ਪਤਿਤ ਉਧਾਰਨ ਭੈ ਹਰਨ ਹਰਿ ਅਨਾਥ ਕੇ ਨਾਥ

He is the Saving Grace of sinners, the Destroyer of fear, the Master of the masterless.

ਪ੍ਰਭੂ ਜੀ ਵਿਕਾਰੀਆਂ ਨੂੰ ਵਿਕਾਰਾਂ ਤੋਂ ਬਚਾਣ ਵਾਲੇ ਹਨ, ਸਾਰੇ ਡਰ ਦੂਰ ਕਰਨ ਵਾਲੇ ਹਨ, ਅਤੇ ਨਿਖਸਮਿਆਂ ਦੇ ਖਸਮ ਹਨ। ਪਤਿਤ = ਵਿਕਾਰਾਂ ਵਿਚ ਡਿੱਗੇ ਹੋਏ। ਪਤਿਤ ਉਧਾਰਨ = ਵਿਕਾਰੀਆਂ ਨੂੰ ਵਿਕਾਰਾਂ ਤੋਂ ਬਚਾਣ ਵਾਲੇ। ਭੈ = (ਲਫ਼ਜ਼ 'ਭਉ' ਤੋਂ ਬਹੁ-ਵਚਨ)। ਭੈ ਹਰਨ = ਸਾਰੇ ਡਰ ਦੂਰ ਕਰਨ ਵਾਲੇ। ਅਨਾਥ ਕੇ ਨਾਥ = ਨਿਖਸਮਿਆਂ ਦੇ ਖਸਮ।

ਕਹੁ ਨਾਨਕ ਤਿਹ ਜਾਨੀਐ ਸਦਾ ਬਸਤੁ ਤੁਮ ਸਾਥਿ ॥੬॥

Says Nanak, realize and know Him, who is always with you. ||6||

ਨਾਨਕ ਆਖਦਾ ਹੈ- ਉਸ (ਪ੍ਰਭੂ) ਨੂੰ (ਇਉਂ) ਸਮਝਣਾ ਚਾਹੀਦਾ ਹੈ ਕਿ ਉਹ ਸਦਾ ਤੇਰੇ ਨਾਲ ਵੱਸਦਾ ਹੈ ॥੬॥ ਤਿਹ = ਉਸ (ਪਰਮਾਤਮਾ) ਨੂੰ। ਜਾਨੀਐ = (ਇਉਂ) ਜਾਣਨਾ ਚਾਹੀਦਾ ਹੈ (ਕਿ)। ਸਾਥਿ = ਨਾਲ ॥੬॥