ਜਬ ਅਪਨੀ ਸੋਭਾ ਆਪਨ ਸੰਗਿ ਬਨਾਈ

When His Glory was contained within Himself,

ਜਦੋਂ ਪ੍ਰਭੂ ਨੇ ਆਪਣੀ ਸੋਭਾ ਆਪਣੇ ਹੀ ਨਾਲ ਬਣਾਈ ਸੀ (ਭਾਵ, ਜਦੋਂ ਕੋਈ ਹੋਰ ਉਸ ਦੀ ਸੋਭਾ ਕਰਨ ਵਾਲਾ ਨਹੀਂ ਸੀ)

ਤਬ ਕਵਨ ਮਾਇ ਬਾਪ ਮਿਤ੍ਰ ਸੁਤ ਭਾਈ

then who was mother, father, friend, child or sibling?

ਤਦੋਂ ਕੌਣ ਮਾਂ, ਪਿਉ, ਮਿਤ੍ਰ, ਪੁਤ੍ਰ ਜਾਂ ਭਰਾ ਸੀ? ਸੁਤ = ਪੁਤ੍ਰ। ਭਾਈ = ਭਰਾ।

ਜਹ ਸਰਬ ਕਲਾ ਆਪਹਿ ਪਰਬੀਨ

When all power and wisdom was latent within Him,

ਜਦੋਂ ਅਕਾਲ ਪੁਰਖ ਆਪ ਹੀ ਸਾਰੀਆਂ ਤਾਕਤਾਂ ਵਿਚ ਸਿਆਣਾ ਸੀ, ਕਲਾ = ਤਾਕਤ। ਪਰਬੀਨ = ਸਿਆਣਾ।

ਤਹ ਬੇਦ ਕਤੇਬ ਕਹਾ ਕੋਊ ਚੀਨ

then where were the Vedas and the scriptures, and who was there to read them?

ਤਦੋਂ ਕਿਥੇ ਕੋਈ ਵੇਦ (ਹਿੰਦੂ ਧਰਮ ਪੁਸਤਕ) ਤੇ ਕਤੇਬਾਂ (ਮੁਸਲਮਾਨਾਂ ਦੇ ਧਰਮ ਪੁਸਤਕ) ਵਿਚਾਰਦਾ ਸੀ? ਚੀਨ੍ਹ੍ਹ = ਜਾਣਦਾ, ਪਛਾਣਦਾ।

ਜਬ ਆਪਨ ਆਪੁ ਆਪਿ ਉਰਿ ਧਾਰੈ

When He kept Himself, All-in-all, unto His Own Heart,

ਜਦੋਂ ਪ੍ਰਭੂ ਆਪਣੇ ਆਪ ਨੂੰ ਆਪ ਹੀ ਆਪਣੇ ਆਪ ਵਿਚ ਟਿਕਾਈ ਬੈਠਾ ਸੀ, ਆਪਨ ਆਪੁ = ਆਪਣੇ ਆਪ ਨੂੰ। ਉਰਿਧਾਰੈ = ਹਿਰਦੇ ਵਿਚ ਟਿਕਾਉਂਦਾ ਹੈ।

ਤਉ ਸਗਨ ਅਪਸਗਨ ਕਹਾ ਬੀਚਾਰੈ

then who considered omens to be good or bad?

ਤਦੋਂ ਚੰਗੇ ਮੰਦੇ ਸਗਨ ਕੌਣ ਸੋਚਦਾ ਸੀ? ਕਹਾ ਬੀਚਾਰੈ = ਕਿਥੇ ਕੋਈ ਵਿਚਾਰਦਾ ਹੈ?

ਜਹ ਆਪਨ ਊਚ ਆਪਨ ਆਪਿ ਨੇਰਾ

When He Himself was lofty, and He Himself was near at hand,

ਜਦੋਂ ਉਹ ਆਪ ਹੀ ਉੱਚਾ ਅਤੇ ਆਪ ਅਤੇ ਆਪ ਹੀ ਨੀਵਾਂ ਸੀ,

ਤਹ ਕਉਨ ਠਾਕੁਰੁ ਕਉਨੁ ਕਹੀਐ ਚੇਰਾ

then who was called master, and who was called disciple?

ਦੱਸੋ ਮਾਲਕ ਕੌਣ ਸੀ ਤੇ ਸੇਵਕ ਕੌਣ ਸੀ? ਠਾਕੁਰੁ = ਮਾਲਕ। ਚੇਰਾ = ਸੇਵਕ।

ਬਿਸਮਨ ਬਿਸਮ ਰਹੇ ਬਿਸਮਾਦ

We are wonder-struck at the wondrous wonder of the Lord.

ਜੀਵ ਤੇਰੀ ਗਤਿ ਭਾਲਦੇ ਹੈਰਾਨ ਤੇ ਅਚਰਜ ਹੋ ਰਹੇ ਹਨ। ਬਿਸਮਨ ਬਿਸਮ = ਅਚਰਜ ਤੋਂ ਅਚਰਜ।

ਨਾਨਕ ਅਪਨੀ ਗਤਿ ਜਾਨਹੁ ਆਪਿ ॥੫॥

O Nanak, He alone knows His own state. ||5||

ਹੇ ਨਾਨਕ! (ਪ੍ਰਭੂ ਅੱਗੇ ਅਰਦਾਸ ਕਰ ਤੇ ਆਖ-ਹੇ ਪ੍ਰਭੂ!) ਤੂੰ ਆਪਣੀ ਗਤਿ ਆਪ ਹੀ ਜਾਣਦਾ ਹੈਂ ॥੫॥