ਗਉੜੀ ਮਹਲਾ ੫ ॥
Gauree, Fifth Mehl:
ਗਊੜੀ ਪਾਤਸ਼ਾਹੀ ਪੰਜਵੀ।
ਜਿਸ ਕਾ ਦੀਆ ਪੈਨੈ ਖਾਇ ॥
They wear and eat the gifts from the Lord;
ਹੇ ਮਾਂ! ਜਿਸ ਪਰਮਾਤਮਾ ਦਾ ਦਿੱਤਾ ਹੋਇਆ (ਅੰਨ) ਮਨੁੱਖ ਖਾਂਦਾ ਹੈ, (ਦਿੱਤਾ ਹੋਇਆ ਕੱਪੜਾ ਮਨੁੱਖ) ਪਹਿਨਦਾ ਹੈ, ਜਿਸ ਕਾ = {ਲਫ਼ਜ਼ 'ਜਿਸੁ' ਦਾ (ੁ) ਸੰਬੰਧਕ 'ਕਾ' ਦੇ ਕਾਰਨ ਉਡ ਗਿਆ ਹੈ}। ਪੈਨੈ = ਪਹਿਨਦਾ ਹੈ। ਖਾਇ = ਖਾਂਦਾ ਹੈ।
ਤਿਸੁ ਸਿਉ ਆਲਸੁ ਕਿਉ ਬਨੈ ਮਾਇ ॥੧॥
how can laziness help them, O mother? ||1||
ਉਸ ਦੀ ਯਾਦ ਵਲੋਂ ਆਲਸ ਕਰਨਾ ਕਿਸੇ ਤਰ੍ਹਾਂ ਭੀ ਫਬਦਾ ਨਹੀਂ ॥੧॥ ਕਿਉ ਬਨੈ = ਕਿਵੇਂ ਫਬ ਸਕਦਾ ਹੈ? ਨਹੀਂ ਫਬਦਾ। ਮਾਇ = ਹੇ ਮਾਂ! ॥੧॥
ਖਸਮੁ ਬਿਸਾਰਿ ਆਨ ਕੰਮਿ ਲਾਗਹਿ ॥
Forgetting her Husband Lord, and attaching herself to other affairs,
(ਹੇ ਭਾਈ! ਜੇਹੜੇ ਮਨੁੱਖ) ਮਾਲਕ-ਪ੍ਰਭੂ (ਦੀ ਯਾਦ) ਭੁਲਾ ਕੇ ਹੋਰ ਹੋਰ ਕੰਮ ਵਿਚ ਰੁੱਝੇ ਰਹਿੰਦੇ ਹਨ, ਬਿਸਾਰਿ = ਭੁਲਾ ਕੇ। ਆਨ = {अन्य} ਹੋਰ। ਕੰਮਿ = ਕੰਮ ਵਿਚ। ਲਾਗਹਿ = ਲੱਗਦੇ ਹਨ ।
ਕਉਡੀ ਬਦਲੇ ਰਤਨੁ ਤਿਆਗਹਿ ॥੧॥ ਰਹਾਉ ॥
the soul-bride throws away the precious jewel in exchange for a mere shell. ||1||Pause||
ਉਹ ਨਕਾਰੀ ਮਾਇਆ ਦੇ ਵੱਟੇ ਵਿਚ ਆਪਣਾ ਕੀਮਤੀ ਮਨੁੱਖਾ ਜਨਮ ਗਵਾ ਲੈਂਦੇ ਹਨ। (ਉਹ ਰਤਨ ਤਾਂ ਸੁੱਟ ਦੇਂਦੇ ਹਨ, ਪਰ ਕਉਡੀ ਨੂੰ ਸਾਂਭਦੇ ਹਨ) ॥੧॥ ਰਹਾਉ ॥
ਪ੍ਰਭੂ ਤਿਆਗਿ ਲਾਗਤ ਅਨ ਲੋਭਾ ॥
Forsaking God, she is attached to other desires.
(ਹੇ ਭਾਈ!) ਪਰਮਾਤਮਾ ਨੂੰ ਛੱਡ ਕੇ ਹੋਰ (ਪਦਾਰਥਾਂ ਦੇ) ਲੋਭ ਵਿਚ ਲੱਗਿਆਂ, ਤਿਆਗਿ = ਤਿਆਗਿ ਕੇ।
ਦਾਸਿ ਸਲਾਮੁ ਕਰਤ ਕਤ ਸੋਭਾ ॥੨॥
But who has gained honor by saluting the slave? ||2||
ਤੇ (ਪਰਮਾਤਮਾ ਦੀ) ਦਾਸੀ ਮਾਇਆ ਨੂੰ ਸਲਾਮ ਕੀਤਿਆਂ ਕਿਤੇ ਭੀ ਸੋਭਾ ਨਹੀਂ ਮਿਲ ਸਕਦੀ ॥੨॥ ਦਾਸਿ = ਦਾਸੀ, ਮਾਇਆ। ਕਤ = ਕਿੱਥੇ? ॥੨॥
ਅੰਮ੍ਰਿਤ ਰਸੁ ਖਾਵਹਿ ਖਾਨ ਪਾਨ ॥
They consume food and drink, delicious and sublime as ambrosial nectar.
(ਹੇ ਭਾਈ! ਕੂਕਰ ਬ੍ਰਿਤੀ ਦੇ ਮਨੁੱਖ) ਸੁਆਦਲੇ ਭੋਜਨ ਖਾਂਦੇ ਹਨ, ਚੰਗੇ ਚੰਗੇ ਖਾਣੇ ਖਾਂਦੇ ਹਨ, ਪੀਣ ਵਾਲੀਆਂ ਚੀਜ਼ਾਂ ਪੀਂਦੇ ਹਨ, ਖਾਵਹਿ = ਖਾਂਦੇ ਹਨ।
ਜਿਨਿ ਦੀਏ ਤਿਸਹਿ ਨ ਜਾਨਹਿ ਸੁਆਨ ॥੩॥
But the dog does not know the One who has bestowed these. ||3||
ਪਰ ਜਿਸ ਪਰਮਾਤਮਾ ਨੇ (ਇਹ ਸਾਰੇ ਪਦਾਰਥ) ਦਿੱਤੇ ਹੋਏ ਹਨ ਕੁੱਤੇ (ਦੇ ਸੁਭਾਅ ਵਾਲੇ ਮਨੁੱਖ) ਉਸ ਨੂੰ ਜਾਣਦੇ-ਪਛਾਣਦੇ ਭੀ ਨਹੀਂ ॥੩॥ ਜਿਨਿ = ਜਿਸ (ਪ੍ਰਭੂ) ਨੇ। ਤਿਸਹਿ = ਉਸ (ਪ੍ਰਭੂ) ਨੂੰ। ਸੁਆਨ = {ਬੁਹ = ਵਚਨ} ਕੁੱਤੇ ॥੩॥
ਕਹੁ ਨਾਨਕ ਹਮ ਲੂਣ ਹਰਾਮੀ ॥
Says Nanak, I have been unfaithful to my own nature.
ਨਾਨਕ ਆਖਦਾ ਹੈ- ਹੇ ਪ੍ਰਭੂ! ਅਸੀਂ ਜੀਵ ਨਾ-ਸ਼ੁਕਰੇ ਹਾਂ। ਲੂਣ ਹਰਾਮੀ = (ਖਾਧੇ) ਲੂਣ ਨੂੰ ਹਰਾਮ ਕਰਨ ਵਾਲੇ, ਨਾ-ਸ਼ੁਕਰੇ।
ਬਖਸਿ ਲੇਹੁ ਪ੍ਰਭ ਅੰਤਰਜਾਮੀ ॥੪॥੭੬॥੧੪੫॥
Please forgive me, O God, O Searcher of hearts. ||4||76||145||
ਹੇ ਜੀਵਾਂ ਦੇ ਦਿਲ ਜਾਣਨ ਵਾਲੇ ਪ੍ਰਭੂ! ਸਾਨੂੰ ਬਖ਼ਸ਼ ਲੈ ॥੪॥੭੬॥੧੪੫॥ ਪ੍ਰਭ = ਹੇ ਪ੍ਰਭੂ! ॥੪॥