ਜਤਨ ਬਹੁਤੁ ਮੈ ਕਰਿ ਰਹਿਓ ਮਿਟਿਓ ਨ ਮਨ ਕੋ ਮਾਨੁ ॥
I have tried so many things, but the pride of my mind has not been dispelled.
ਹੇ ਭਗਵਾਨ! ਮੈਂ ਅਨੇਕਾਂ (ਹੋਰ ਹੋਰ) ਜਤਨ ਕਰ ਚੁੱਕਾ ਹਾਂ (ਉਹਨਾਂ ਜਤਨਾਂ ਨਾਲ) ਮਨ ਦਾ ਅਹੰਕਾਰ ਦੂਰ ਨਹੀਂ ਹੁੰਦਾ, ਕੋ = ਦਾ। ਮਾਨੁ = ਅਹੰਕਾਰ।
ਦੁਰਮਤਿ ਸਿਉ ਨਾਨਕ ਫਧਿਓ ਰਾਖਿ ਲੇਹੁ ਭਗਵਾਨ ॥੩੪॥
I am engrossed in evil-mindedness, Nanak. O God, please save me! ||34||
ਨਾਨਕ ਦਾ (ਇਹ ਮਨ) ਖੋਟੀ ਮੱਤ ਨਾਲ ਚੰਬੜਿਆ ਹੀ ਰਹਿੰਦਾ ਹੈ। ਹੇ ਭਗਵਾਨ! (ਤੂੰ ਆਪ ਹੀ) ਰੱਖਿਆ ਕਰ ॥੩੪॥ ਦੁਰਮਤਿ = ਖੋਟੀ ਮੱਤ। ਸਿਉ = ਨਾਲ। ਫਧਿਓ = ਫਸਿਆ ਰਹਿੰਦਾ ਹੈ। ਭਗਵਾਨ = ਹੇ ਭਗਵਾਨ! ॥੩੪॥