ਕਬੀਰ ਗੰਗਾ ਤੀਰ ਜੁ ਘਰੁ ਕਰਹਿ ਪੀਵਹਿ ਨਿਰਮਲ ਨੀਰੁ

Kabeer, some make their homes on the banks of the Ganges, and drink pure water.

ਹੇ ਕਬੀਰ! ਜੇ ਤੂੰ ਗੰਗਾ ਦੇ ਕੰਢੇ ਉਤੇ (ਰਹਿਣ ਲਈ) ਆਪਣਾ ਘਰ ਬਣਾ ਲਏਂ, ਤੇ (ਗੰਗਾ ਦਾ) ਸਾਫ਼ ਪਾਣੀ ਪੀਂਦਾ ਰਹੇਂ, ਤੀਰ = ਕੰਢਾ। ਜੁ = ਜੇ। ਕਰਹਿ = ਤੂੰ ਬਣਾ ਲਏਂ। ਨਿਰਮਲ = ਸਾਫ਼। ਨੀਰੁ = ਪਾਣੀ।

ਬਿਨੁ ਹਰਿ ਭਗਤਿ ਮੁਕਤਿ ਹੋਇ ਇਉ ਕਹਿ ਰਮੇ ਕਬੀਰ ॥੫੪॥

Without devotional worship of the Lord, they are not liberated. Kabeer proclaims this. ||54||

ਤਾਂ ਭੀ ਪਰਮਾਤਮਾ ਦੀ ਭਗਤੀ ਕਰਨ ਤੋਂ ਬਿਨਾ ('ਲਾਖ ਅਹੇਰੀ' ਆਦਿਕ ਵਿਕਾਰਾਂ ਤੋਂ) ਖ਼ਲਾਸੀ ਨਹੀਂ ਹੋ ਸਕਦੀ। ਕਬੀਰ ਤਾਂ ਇਹ ਗੱਲ ਦੱਸ ਕੇ ਪਰਮਾਤਮਾ ਦਾ ਨਾਮ ਹੀ ਸਿਮਰਦਾ ਹੈ ॥੫੪॥ ਮੁਕਤਿ = ('ਲਾਖ ਅਹੇਰੀ' ਆਦਿਕ ਵਿਕਾਰਾਂ ਤੋਂ) ਖ਼ਲਾਸੀ। ਇਉ ਕਹਿ = ਇਸ ਤਰ੍ਹਾਂ ਆਖ ਕੇ। ਰਮੇ = (ਪ੍ਰਭੂ ਦਾ ਨਾਮ) ਸਿਮਰਦਾ ਹੈ ॥੫੪॥