ਗਉੜੀ ਗੁਆਰੇਰੀ

Gauree Gwaarayree:

ਗਉੜੀ ਗੁਆਰੇਰੀ।

ਅਹਿਨਿਸਿ ਏਕ ਨਾਮ ਜੋ ਜਾਗੇ

Those who are awake to the One Name, day and night

ਜੋ ਦਿਨ ਰਾਤ ਕੇਵਲ ਪ੍ਰਭੂ ਦੇ ਨਾਮ ਵਿਚ ਸੁਚੇਤ ਰਹੇ ਹਨ, ਅਹਿ = ਦਿਨ। ਨਿਸਿ = ਰਾਤ। ਜੋ ਜਾਗੇ = ਜੋ ਮਨੁੱਖ ਜਾਗ ਪੈਂਦੇ ਹਨ (ਭਾਵ, ਮਾਇਆ ਦੀ ਨੀਂਦ ਵਿਚੋਂ ਉੱਠ ਖਲੋਂਦੇ ਹਨ)।

ਕੇਤਕ ਸਿਧ ਭਏ ਲਿਵ ਲਾਗੇ ॥੧॥ ਰਹਾਉ

- many of them have become Siddhas - perfect spiritual beings - with their consciousness attuned to the Lord. ||1||Pause||

ਬਥੇਰੇ ਉਹ ਮਨੁੱਖ (ਜੀਵਨ-ਸਫ਼ਰ ਦੀ ਦੌੜ ਵਿਚ) ਪੁੱਗ ਗਏ ਹਨ, ਜਿਨ੍ਹਾਂ ਨੇ (ਨਾਮ ਵਿਚ ਹੀ) ਸੁਰਤ ਜੋੜੀ ਰੱਖੀ ਹੈ ॥੧॥ ਰਹਾਉ ॥ ਕੇਤਕ = ਕਈ ਮਨੁੱਖ। ਸਿਧ = ਪੁੱਗੇ ਹੋਏ, ਜਿਨ੍ਹਾਂ ਦੀ ਘਾਲ ਸਫਲ ਹੋ ਗਈ ਹੈ। ਲਿਵ ਲਾਗੇ = ਲਿਵ ਲਗਾ ਕੇ, ਸੁਰਤ ਜੋੜ ਕੇ ॥੧॥ ਰਹਾਉ ॥

ਸਾਧਕ ਸਿਧ ਸਗਲ ਮੁਨਿ ਹਾਰੇ

The seekers, the Siddhas and the silent sages have all lost the game.

(ਜੋਗ-) ਸਾਧਨ ਕਰਨ ਵਾਲੇ, (ਜੋਗ-ਸਾਧਨਾਂ ਵਿਚ) ਪੁੱਗੇ ਹੋਏ ਜੋਗੀ ਤੇ ਸਾਰੇ ਮੁਨੀ ਲੋਕ (ਸੰਸਾਰ-ਸਮੁੰਦਰ ਤੋਂ ਤਰਨ ਦੇ ਹੋਰ ਹੋਰ ਵਸੀਲੇ ਲੱਭ ਲੱਭ ਕੇ) ਥੱਕ ਗਏ ਹਨ; ਸਾਧਕ = ਸਾਧਨ ਕਰਨ ਵਾਲੇ। ਸਗਲ = ਸਾਰੇ। ਹਾਰੇ = ਥੱਕ ਗਏ ਹਨ।

ਏਕ ਨਾਮ ਕਲਿਪ ਤਰ ਤਾਰੇ ॥੧॥

The One Name is the wish-fulfilling Elysian Tree, which saves them and carries them across. ||1||

ਕੇਵਲ ਪ੍ਰਭੂ ਦਾ ਨਾਮ ਹੀ ਕਲਪ-ਰੁੱਖ ਹੈ ਜੋ (ਜੀਵਾਂ ਦਾ) ਬੇੜਾ ਪਾਰ ਕਰਦਾ ਹੈ ॥੧॥ ਕਲਿਪ ਤਰ = ਕਲਪ ਰੁੱਖ, {ਪੁਰਾਤਨ ਹਿੰਦੂ ਪੁਸਤਕਾਂ ਵਿਚ ਇਹ ਗੱਲ ਮੰਨੀ ਗਈ ਹੈ ਕਿ ਸ੍ਵਰਗ ਵਿਚ ਪੰਜ ਰੁੱਖ ਹਨ, ਜਿਨ੍ਹਾਂ ਵਿਚੋਂ ਇਕ ਕਲਪ-ਰੁੱਖ ਹੈ; ਇਸ ਦੇ ਹੇਠ ਜਾ ਕੇ ਜੋ ਮਨੋ-ਕਾਮਨਾ ਕਰੀਏ ਉਹ ਪੂਰੀ ਕਰਾ ਦੇਂਦਾ ਹੈ}। ਤਾਰੇ = ਤਾਰ ਲੈਂਦਾ ਹੈ, ਬੇੜਾ ਪਾਰ ਕਰ ਦੇਂਦਾ ਹੈ ॥੧॥

ਜੋ ਹਰਿ ਹਰੇ ਸੁ ਹੋਹਿ ਆਨਾ

Those who are rejuvenated by the Lord, do not belong to any other.

ਜੋ ਮਨੁੱਖ ਪ੍ਰਭੂ ਦਾ ਸਿਮਰਨ ਕਰਦੇ ਹਨ, ਉਹ ਪ੍ਰਭੂ ਤੋਂ ਵੱਖਰੇ ਨਹੀਂ ਰਹਿ ਜਾਂਦੇ, ਹਰਿ ਹਰੇ = ਹਰੀ ਹਰੀ ਹੀ, ਪ੍ਰਭੂ ਪ੍ਰਭੂ ਹੀ (ਜਪਦੇ ਹਨ)। ਹੋਹਿ ਨ = ਨਹੀਂ ਹੁੰਦੇ। ਆਨਾ = (ਪ੍ਰਭੂ ਤੋਂ) ਵੱਖਰੇ।

ਕਹਿ ਕਬੀਰ ਰਾਮ ਨਾਮ ਪਛਾਨਾ ॥੨॥੩੭॥

Says Kabeer, they realize the Name of the Lord. ||2||37||

ਕਬੀਰ ਆਖਦਾ ਹੈ- ਉਹਨਾਂ ਨੇ ਪ੍ਰਭੂ ਦੇ ਨਾਮ ਨੂੰ ਪਛਾਣ ਲਿਆ ਹੈ (ਨਾਮ ਨਾਲ ਡੂੰਘੀ ਸਾਂਝ ਪਾ ਲਈ ਹੈ) ॥੨॥੩੭॥ ਪਛਾਨਾ = ਪਛਾਣ ਲਿਆ ਹੈ ॥੨॥੩੭॥