ਮਃ ੧ ॥
First Mehl:
ਪਹਿਲੀ ਪਾਤਿਸ਼ਾਹੀ।
ਕਾਪੜੁ ਕਾਠੁ ਰੰਗਾਇਆ ਰਾਂਗਿ ॥
They have fine clothes and furniture of various colors.
(ਮਨੁੱਖ ਨੇ) ਕੱਪੜੇ ਤੇ ਲੱਕੜ ਦਾ ਸਾਮਾਨ ਰੰਗ ਨਾਲ ਰੰਗਾ ਲਿਆ, ਕਾਪੜੁ ਕਾਠੁ = ਕੱਪੜੇ ਤੇ ਲੱਕੜ ਦਾ ਸਾਮਾਨ (ਪਰਦੇ ਕੁਰਸੀਆਂ ਆਦਿਕ)। ਰਾਂਗਿ = ਰੰਗ ਨਾਲ।
ਘਰ ਗਚ ਕੀਤੇ ਬਾਗੇ ਬਾਗ ॥
Their houses are painted beautifully white.
ਘਰਾਂ ਨੂੰ ਚੂਨੇ-ਗੱਚ ਕਰ ਕੇ ਚਿੱਟੇ ਹੀ ਚਿੱਟੇ ਬਣਾ ਲਿਆ, ਗਚ = ਚੂਨੇ-ਗੱਚ। ਬਾਗੇ ਬਾਗ = ਬੱਗੇ ਹੀ ਬੱਗੇ, ਚਿੱਟੇ ਹੀ ਚਿੱਟੇ।
ਸਾਦ ਸਹਜ ਕਰਿ ਮਨੁ ਖੇਲਾਇਆ ॥
In pleasure and poise, they play their mind games.
(ਅਜੇਹੇ) ਸੁਆਦਾਂ ਤੇ ਸੁਖਾਂ ਨਾਲ ਮਨ ਨੂੰ ਪਰਚਾਂਦਾ ਰਿਹਾ, ਸਾਦ = ਸੁਆਦ। ਸਹਜ = ਸੁਖ। ਸਾਦ ਕਰਿ = ਸੁਆਦਾਂ ਨਾਲ। ਖੇਲਾਇਆ = ਖਿਡਾਇਆ, ਪਰਚਾਇਆ।
ਤੈ ਸਹ ਪਾਸਹੁ ਕਹਣੁ ਕਹਾਇਆ ॥
When they approach You, O Lord, they shall be spoken to.
(ਪਰ ਇਹਨੀਂ ਕੰਮੀਂ) ਹੇ ਪ੍ਰਭੂ! ਤੇਰੇ ਪਾਸੋਂ ਉਲਾਹਮਾ ਲਿਆ (ਕਿ ਮਨੁੱਖਾ ਜਨਮ ਦਾ ਮਨੋਰਥ ਨਾਹ ਖੱਟਿਆ); ਪਾਸਹੁ = ਕੋਲੋਂ। ਕਹਣੁ = ਉਲਾਹਮਾ।
ਮਿਠਾ ਕਰਿ ਕੈ ਕਉੜਾ ਖਾਇਆ ॥
They think it is sweet, so they eat the bitter.
ਵਿਸ਼ੇ-ਵਿਕਾਰ ਜੋ ਆਖ਼ਰ ਦੁਖਦਾਈ ਹੁੰਦੇ ਹਨ ਸੁਆਦਲੇ ਜਾਣ ਕੇ ਮਾਣਦਾ ਰਿਹਾ, ਕਉੜਾ = ਉਹ ਵਿਸ਼ੇ-ਭੋਗ ਜੋ ਅੰਤ ਨੂੰ ਦੁਖਦਾਈ ਹਨ।
ਤਿਨਿ ਕਉੜੈ ਤਨਿ ਰੋਗੁ ਜਮਾਇਆ ॥
The bitter disease grows in the body.
ਉਸ ਵਿਸ਼ੇ-ਭੋਗ ਨੇ ਸਰੀਰ ਵਿਚ ਰੋਗ ਪੈਦਾ ਕਰ ਦਿੱਤਾ। ਤਿਨਿ = ਉਸ ਨੇ। ਤਿਨਿ ਕਉੜੈ = ਉਸ ਵਿਸ਼ੇ-ਭੋਗ ਦੇ ਦੁਖਦਾਈ ਚਸਕੇ ਨੇ। ਤਨਿ = ਸਰੀਰ ਵਿਚ।
ਜੇ ਫਿਰਿ ਮਿਠਾ ਪੇੜੈ ਪਾਇ ॥
If, later on, they receive the sweet,
ਜੇ ਪ੍ਰਭੂ ਦਾ ਨਾਮ-ਰੂਪ ਸੁਆਦਲਾ ਭੋਜਨ ਮੁੜ ਮਿਲ ਜਾਏ, ਮਿਠਾ = ਪ੍ਰਭੂ ਦਾ ਨਾਮ-ਰੂਪ ਸੁਆਦਲਾ ਪਦਾਰਥ। ਪੇੜੈ ਪਾਇ = ਪੱਲੇ ਪਏ, ਮਿਲ ਜਾਏ।
ਤਉ ਕਉੜਤਣੁ ਚੂਕਸਿ ਮਾਇ ॥
then their bitterness shall be gone, O mother.
ਤਾਂ ਹੇ ਮਾਂ! ਵਿਸ਼ੇ-ਭੋਗਾਂ ਤੋਂ ਪੈਦਾ ਹੋਇਆ ਦੁੱਖ ਦੂਰ ਹੋ ਜਾਂਦਾ ਹੈ; ਕਉੜਤਣੁ = ਵਿਸ਼ੇ-ਭੋਗਾਂ ਤੋਂ ਪੈਦਾ ਹੋਇਆ ਦੁੱਖ। ਮਾਇ = ਹੇ ਮਾਂ!
ਨਾਨਕ ਗੁਰਮੁਖਿ ਪਾਵੈ ਸੋਇ ॥
O Nanak, the Gurmukh is blessed to receive
ਪਰ, ਹੇ ਨਾਨਕ! ਇਹ 'ਮਿੱਠਾ' ਨਾਮ ਉਸੇ ਗੁਰਮੁਖਿ ਨੂੰ ਮਿਲਦਾ ਹੈ, ਸੋਇ = ਉਹ।
ਜਿਸ ਨੋ ਪ੍ਰਾਪਤਿ ਲਿਖਿਆ ਹੋਇ ॥੨॥
what he is predestined to receive. ||2||
ਜਿਸ ਦੇ ਭਾਗਾਂ ਵਿਚ ਇਸ ਦੀ ਪ੍ਰਾਪਤੀ ਲਿਖੀ ਹੋਵੇ ॥੨॥