ਸਲੋਕ ਮਃ ੩ ॥
Salok, Third Mehl:
ਸਲੋਕ ਤੀਜੀ ਪਾਤਿਸ਼ਾਹਿ।
ਇਹੁ ਤਨੁ ਸਭੋ ਰਤੁ ਹੈ ਰਤੁ ਬਿਨੁ ਤੰਨੁ ਨ ਹੋਇ ॥
This body is all blood; without blood, the body cannot exist.
ਇਹ ਸਾਰਾ ਸਰੀਰ ਲਹੂ ਹੈ (ਭਾਵ, ਸਾਰੇ ਸਰੀਰ ਵਿਚ ਲਹੂ ਮੌਜੂਦ ਹੈ), ਲਹੂ ਤੋਂ ਬਿਨਾ ਸਰੀਰ ਰਹਿ ਨਹੀਂ ਸਕਦਾ। ਰਤੁ = ਲਹੂ। ਰਤੁ ਬਿਨੁ = ਲਹੂ ਤੋਂ ਬਿਨਾ (ਨੋਟ: 'ਸੰਬੰਧਕ' ਦੇ ਨਾਲ ਭੀ ਲਫ਼ਜ਼ 'ਰਤੁ' ਦਾ (ੁ) ਕਿਉਂ ਟਿਕਿਆ ਰਿਹਾ ਹੈ, ਇਹ ਸਮਝਣ ਲਈ ਵੇਖੋ 'ਗੁਰਬਾਣੀ ਵਿਆਕਰਣ')। ਤੰਨੁ = ਸਰੀਰ।
ਜੋ ਸਹਿ ਰਤੇ ਆਪਣੈ ਤਿਨ ਤਨਿ ਲੋਭ ਰਤੁ ਨ ਹੋਇ ॥
Those who are attuned to their Lord - their bodies are not filled with the blood of greed.
(ਫਿਰ, ਸਰੀਰ ਨੂੰ ਚੀਰਿਆਂ, ਭਾਵ, ਸਰੀਰ ਦੀ ਪੜਤਾਲ ਕੀਤਿਆਂ, ਕੇਹੜਾ ਲਹੂ ਨਹੀਂ ਨਿਕਲਦਾ?) ਜੋ ਬੰਦੇ ਆਪਣੇ ਖਸਮ (-ਪ੍ਰਭੂ ਦੇ ਪਿਆਰ) ਵਿਚ ਰੰਗੇ ਹੋਏ ਹਨ ਉਹਨਾਂ ਦੇ ਸਰੀਰ ਵਿਚ ਲਾਲਚ ਦਾ ਲਹੂ ਨਹੀਂ ਹੁੰਦਾ। ਆਪਣੈ ਸਹਿ = ਆਪਣੇ ਖਸਮ ਵਿਚ। ਤਨਿ = ਸਰੀਰ ਵਿਚ।
ਭੈ ਪਇਐ ਤਨੁ ਖੀਣੁ ਹੋਇ ਲੋਭ ਰਤੁ ਵਿਚਹੁ ਜਾਇ ॥
In the Fear of God, the body becomes thin, and the blood of greed passes out of the body.
ਜੇ (ਪਰਮਾਤਮਾ ਦੇ) ਡਰ ਵਿਚ ਜੀਵੀਏ ਤਾਂ ਸਰੀਰ (ਇਸ ਤਰ੍ਹਾਂ ਦਾ) ਲਿੱਸਾ ਹੋ ਜਾਂਦਾ ਹੈ (ਕਿ) ਇਸ ਵਿਚੋਂ ਲੋਭ ਦੀ ਰੁੱਤ ਨਿਕਲ ਜਾਂਦੀ ਹੈ। ਭੈ ਪਇਐ = ਜੇ ਭਉ ਵਿਚ ਰਹੀਏ। ਖੀਣੁ = ਲਿੱਸਾ (ਭਾਵ) ਨਰਮ-ਦਿਲ ਹੋ ਜਾਂਦਾ ਹੈ ਤੇ ਪਰਾਇਆ ਹੱਕ ਨਹੀਂ ਛੇੜਦਾ।
ਜਿਉ ਬੈਸੰਤਰਿ ਧਾਤੁ ਸੁਧੁ ਹੋਇ ਤਿਉ ਹਰਿ ਕਾ ਭਉ ਦੁਰਮਤਿ ਮੈਲੁ ਗਵਾਇ ॥
As fire purifies metal, so does the Fear of the Lord eradicate the filth of evil-mindedness.
ਜਿਵੇਂ ਅੱਗ ਵਿਚ (ਪਾਇਆਂ ਸੋਨਾ ਆਦਿਕ) ਧਾਤ ਸਾਫ਼ ਹੋ ਜਾਂਦੀ ਹੈ, ਇਸੇ ਤਰ੍ਹਾਂ ਪਰਮਾਤਮਾ ਦਾ ਡਰ (ਮਨੁੱਖ ਦੀ) ਭੈੜੀ ਮੱਤ ਦੀ ਮੈਲ ਨੂੰ ਕੱਟ ਦੇਂਦਾ ਹੈ। ਬੈਸੰਤਰਿ = ਅੱਗ ਵਿਚ।
ਨਾਨਕ ਤੇ ਜਨ ਸੋਹਣੇ ਜੋ ਰਤੇ ਹਰਿ ਰੰਗੁ ਲਾਇ ॥੧॥
O Nanak, beautiful are those humble beings, who are imbued with the Lord's Love. ||1||
ਹੇ ਨਾਨਕ! ਉਹ ਬੰਦੇ ਸੋਹਣੇ ਹਨ ਜੋ ਪਰਮਾਤਮਾ ਨਾਲ ਪ੍ਰੇਮ ਜੋੜ ਕੇ (ਉਸ ਦੇ ਪ੍ਰੇਮ ਵਿਚ) ਰੰਗੇ ਹੋਏ ਹਨ ॥੧॥ ਰੰਗੁ = ਪਿਆਰ ॥੧॥