ਸਿਰੀਰਾਗੁ ਮਹਲਾ

Siree Raag, Third Mehl:

ਸਿਰੀ ਰਾਗ, ਤੀਜੀ ਪਾਤਸ਼ਾਹੀ।

ਗੁਰਮੁਖਿ ਕ੍ਰਿਪਾ ਕਰੇ ਭਗਤਿ ਕੀਜੈ ਬਿਨੁ ਗੁਰ ਭਗਤਿ ਹੋਈ

By His Grace one becomes Gurmukh, worshipping the Lord with devotion. Without the Guru there is no devotional worship.

ਜੇ ਪਰਮਾਤਮਾ ਗੁਰੂ ਦੀ ਰਾਹੀਂ (ਜੀਵ ਉੱਤੇ) ਕਿਰਪਾ ਕਰੇ ਤਾਂ (ਜੀਵ ਪਾਸੋਂ) ਭਗਤੀ ਕੀਤੀ ਜਾ ਸਕਦੀ ਹੈ, (ਗੁਰੂ ਦੀ ਸਰਨ ਪੈਣ) ਤੋਂ ਬਿਨਾ ਪਰਮਾਤਮਾ ਦੀ ਭਗਤੀ ਨਹੀਂ ਹੋ ਸਕਦੀ। ਗੁਰਮੁਖਿ = ਗੁਰੂ ਦੀ ਰਾਹੀਂ। ਕੀਜੈ = ਕੀਤੀ ਜਾ ਸਕਦੀ ਹੈ।

ਆਪੈ ਆਪੁ ਮਿਲਾਏ ਬੂਝੈ ਤਾ ਨਿਰਮਲੁ ਹੋਵੈ ਸੋਈ

Those whom He unites with Himself, understand and become pure.

ਜੇਹੜਾ ਮਨੁੱਖ ਆਪਣੇ ਆਪ ਨੂੰ (ਗੁਰੂ ਦੇ) ਆਪੇ ਵਿਚ ਜੋੜ ਦੇਵੇ ਤੇ (ਇਸ ਭੇਤ ਨੂੰ) ਸਮਝ ਲਏ, ਤਾਂ ਉਹ ਪਵਿਤ੍ਰ (ਜੀਵਨ ਵਾਲਾ) ਹੋ ਜਾਂਦਾ ਹੈ। ਆਪੈ = (ਗੁਰੂ ਦੇ) ਆਪੇ ਵਿਚ। ਆਪੁ = ਆਪਣੇ ਆਪ ਨੂੰ।

ਹਰਿ ਜੀਉ ਸਾਚਾ ਸਾਚੀ ਬਾਣੀ ਸਬਦਿ ਮਿਲਾਵਾ ਹੋਈ ॥੧॥

The Dear Lord is True, and True is the Word of His Bani. Through the Shabad, we merge with Him. ||1||

ਪਰਮਾਤਮਾ ਸਦਾ-ਥਿਰ ਰਹਿਣ ਵਾਲਾ ਹੈ, (ਉਸ ਦੀ ਸਿਫ਼ਤ-ਸਾਲਾਹ ਵੀ ਥਿਰ ਰਹਿਣ ਵਾਲੀ ਹੈ, ਸਿਫ਼ਤ-ਸਾਲਾਹ ਦੀ ਬਾਣੀ ਦੀ ਰਾਹੀਂ ਹੀ ਉਸ ਨਾਲ ਮਿਲਾਪ ਹੋ ਸਕਦਾ ਹੈ ॥੧॥ ਸਾਚਾ = ਸਦਾ-ਥਿਰ। ਬਾਣੀ = ਸਿਫ਼ਤ-ਸਾਲਾਹ। ਸਬਦਿ = ਸਿਫ਼ਤ-ਸਾਲਾਹ ਦੀ ਬਾਣੀ ਵਿਚ (ਜੁੜਿਆਂ)॥੧॥

ਭਾਈ ਰੇ ਭਗਤਿਹੀਣੁ ਕਾਹੇ ਜਗਿ ਆਇਆ

O Siblings of Destiny: those who lack devotion-why have they even bothered to come into the world?

ਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਦੀ ਭਗਤੀ ਤੋਂ ਸੱਖਣਾ ਰਿਹਾ, ਉਸ ਨੂੰ ਜਗਤ ਵਿਚ ਆਉਣ ਦਾ ਕੋਈ ਲਾਭ ਨਹੀਂ ਹੋਇਆ। ਜਗਿ = ਜਗਤ ਵਿਚ। ਕਾਹੇ ਆਇਆ = ਆਉਣ ਦਾ ਕੋਈ ਲਾਭ ਨਾਹ ਹੋਇਆ।

ਪੂਰੇ ਗੁਰ ਕੀ ਸੇਵ ਕੀਨੀ ਬਿਰਥਾ ਜਨਮੁ ਗਵਾਇਆ ॥੧॥ ਰਹਾਉ

They do not serve the Perfect Guru; they waste away their lives in vain. ||1||Pause||

ਜਿਸ ਮਨੁੱਖ ਨੇ ਪੂਰੇ ਗੁਰੂ ਦੀ ਦੱਸੀ ਸੇਵਾ ਨਾਹ ਕੀਤੀ, ਉਸ ਨੇ ਮਨੁੱਖਾ ਜਨਮ ਵਿਅਰਥ ਗਵਾ ਲਿਆ ॥੧॥ ਰਹਾਉ ॥

ਆਪੇ ਜਗਜੀਵਨੁ ਸੁਖਦਾਤਾ ਆਪੇ ਬਖਸਿ ਮਿਲਾਏ

The Lord Himself, the Life of the World, is the Giver of Peace. He Himself forgives, and unites with Himself.

ਪਰਮਾਤਮਾ ਆਪ ਹੀ ਜਗਤ ਦੇ ਜੀਵਾਂ ਦੀ ਜ਼ਿੰਦਗੀ ਦਾ ਸਹਾਰਾ ਹੈ, ਆਪ ਹੀ (ਜੀਵਾਂ ਨੂੰ) ਸੁਖ ਦੇਣ ਵਾਲਾ ਹੈ। ਆਪ ਹੀ ਮਿਹਰ ਕਰ ਕੇ (ਜੀਵਾਂ ਨੂੰ) ਆਪਣੇ ਨਾਲ ਜੋੜਦਾ ਹੈ। ਜਗ ਜੀਵਨੁ = ਜਗਤ ਦਾ ਜੀਵਨ, ਜੀਵਾਂ ਦੀ ਜ਼ਿੰਦਗੀ ਦਾ ਸਹਾਰਾ। ਬਖਸਿ = ਬਖ਼ਸ਼ਸ਼ ਕਰ ਕੇ {ਨੋਟ: ਲਫ਼ਜ਼ 'ਬਖਸ' ਅਤੇ 'ਬਖਸਿ' ਦਾ ਫ਼ਰਕ ਚੇਤੇ ਰੱਖਣ-ਯੋਗ ਹੈ}।

ਜੀਅ ਜੰਤ ਕਿਆ ਵੇਚਾਰੇ ਕਿਆ ਕੋ ਆਖਿ ਸੁਣਾਏ

So what about all these poor beings and creatures? What can anyone say?

(ਜੇ ਉਹ ਆਪ ਮਿਹਰ ਨਾਹ ਕਰੇ ਤਾਂ ਉਸ ਦੇ ਚਰਨਾਂ ਵਿਚ ਜੁੜਨ ਵਾਸਤੇ) ਵਿਚਾਰੇ ਜੀਵ ਬਿਲਕੁਲ ਅਸਮਰਥ ਹਨ। (ਪ੍ਰਭੂ ਦੀ ਮਿਹਰ ਤੋਂ ਬਿਨਾ) ਨਾਹ ਕੋਈ ਜੀਵ (ਉਸ ਦੀ ਸਿਫ਼ਤਿ) ਆਖ ਸਕਦਾ ਹੈ ਨਾਹ ਸੁਣਾ ਸਕਦਾ ਹੈ।

ਗੁਰਮੁਖਿ ਆਪੇ ਦੇਇ ਵਡਾਈ ਆਪੇ ਸੇਵ ਕਰਾਏ ॥੨॥

He Himself blesses the Gurmukh with glory. He Himself enjoins us to His Service. ||2||

ਪਰਮਾਤਮਾ ਆਪ ਹੀ ਗੁਰੂ ਦੀ ਰਾਹੀਂ (ਆਪਣੇ ਨਾਮ ਦੀ) ਵਡਿਆਈ ਦੇਂਦਾ ਹੈ, ਆਪ ਹੀ ਆਪਣੀ ਸੇਵਾ-ਭਗਤੀ ਕਰਾਂਦਾ ਹੈ ॥੨॥ ਆਪੇ = (ਪ੍ਰਭੂ) ਆਪ ਹੀ॥੨॥

ਦੇਖਿ ਕੁਟੰਬੁ ਮੋਹਿ ਲੋਭਾਣਾ ਚਲਦਿਆ ਨਾਲਿ ਜਾਈ

Gazing upon their families, people are lured and trapped by emotional attachment, but none will go along with them in the end.

ਜੀਵ ਆਪਣੇ ਪਰਵਾਰ ਨੂੰ ਵੇਖ ਕੇ ਇਸ ਦੇ ਮੋਹ ਵਿਚ ਫਸ ਜਾਂਦਾ ਹੈ। (ਪਰ ਪਰਵਾਰ ਦਾ ਕੋਈ ਸਾਥੀ) ਜਗਤ ਤੋਂ ਤੁਰਨ ਵੇਲੇ ਜੀਵ ਦੇ ਨਾਲ ਨਹੀਂ ਜਾਂਦਾ। ਦੇਖਿ = ਦੇਖ ਕੇ। ਮੋਹਿ = ਮੋਹ ਵਿਚ।

ਸਤਗੁਰੁ ਸੇਵਿ ਗੁਣ ਨਿਧਾਨੁ ਪਾਇਆ ਤਿਸ ਦੀ ਕੀਮ ਪਾਈ

Serving the True Guru, one finds the Lord, the Treasure of Excellence. His Value cannot be estimated.

ਜਿਸ ਮਨੁੱਖ ਨੇ ਗੁਰੂ ਦੀ ਦੱਸੀ ਸੇਵਾ ਕਰ ਕੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਨੂੰ ਲੱਭ ਲਿਆ, ਉਸ ਦੀ (ਆਤਮਕ ਉੱਚਤਾ ਦੀ) ਕੀਮਤ ਨਹੀਂ ਪੈ ਸਕਦੀ। ਗੁਣ ਨਿਧਾਨੁ = ਗੁਣਾਂ ਦਾ ਖ਼ਜ਼ਾਨਾ, ਪ੍ਰਭੂ। ਤਿਸ ਦੀ = ਉਸ ਮਨੁੱਖ (ਦੀ ਆਤਮਕ ਉੱਚਤਾ) ਦੀ। ਕੀਮ = ਕੀਮਤ।

ਹਰਿ ਪ੍ਰਭੁ ਸਖਾ ਮੀਤੁ ਪ੍ਰਭੁ ਮੇਰਾ ਅੰਤੇ ਹੋਇ ਸਖਾਈ ॥੩॥

The Lord God is my Friend and Companion. God shall be my Helper and Support in the end. ||3||

ਪਰਮਾਤਮਾ ਉਸ ਮਨੁੱਖ ਦਾ ਦੋਸਤ ਬਣ ਜਾਂਦਾ ਹੈ ਮਿੱਤਰ ਬਣ ਜਾਂਦਾ ਹੈ, ਅੰਤ ਵੇਲੇ ਭੀ ਉਸਦਾ ਸਹਾਈ ਬਣਦਾ ਹੈ ॥੩॥ ਸਖਾ = ਸਾਥੀ, ਮਿੱਤਰ। ਸਖਾਈ = ਸਹਾਈ॥੩॥

ਆਪਣੈ ਮਨਿ ਚਿਤਿ ਕਹੈ ਕਹਾਏ ਬਿਨੁ ਗੁਰ ਆਪੁ ਜਾਈ

Within your conscious mind, you may say anything, but without the Guru, selfishness is not removed.

ਆਪਣੇ ਮਨ ਵਿਚ ਆਪਣੇ ਚਿੱਤ ਵਿਚ ਬੇਸ਼ੱਕ ਜੀਵ ਪਿਆ ਆਖੇ, ਦੂਜਿਆਂ ਪਾਸੋਂ ਭੀ ਅਖਵਾਏ (ਕਿ ਮੇਰੇ ਅੰਦਰ ਹਉਮੈ ਅਹੰਕਾਰ ਨਹੀਂ ਹੈ) ਪਰ ਇਹ ਹਉਮੈ ਅਹੰਕਾਰ ਗੁਰੂ ਦੀ ਸਰਨ ਪੈਣ ਤੋਂ ਬਿਨਾ ਦੂਰ ਨਹੀਂ ਹੋ ਸਕਦਾ। ਮਨਿ = ਮਨ ਵਿਚ। ਆਪੁ = ਆਪਾ-ਭਾਵ, ਹਉਮੈ।

ਹਰਿ ਜੀਉ ਦਾਤਾ ਭਗਤਿ ਵਛਲੁ ਹੈ ਕਰਿ ਕਿਰਪਾ ਮੰਨਿ ਵਸਾਈ

The Dear Lord is the Giver, the Lover of His devotees. By His Grace, He comes to dwell in the mind.

ਜੇਹੜਾ ਪ੍ਰਭੂ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ ਤੇ ਭਗਤੀ ਨਾਲ ਪਿਆਰ ਕਰਦਾ ਹੈ ਉਹ ਕਿਰਪਾ ਕਰਕੇ ਆਪ ਹੀ (ਆਪਣੀ ਭਗਤੀ ਜੀਵ ਦੇ) ਹਿਰਦੇ ਵਿਚ ਵਸਾਂਦਾ ਹੈ। ਭਗਤਿ ਵਛਲੁ = ਭਗਤੀ ਨਾਲ ਪਿਆਰ ਕਰਨ ਵਾਲਾ। ਮੰਨਿ = ਮਨਿ, ਮਨ ਵਿਚ।

ਨਾਨਕ ਸੋਭਾ ਸੁਰਤਿ ਦੇਇ ਪ੍ਰਭੁ ਆਪੇ ਗੁਰਮੁਖਿ ਦੇ ਵਡਿਆਈ ॥੪॥੧੫॥੪੮॥

O Nanak, by His Grace, He bestows enlightened awareness; God Himself blesses the Gurmukh with glorious greatness. ||4||15||48||

ਹੇ ਨਾਨਕ! ਪ੍ਰਭੂ ਆਪ ਹੀ (ਆਪਣੀ ਭਗਤੀ ਦੀ) ਸੁਰਤ ਬਖ਼ਸ਼ਦਾ ਹੈ ਤੇ ਸੋਭਾ ਬਖ਼ਸ਼ਦਾ ਹੈ, ਆਪ ਹੀ ਗੁਰੂ ਦੀ ਸਰਨ ਪਾ ਕੇ (ਆਪਣੇ ਦਰ ਤੇ) ਇੱਜ਼ਤ ਦੇਂਦਾ ਹੈ ॥੪॥੧੫॥੪੮॥ ਸੁਰਤਿ = ਸਮਝ॥੪॥