ਕਬੀਰ ਕੂਕਰੁ ਰਾਮ ਕੋ ਮੁਤੀਆ ਮੇਰੋ ਨਾਉ ॥
Kabeer, I am the Lord's dog; Moti is my name.
ਹੇ ਕਬੀਰ! ਮੈਂ ਆਪਣੇ ਮਾਲਕ-ਪ੍ਰਭੂ (ਦੇ ਦਰ) ਦਾ ਕੁੱਤਾ ਹਾਂ (ਪ੍ਰਭੂ ਦੇ ਦਰਵਾਜ਼ੇ ਤੇ ਹੀ ਟਿਕਿਆ ਰਹਿੰਦਾ ਹਾਂ, ਤੇ ਇਸ ਕਰਕੇ) ਮੇਰਾ ਨਾਮ ਭੀ 'ਮੋਤੀ' ਪੈ ਗਿਆ ਹੈ (ਭਾਵ, ਦੁਨੀਆ ਭੀ ਮੈਨੂੰ ਪਿਆਰ ਨਾਲ ਬੁਲਾਂਦੀ ਹੈ)। ਕੂਕਰੁ = ਕੁੱਤਾ। ਕੋ = ਦਾ। ਮੁਤੀਆ = (ਸੋਹਣਾ) ਮੋਤੀ।
ਗਲੇ ਹਮਾਰੇ ਜੇਵਰੀ ਜਹ ਖਿੰਚੈ ਤਹ ਜਾਉ ॥੭੪॥
There is a chain around my neck; wherever I am pulled, I go. ||74||
ਮੇਰੇ ਮਾਲਕ-ਪ੍ਰਭੂ ਨੇ ਮੇਰੇ ਗਲ ਵਿਚ ਰੱਸੀ ਪਾਈ ਹੋਈ ਹੈ, ਜਿਧਰ ਉਹ ਮੈਨੂੰ ਖਿੱਚਦਾ ਹੈ, ਮੈਂ ਉਧਰ ਹੀ ਜਾਂਦਾ ਹਾਂ ॥੭੪॥ ਜਹ = ਜਿਥੇ, ਜਿਧਰ। ਖਿੰਚੈ = ਖਿੱਚਦਾ ਹੈ। ਜਾਉ = ਮੈਂ ਜਾਂਦਾ ਹਾਂ ॥੭੪॥