕੇ) ਮੈਨੂੰ ਸਮਝ ਨਹੀਂ ਆਉਂਦੀ ਕਿ ਮੇਰਾ ਕੀਹ ਬਣੇਗਾ,
ਹਰਿ ਦਰਸਨ ਬਿਨੁ ਰਹਨੁ ਨ ਜਾਈ ॥੧॥ ਰਹਾਉ ॥
Without the Blessed Vision of the Lord's Darshan, I cannot survive. ||1||Pause||
(ਮੈਨੂੰ ਪਤੀ-ਪ੍ਰਭੂ ਪਰਵਾਨ ਕਰੇਗਾ ਕਿ ਨਹੀਂ, ਪਰ ਹੁਣ) ਪ੍ਰਭੂ-ਪਤੀ ਦੇ ਦਰਸ਼ਨ ਤੋਂ ਬਿਨਾ ਮੈਨੂੰ ਧਰਵਾਸ ਭੀ ਨਹੀਂ ਬੱਝਦਾ ॥੧॥ ਰਹਾਉ ॥
ਪ੍ਰੇਮੁ ਨ ਚਾਖਿਆ ਮੇਰੀ ਤਿਸ ਨ ਬੁਝਾਨੀ ॥
I have not tasted His Love, and my thirst is not quenched.
(ਹੇ ਮਾਂ! ਸਾਰੀ ਉਮਰ) ਮੈਂ ਪ੍ਰਭੂ-ਪਤੀ ਦੇ ਪ੍ਰੇਮ ਦਾ ਸੁਆਦ ਨ ਚੱਖਿਆ; ਇਸੇ ਕਰਕੇ ਮੇਰੀ ਮਾਇਆ ਵਾਲੀ ਤ੍ਰਿਸ਼ਨਾ (ਦੀ ਅੱਗ) ਨਹੀਂ ਬੁੱਝ ਸਕੀ। ਤਿਸ = ਪਿਆਸ, ਮਾਇਆ ਦੀ ਤ੍ਰਿਸ਼ਨਾ।
ਗਇਆ ਸੁ ਜੋਬਨੁ ਧਨ ਪਛੁਤਾਨੀ ॥੩॥
My beautiful youth has run away, and now I, the soul-bride, repent and regret. ||3||
ਮੇਰੀ ਜਵਾਨੀ ਲੰਘ ਗਈ ਹੈ, ਹੁਣ ਮੇਰੀ ਜਿੰਦ ਪਛਤਾਵਾ ਕਰ ਰਹੀ ਹੈ ॥੩॥ ਧਨ = ਜੀਵ-ਇਸਤ੍ਰੀ ॥੩॥
ਅਜੈ ਸੁ ਜਾਗਉ ਆਸ ਪਿਆਸੀ ॥
Even now, I am held by hope and desire.
(ਹੇ ਮਾਂ! ਜਵਾਨੀ ਤਾਂ ਲੰਘ ਗਈ ਹੈ, ਪਰ ਅਰਦਾਸ ਕਰ) ਅਜੇ ਭੀ ਮੈਂ ਮਾਇਆ ਦੀਆਂ ਆਸਾਂ ਦੀ ਪਿਆਸ ਵਲੋਂ- ਅਜੈ = ਹੁਣ ਭੀ ਜਦੋਂ ਕਿ ਸਰੀਰ ਕਾਇਮ ਹੈ।
ਭਈਲੇ ਉਦਾਸੀ ਰਹਉ ਨਿਰਾਸੀ ॥੧॥ ਰਹਾਉ ॥
I am depressed; I have no hope at all. ||1||Pause||
ਉਪਰਾਮ ਹੋ ਕੇ ਮਾਇਆ ਦੀਆਂ ਆਸਾਂ ਲਾਹ ਕੇ ਜੀਵਨ ਗੁਜ਼ਾਰਾਂ (ਸ਼ਾਇਦ ਮੇਹਰ ਕਰ ਹੀ ਦੇਵੇ) ॥੧॥ ਰਹਾਉ ॥ ਰਹਉ = ਮੈਂ ਰਹਿ ਪਵਾਂ, ਮੈਂ ਹੋ ਜਾਵਾਂ ॥੧॥ ਰਹਾਉ ॥
ਹਉਮੈ ਖੋਇ ਕਰੇ ਸੀਗਾਰੁ ॥
She overcomes her egotism, and adorns herself;
ਜਦੋਂ ਜੀਵ-ਇਸਤ੍ਰੀ ਹਉਮੈ ਗਵਾਂਦੀ ਹੈ ਜਦੋਂ ਜਿੰਦ ਨੂੰ ਸੁੰਦਰ ਬਣਾਨ ਦਾ ਇਹ ਉੱਦਮ ਕਰਦੀ ਹੈ, ਖੋਇ = ਨਾਸ ਕਰ ਕੇ। ਸੀਗਾਰੁ = ਆਤਮਕ ਸਿੰਗਾਰ, ਆਤਮਾ ਨੂੰ ਸੁੰਦਰ ਬਨਾਣ ਵਾਲਾ ਉੱਦਮ।
ਤਉ ਕਾਮਣਿ ਸੇਜੈ ਰਵੈ ਭਤਾਰੁ ॥੪॥
the Husband Lord now ravishes and enjoys the soul-bride on His Bed. ||4||
ਤਦੋਂ ਉਸ ਜੀਵ-ਇਸਤ੍ਰੀ ਨੂੰ ਖਸਮ-ਪ੍ਰਭੂ ਉਸ ਦੀ ਹਿਰਦਾ-ਸੇਜ ਤੇ ਆ ਕੇ ਮਿਲਦਾ ਹੈ ॥੪॥ ਭਤਾਰੁ = ਖਸਮ-ਪ੍ਰਭੂ ॥੪॥
ਤਉ ਨਾਨਕ ਕੰਤੈ ਮਨਿ ਭਾਵੈ ॥
Then, O Nanak, the bride becomes pleasing to the Mind of her Husband Lord;
ਹੇ ਨਾਨਕ! ਤਦੋਂ ਹੀ ਜੀਵ-ਇਸਤ੍ਰੀ ਖਸਮ-ਪ੍ਰਭੂ ਦੇ ਮਨ ਵਿਚ ਚੰਗੀ ਲੱਗਦੀ ਹੈ,
ਛੋਡਿ ਵਡਾਈ ਅਪਣੇ ਖਸਮ ਸਮਾਵੈ ॥੧॥ ਰਹਾਉ ॥੨੬॥
she sheds her self-conceit, and is absorbed in her Lord and Master. ||1||Pause||26||
ਜਦੋਂ ਮਾਣ-ਵਡਿਆਈ ਛੱਡ ਕੇ ਆਪਣੇ ਖਸਮ ਦੀ ਰਜ਼ਾ ਵਿਚ ਲੀਨ ਹੁੰਦੀ ਹੈ ॥੧॥ ਰਹਾਉ ॥੨੬॥