ਪਉੜੀ

Pauree:

ਪਉੜੀ।

ਜਿਸ ਨੋ ਸਾਹਿਬੁ ਵਡਾ ਕਰੇ ਸੋਈ ਵਡ ਜਾਣੀ

One who has been made great by his Lord and Master - know him to be great!

ਜਿਸ (ਜੀਵ-ਇਸਤ੍ਰੀ) ਨੂੰ ਮਾਲਕ-ਪ੍ਰਭੂ ਵਡਿਆਏ, ਉਹੀ (ਅਸਲ) ਵੱਡੀ ਸਮਝਣੀ ਚਾਹੀਦੀ ਹੈ।

ਜਿਸੁ ਸਾਹਿਬ ਭਾਵੈ ਤਿਸੁ ਬਖਸਿ ਲਏ ਸੋ ਸਾਹਿਬ ਮਨਿ ਭਾਣੀ

By His Pleasure, the Lord and Master forgives those who are pleasing to His Mind.

ਜਿਸ ਨੂੰ ਚਾਹੇ ਪ੍ਰਭੂ ਮਾਲਕ ਬਖ਼ਸ਼ ਲੈਂਦਾ ਹੈ, ਤੇ ਉਹ ਸਾਹਿਬ ਦੇ ਮਨ ਵਿਚ ਪਿਆਰੀ ਲੱਗਦੀ ਹੈ। ਸਾਹਿਬ ਮਨਿ = ਸਾਹਿਬ ਦੇ ਮਨ ਵਿਚ।

ਜੇ ਕੋ ਓਸ ਦੀ ਰੀਸ ਕਰੇ ਸੋ ਮੂੜ ਅਜਾਣੀ

One who tries to compete with Him is a senseless fool.

ਉਹ (ਜੀਵ-ਇਸਤ੍ਰੀ) ਮੂਰਖ ਤੇ ਅੰਞਾਣ ਹੈ ਜੋ ਉਸ ਦੀ ਰੀਸ ਕਰਦੀ ਹੈ,

ਜਿਸ ਨੋ ਸਤਿਗੁਰੁ ਮੇਲੇ ਸੁ ਗੁਣ ਰਵੈ ਗੁਣ ਆਖਿ ਵਖਾਣੀ

One who is united with the Lord by the True Guru, sings His Praises and speaks His Glories.

(ਕਿਉਂਕਿ ਰੀਸ ਕੀਤਿਆਂ ਕੁਝ ਹੱਥ ਨਹੀਂ ਆਉਂਦਾ, ਇਥੇ ਤਾਂ) ਜਿਸ ਨੂੰ ਸਤਿਗੁਰੂ ਮੇਲਦਾ ਹੈ (ਉਹੀ ਮਿਲਦੀ ਹੈ ਤੇ) (ਹਰੀ ਦੀ) ਸਿਫ਼ਤਿ-ਸਾਲਾਹ ਹੀ ਉਚਾਰਨ ਕਰ ਕੇ (ਹੋਰਨਾਂ ਨੂੰ ਸੁਣਾਉਂਦੀ ਹੈ।

ਨਾਨਕ ਸਚਾ ਸਚੁ ਹੈ ਬੁਝਿ ਸਚਿ ਸਮਾਣੀ ॥੫॥

O Nanak, the True Lord is True; one who understands Him is absorbed in Truth. ||5||

ਹੇ ਨਾਨਕ! ਪ੍ਰਭੂ ਸਦਾ-ਥਿਰ ਰਹਿਣ ਵਾਲਾ ਹੈ, (ਇਸ ਗੱਲ ਨੂੰ ਚੰਗੀ ਤਰ੍ਹਾਂ) ਸਮਝ ਕੇ (ਉਹ ਜੀਵ-ਇਸਤ੍ਰੀ) ਸੱਚੇ ਪ੍ਰਭੂ ਵਿਚ ਲੀਨ ਹੋ ਜਾਂਦੀ ਹੈ ॥੫॥ ਸਚਿ = ਸਦਾ-ਥਿਰ ਪ੍ਰਭੂ ਵਿਚ ॥੫॥