ਸਲੋਕੁ ਮਃ

Salok, Third Mehl:

ਸਲੋਕ ਤੀਜੀ ਪਾਤਿਸ਼ਾਹੀ।

ਸਤਿਗੁਰ ਕੀ ਪਰਤੀਤਿ ਆਈਆ ਸਬਦਿ ਲਾਗੋ ਭਾਉ

One who has no faith in the True Guru, and who does not love the Word of the Shabad,

ਜਿਸ ਮਨੁੱਖ ਨੂੰ ਸਤਿਗੁਰੂ ਤੇ ਭਰੋਸਾ ਨਹੀਂ ਬਣਿਆ ਤੇ ਸਤਿਗੁਰੂ ਦੇ ਸ਼ਬਦ ਵਿਚ ਜਿਸ ਦਾ ਪਿਆਰ ਨਹੀਂ ਲੱਗਾ,

ਓਸ ਨੋ ਸੁਖੁ ਉਪਜੈ ਭਾਵੈ ਸਉ ਗੇੜਾ ਆਵਉ ਜਾਉ

shall find no peace, even though he may come and go hundreds of times.

ਉਸ ਨੂੰ ਕਦੇ ਸੁਖ ਨਹੀਂ, ਭਾਵੇਂ (ਗੁਰੂ ਪਾਸ) ਸੌ ਵਾਰੀ ਆਵੇ ਜਾਏ।

ਨਾਨਕ ਗੁਰਮੁਖਿ ਸਹਜਿ ਮਿਲੈ ਸਚੇ ਸਿਉ ਲਿਵ ਲਾਉ ॥੧॥

O Nanak, the Gurmukh meets the True Lord with natural ease; he is in love with the Lord. ||1||

ਹੇ ਨਾਨਕ! ਜੇ ਗੁਰੂ ਦੇ ਸਨਮੁਖ ਹੋ ਕੇ ਸੱਚੇ ਵਿਚ ਲਿਵ ਜੋੜੀਏ ਤਾਂ ਪ੍ਰਭੂ ਸਹਿਜੇ ਹੀ ਮਿਲ ਪੈਂਦਾ ਹੈ ॥੧॥