ਕਿਤੁ ਬਿਧਿ ਪੁਰਖਾ ਜਨਮੁ ਵਟਾਇਆ

"How have you changed the course of your life?

(ਪ੍ਰਸ਼ਨ:) ਹੇ ਪੁਰਖਾ! ਤੂੰ ਆਪਣੀ ਜ਼ਿੰਦਗੀ ਕਿਸ ਤਰੀਕੇ ਨਾਲ ਪਲਟ ਲਈ ਹੈ? ਕਿਤੁ ਬਿਧਿ = ਕਿਸ ਤਰੀਕੇ ਨਾਲ? ਜਨਮੁ ਵਟਾਇਆ = ਜ਼ਿੰਦਗੀ ਪਲਟ ਲਈ ਹੈ।

ਕਾਹੇ ਕਉ ਤੁਝੁ ਇਹੁ ਮਨੁ ਲਾਇਆ

With what have you linked your mind?

ਤੂੰ ਆਪਣਾ ਇਹ ਮਨ ਕਿਸ ਵਿਚ ਜੋੜਿਆ ਹੈ? ਕਾਹੇ ਕਉ = ਕਿਸ ਨਾਲ?

ਕਿਤੁ ਬਿਧਿ ਆਸਾ ਮਨਸਾ ਖਾਈ

How have you subdued your hopes and desires?

ਮਨ ਦੀਆਂ ਆਸਾਂ ਤੇ ਮਨ ਦੇ ਫੁਰਨੇ ਤੂੰ ਕਿਵੇਂ ਮੁਕਾ ਲਏ ਹਨ? ਮਨਸਾ = ਮਨ ਦਾ ਫੁਰਨਾ। ਖਾਈ = ਖਾ ਲਈ ਹੈ।

ਕਿਤੁ ਬਿਧਿ ਜੋਤਿ ਨਿਰੰਤਰਿ ਪਾਈ

How have you found the Light deep within your nucleus?

ਰੱਬੀ ਪ੍ਰਕਾਸ਼ ਤੈਨੂੰ ਇੱਕ-ਰਸ ਕਿਵੇਂ ਮਿਲ ਪਿਆ ਹੈ? ਨਿਰੰਤਰਿ = ਇੱਕ-ਰਸ। ਜੋਤਿ = ਰੱਬੀ ਪ੍ਰਕਾਸ਼।

ਬਿਨੁ ਦੰਤਾ ਕਿਉ ਖਾਈਐ ਸਾਰੁ

Without teeth, how can you eat iron?

(ਮਾਇਆ ਦੇ ਇਸ ਪ੍ਰਭਾਵ ਤੋਂ ਬਚਣਾ ਇਉਂ ਹੀ ਔਖਾ ਹੈ ਜਿਵੇਂ ਬਿਨਾ ਦੰਦਾਂ ਦੇ ਲੋਹਾ ਚੱਬਣਾ) ਦੰਦਾਂ ਤੋਂ ਬਿਨਾ ਲੋਹਾ ਕਿਵੇਂ ਚੱਬਿਆ ਜਾਏ? ਦੰਤ = ਦੰਦ। ਸਾਰੁ = ਲੋਹਾ।

ਨਾਨਕ ਸਾਚਾ ਕਰਹੁ ਬੀਚਾਰੁ ॥੧੯॥

Give us your true opinion, Nanak." ||19||

ਹੇ ਨਾਨਕ! ਕੋਈ ਸਹੀ ਵੀਚਾਰ ਦੱਸੋ (ਭਾਵ, ਕੋਈ ਐਸਾ ਵੀਚਾਰ ਦੱਸੋ ਜੋ ਅਸਾਡੇ ਮਨ ਲੱਗੇ ਜਾਏ) ॥੧੯॥

ਸਤਿਗੁਰ ਕੈ ਜਨਮੇ ਗਵਨੁ ਮਿਟਾਇਆ

Born into the House of the True Guru, my wandering in reincarnation ended.

(ਉੱਤਰ:) ਜਿਉਂ ਜਿਉਂ ਸਤਿਗੁਰੂ ਦੀ ਸਿੱਖਿਆ ਤੇ ਤੁਰੇ, ਤਿਉਂ ਤਿਉਂ ਮਨ ਦੀ ਭਟਕਣਾ ਮੁੱਕਦੀ ਗਈ। ਸਤਿਗੁਰ ਕੈ = ਸਤਿਗੁਰੂ ਦੇ ਘਰ ਵਿਚ। ਸਤਿਗੁਰ ਕੇ ਜਨਮੇ = ਸਤਿਗੁਰੂ ਦੇ ਘਰ ਵਿਚ ਜਨਮ ਲਿਆਂ, ਜਦੋਂ ਗੁਰੂ ਦੀ ਸਰਣ ਆ ਕੇ ਪਿਛਲਾ ਸੁਭਾਉ ਮਿਟਾ ਦਿੱਤਾ। ਗਵਨੁ = ਭਟਕਣਾ, ਆਵਾਗਵਨ।

ਅਨਹਤਿ ਰਾਤੇ ਇਹੁ ਮਨੁ ਲਾਇਆ

My mind is attached and attuned to the unstruck sound current.

ਜਿਉਂ ਜਿਉਂ ਇੱਕ-ਰਸ ਵਿਆਪਕ ਪ੍ਰਭੂ ਵਿਚ ਜੁੜਨ ਦਾ ਆਨੰਦ ਆਇਆ, ਤਿਉਂ ਤਿਉਂ ਇਹ ਮਨ ਪਰਚਦਾ ਗਿਆ। ਅਨਹਤਿ = ਅਨਹਤ ਵਿਚ। ਅਨਹਤ = ਇਕ-ਰਸ ਵਿਆਪਕ ਪ੍ਰਭੂ {ਅਨਾਹਤਂ = ਆਹਤਂ ਛੇਦੋ ਭੋਗੋ ਵਾ ਤੱਨਾਸਤਿ ਯਸ੍ਯ। अनाहतं = अहतं छेदो भोगो वा तन्नास्ति यस्य}। ਰਾਤੇ = ਮਸਤ ਹੋਇਆ। ਲਾਇਆ = ਪਰਚਾ ਲਿਆ।

ਮਨਸਾ ਆਸਾ ਸਬਦਿ ਜਲਾਈ

Through the Word of the Shabad, my hopes and desires have been burnt away.

ਮਨ ਦੇ ਫੁਰਨੇ ਤੇ ਦੁਨੀਆ ਵਾਲੀਆਂ ਆਸਾਂ ਅਸਾਂ ਗੁਰੂ ਦੇ ਸ਼ਬਦ ਦੀ ਰਾਹੀਂ ਸਾੜੀਆਂ ਹਨ,

ਗੁਰਮੁਖਿ ਜੋਤਿ ਨਿਰੰਤਰਿ ਪਾਈ

As Gurmukh, I found the Light deep within the nucleus of my self.

ਗੁਰੂ ਦੇ ਸਨਮੁਖ ਹੋਇਆਂ ਹੀ ਇੱਕ-ਰਸ ਰੱਬੀ ਪ੍ਰਕਾਸ਼ ਲੱਭਾ ਹੈ।

ਤ੍ਰੈ ਗੁਣ ਮੇਟੇ ਖਾਈਐ ਸਾਰੁ

Eradicating the three qualities, one eats iron.

(ਇਸ ਰੱਬੀ ਪ੍ਰਕਾਸ਼ ਦੀ ਬਰਕਤ ਨਾਲ) ਅਸਾਂ ਮਾਇਆ ਦੇ ਝਲਕੇ ਦੇ ਤਿੰਨਾਂ ਹੀ ਕਿਸਮਾਂ ਦੇ ਅਸਰ (ਤਮੋ, ਰਜੋ, ਸਤੋ) ਆਪਣੇ ਉਤੇ ਪੈਣ ਨਹੀਂ ਦਿੱਤੇ, ਤੇ (ਇਸ ਤਰ੍ਹਾਂ ਮਾਇਆ ਦੀ ਚੋਟ ਤੋਂ ਬਚਣ ਦਾ ਇਹ ਅੱਤਿ ਔਖਾ ਕੰਮ-ਰੂਪ) ਲੋਹਾ ਚੱਬਿਆ ਗਿਆ ਹੈ। ਤ੍ਰੈਗੁਣ = ਮਾਇਆ ਦੇ ਤਿੰਨ ਗੁਣ; ਤਮੋ ਗੁਣ, ਰਜੋ ਗੁਣ, ਸਤੋ ਗੁਣ; ਅਗਿਆਨ, ਪ੍ਰਵਿਰਤੀ, ਗਿਆਨ; ਪ੍ਰਕ੍ਰਿਤੀ ਵਿਚੋਂ ਉੱਠੀਆਂ ਲਹਿਰਾਂ ਜੋ ਤਿੰਨ ਕਿਸਮ ਦਾ ਅਸਰ ਸਾਡੇ ਮਨ ਤੇ ਪਾਂਦੀਆਂ ਹਨ, ਇਹ ਤਿੰਨ ਗੁਣ ਹਨ ਮਾਇਆ ਦੇ: ਸੁਸਤੀ, ਚੁਸਤੀ ਤੇ ਸ਼ਾਂਤੀ।

ਨਾਨਕ ਤਾਰੇ ਤਾਰਣਹਾਰੁ ॥੨੦॥

O Nanak, the Emancipator emancipates. ||20||

(ਪਰ) ਹੇ ਨਾਨਕ! (ਇਸ 'ਦੁਤਰ ਸਾਗਰ' ਤੋਂ) ਤਾਰਣ ਦੇ ਸਮਰੱਥ ਪ੍ਰਭੂ ਆਪ ਹੀ ਤਾਰਦਾ ਹੈ ॥੨੦॥