ਪ੍ਰਭਾਤੀ ਮਹਲਾ ੧ ॥
Prabhaatee, First Mehl:
ਪ੍ਰਭਾਤੀ ਪਹਿਲੀ ਪਾਤਿਸ਼ਾਹੀ।
ਸੰਤਾ ਕੀ ਰੇਣੁ ਸਾਧ ਜਨ ਸੰਗਤਿ ਹਰਿ ਕੀਰਤਿ ਤਰੁ ਤਾਰੀ ॥
The dust of the feet of the Saints, the Company of the Holy, and the Praises of the Lord carry us across to the other side.
(ਹੇ ਮੇਰੇ ਮਨ!) ਸੰਤ ਜਨਾਂ ਦੀ ਚਰਨ-ਧੂੜ (ਆਪਣੇ ਮੱਥੇ ਤੇ ਲਾ), ਸਾਧ ਜਨਾਂ ਦੀ ਸੰਗਤ ਕਰ, (ਸਤਸੰਗ ਵਿਚ) ਪਰਮਾਤਮਾ ਦੀ ਸਿਫ਼ਤ-ਸਾਲਾਹ ਕਰ (ਸੰਸਾਰ ਸਮੁੰਦਰ ਦੀਆਂ ਲਹਿਰਾਂ ਵਿਚੋਂ ਪਾਰ ਲੰਘਣ ਲਈ ਇਹ) ਤਾਰੀ ਲਾ। ਰੇਣੁ = ਚਰਨ-ਧੂੜ। ਕੀਰਤਿ = ਸਿਫ਼ਤ-ਸਾਲਾਹ। ਤਰੁ ਤਾਰੀ = ਤਾਰੀ ਤਰ, (ਪਾਰ ਲੰਘਣ ਵਾਸਤੇ) ਇਹ ਤਾਰੀ ਲਾ।
ਕਹਾ ਕਰੈ ਬਪੁਰਾ ਜਮੁ ਡਰਪੈ ਗੁਰਮੁਖਿ ਰਿਦੈ ਮੁਰਾਰੀ ॥੧॥
What can the wretched, terrified Messenger of Death do to the Gurmukhs? The Lord abides in their hearts. ||1||
ਗੁਰੂ ਦੀ ਸਰਨ ਪੈ ਕੇ (ਜਿਸ ਮਨੁੱਖ ਦੇ) ਹਿਰਦੇ ਵਿਚ ਪਰਮਾਤਮਾ (ਆ ਵੱਸਦਾ) ਹੈ, ਵਿਚਾਰਾ ਜਮਰਾਜ (ਭੀ) ਉਸਦਾ ਕੁਝ ਵਿਗਾੜ ਨਹੀਂ ਸਕਦਾ, ਸਗੋਂ ਜਮਰਾਜ (ਉਸ ਪਾਸੋਂ) ਡਰਦਾ ਹੈ ॥੧॥ ਕਹਾ ਕਰੈ = ਕੀਹ ਕਰ ਸਕਦਾ ਹੈ? ਕੁਝ ਵਿਗਾੜ ਨਹੀਂ ਸਕਦਾ। ਬਪੁਰਾ = ਵਿਚਾਰਾ। ਡਰਪੈ = ਡਰਦਾ ਹੈ। ਰਿਦੈ = ਹਿਰਦੇ ਵਿਚ। ਮੁਰਾਰੀ = ਪਰਮਾਤਮਾ ॥੧॥
ਜਲਿ ਜਾਉ ਜੀਵਨੁ ਨਾਮ ਬਿਨਾ ॥
Without the Naam, the Name of the Lord, life might just as well be burnt down.
ਪ੍ਰਭੂ ਦਾ ਨਾਮ ਸਿਮਰਨ ਤੋਂ ਬਿਨਾ (ਮਨੁੱਖ ਦਾ) ਜੀਵਨ (ਵਿਕਾਰਾਂ ਦੀ ਅੱਗ ਵਿਚ ਸੜਦਾ ਹੈ ਤਾਂ) ਪਿਆ ਸੜੇ (ਸਿਮਰਨ ਤੋਂ ਬਿਨਾ ਕੋਈ ਹੋਰ ਉੱਦਮ ਇਸ ਨੂੰ ਸੜਨ ਤੋਂ ਬਚਾ ਨਹੀਂ ਸਕਦਾ)। ਜਲਿ ਜਾਉ = ਸੜ ਜਾਏ।
ਹਰਿ ਜਪਿ ਜਾਪੁ ਜਪਉ ਜਪਮਾਲੀ ਗੁਰਮੁਖਿ ਆਵੈ ਸਾਦੁ ਮਨਾ ॥੧॥ ਰਹਾਉ ॥
The Gurmukh chants and meditates on the Lord, chanting the chant on the mala; the Flavor of the Lord comes into the mind. ||1||Pause||
(ਇਸ ਵਾਸਤੇ) ਹੇ (ਮੇਰੇ) ਮਨ! ਮੈਂ ਪਰਮਾਤਮਾ ਦਾ ਨਾਮ ਜਪ ਕੇ ਜਪਦਾ ਹਾਂ (ਭਾਵ, ਮੁੜ ਮੁੜ ਪਰਮਾਤਮਾ ਦਾ ਨਾਮ ਹੀ ਜਪਦਾ ਹਾਂ), ਮੈਂ ਪਰਮਾਤਮਾ ਦੇ ਜਾਪ ਨੂੰ ਹੀ ਮਾਲਾ (ਬਣਾ ਲਿਆ ਹੈ)। ਗੁਰੂ ਦੀ ਸਰਨ ਪੈ ਕੇ (ਜਪਿਆਂ ਇਸ ਜਾਪ ਦਾ) ਆਨੰਦ ਆਉਂਦਾ ਹੈ ॥੧॥ ਰਹਾਉ ॥ ਜਪਉ = ਮੈਂ ਜਪਦਾ ਹਾਂ। ਜਪਮਾਲੀ = ਮਾਲਾ। ਸਾਦੁ = ਸੁਆਦ, ਰਸ। ਮਨਾ = ਹੇ ਮਨ! ॥੧॥ ਰਹਾਉ ॥
ਗੁਰ ਉਪਦੇਸ ਸਾਚੁ ਸੁਖੁ ਜਾ ਕਉ ਕਿਆ ਤਿਸੁ ਉਪਮਾ ਕਹੀਐ ॥
Those who follow the Guru's Teachings find true peace - how can I even describe the glory of such a person?
ਜਿਸ ਮਨੁੱਖ ਨੂੰ ਸਤਿਗੁਰੂ ਦੇ ਉਪਦੇਸ਼ ਦਾ ਸਦਾ ਕਾਇਮ ਰਹਿਣ ਵਾਲਾ ਆਤਮਕ ਆਨੰਦ ਆ ਜਾਂਦਾ ਹੈ, ਉਸ ਦੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ। ਗੁਰ ਉਪਦੇਸ ਸੁਖੁ = ਗੁਰੂ ਦੇ ਉਪਦੇਸ਼ ਦਾ ਆਨੰਦ। ਜਾ ਕਉ = ਜਿਸ (ਮਨੁੱਖ) ਨੂੰ। ਉਪਮਾ = ਵਡਿਆਈ।
ਲਾਲ ਜਵੇਹਰ ਰਤਨ ਪਦਾਰਥ ਖੋਜਤ ਗੁਰਮੁਖਿ ਲਹੀਐ ॥੨॥
The Gurmukh seeks and finds the gems and jewels, diamonds, rubies and treasures. ||2||
ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਉਹ (ਗੁਰੂ ਦੇ ਉਪਦੇਸ਼ ਵਿਚੋਂ) ਖੋਜਦਾ ਖੋਜਦਾ ਲਾਲ ਹੀਰੇ ਰਤਨ (ਆਦਿਕ ਪਦਾਰਥਾਂ ਵਰਗੇ ਕੀਮਤੀ ਆਤਮਕ ਗੁਣ) ਹਾਸਲ ਕਰ ਲੈਂਦਾ ਹੈ ॥੨॥ ਗੁਰਮੁਖਿ = ਗੁਰੂ ਦੇ ਸਨਮੁਖ ਹੋ ਕੇ ॥੨॥
ਚੀਨੈ ਗਿਆਨੁ ਧਿਆਨੁ ਧਨੁ ਸਾਚੌ ਏਕ ਸਬਦਿ ਲਿਵ ਲਾਵੈ ॥
So center yourself on the treasures of spiritual wisdom and meditation; remain lovingly attuned to the One True Lord, and the Word of His Shabad.
ਜੇਹੜਾ ਮਨੁੱਖ ਇਕ (ਪ੍ਰਭੂ ਦੀ ਸਿਫ਼ਤ) ਦੇ ਸ਼ਬਦ ਵਿਚ ਸੁਰਤ ਜੋੜਦਾ ਹੈ ਉਹ ਪਰਮਾਤਮਾ ਨਾਲ ਡੂੰਘੀ ਸਾਂਝ ਪਾਣੀ ਸਮਝ ਲੈਂਦਾ ਹੈ, ਪਰਮਾਤਮਾ ਵਿਚ ਜੁੜੀ ਸੁਰਤ ਉਸ ਦਾ ਸਦਾ-ਥਿਰ ਧਨ ਬਣ ਜਾਂਦਾ ਹੈ। ਚੀਨੈ = ਪਛਾਣਦਾ ਹੈ ਸਮਝਦਾ ਹੈ। ਗਿਆਨੁ = (ਪਰਮਾਤਮਾ ਨਾਲ) ਡੂੰਘੀ ਸਾਂਝ। ਸਾਚੌ = ਸਦਾ ਕਾਇਮ ਰਹਿਣ ਵਾਲਾ। ਸਬਦਿ = ਸ਼ਬਦ ਵਿਚ।
ਨਿਰਾਲੰਬੁ ਨਿਰਹਾਰੁ ਨਿਹਕੇਵਲੁ ਨਿਰਭਉ ਤਾੜੀ ਲਾਵੈ ॥੩॥
Remain absorbed in the Primal State of the Fearless, Immaculate, Independent, Self-sufficient Lord. ||3||
ਉਹ ਮਨੁੱਖ ਆਪਣੀ ਸੁਰਤ ਵਿਚ ਉਸ ਪਰਮਾਤਮਾ ਨੂੰ ਟਿਕਾ ਲੈਂਦਾ ਹੈ ਜਿਸ ਨੂੰ ਕਿਸੇ ਹੋਰ ਆਸਰੇ ਦੀ ਲੋੜ ਨਹੀਂ ਜਿਸ ਨੂੰ ਕਿਸੇ ਖ਼ੁਰਾਕ ਦੀ ਲੋੜ ਨਹੀਂ ਜਿਸ ਨੂੰ ਕੋਈ ਵਾਸਨਾ ਪੋਹ ਨਹੀਂ ਸਕਦੀ ॥੩॥ ਨਿਰਾਲੰਬੁ = (ਨਿਰ-ਆਲੰਬੁ) ਜਿਸ ਨੂੰ ਕਿਸੇ ਹੋਰ ਆਸਰੇ ਦੀ ਲੋੜ ਨਹੀਂ। ਨਿਰਹਾਰੁ = (ਨਿਰ-ਆਹਾਰੁ) ਜਿਸ ਨੂੰ ਕਿਸੇ ਖ਼ੁਰਾਕ ਦੀ ਲੋੜ ਨਹੀਂ। ਨਿਹਕੇਵਲੁ = ਜਿਸ ਨੂੰ ਕੋਈ ਵਾਸਨਾ ਪੋਹ ਨਹੀਂ ਸਕਦੀ। ਤਾੜੀ ਲਾਵੈ = ਆਪਣੀ ਸੁਰਤ ਵਿਚ ਟਿਕਾਂਦਾ ਹੈ ॥੩॥
ਸਾਇਰ ਸਪਤ ਭਰੇ ਜਲ ਨਿਰਮਲਿ ਉਲਟੀ ਨਾਵ ਤਰਾਵੈ ॥
The seven seas are overflowing with the Immaculate Water; the inverted boat floats across.
(ਪੰਜੇ ਗਿਆਨ-ਇੰਦ੍ਰੇ, ਮਨ ਅਤੇ ਬੱਧ ਇਹ ਸੱਤੇ ਹੀ ਮਾਨੋ, ਚਸ਼ਮੇ ਹਨ ਜਿਨ੍ਹਾਂ ਤੋਂ ਹਰੇਕ ਇਨਸਾਨ ਨੂੰ ਆਤਮਕ ਜੀਵਨ ਦੀ ਪ੍ਰਫੁੱਲਤਾ ਵਾਸਤੇ ਚੰਗੀ ਮੰਦੀ ਪ੍ਰੇਰਨਾ ਦਾ ਪਾਣੀ ਮਿਲਦਾ ਰਹਿੰਦਾ ਹੈ) ਜਿਸ ਮਨੁੱਖ ਦੇ ਇਹ ਸੱਤੇ ਹੀ ਸਰੋਵਰ ਨਾਮ-ਸਿਮਰਨ ਦੇ ਪਵਿਤ੍ਰ ਜਲ ਨਾਲ ਭਰੇ ਰਹਿੰਦੇ ਹਨ (ਉਸ ਨੂੰ ਇਹਨਾਂ ਤੋਂ ਪਵਿੱਤ੍ਰ ਪ੍ਰੇਰਨਾ ਦਾ ਜਲ ਮਿਲਦਾ ਹੈ ਤੇ) ਉਹ ਵਿਕਾਰਾਂ ਵਲੋਂ ਉਲਟਾ ਕੇ ਆਪਣੀ ਜਿੰਦਗੀ ਦੀ ਬੇੜੀ ਨਾਮ-ਜਲ ਵਿਚ ਤਰਾਂਦਾ ਹੈ। ਸਾਇਰ = ਸਮੁੰਦਰ, ਸਾਗਰ। ਸਪਤ = ਸੱਤ। ਸਾਇਰ ਸਪਤ = ਸੱਤ ਸਮੁੰਦਰ, ਸੱਤ ਸਰੋਵਰ (ਪੰਜ ਗਿਆਨ-ਇੰਦ੍ਰੇ, ਮਨ ਅਤੇ ਬੱਧ)। ਜਲ ਨਿਰਮਲਿ = ਨਿਰਮਲ ਜਲ ਨਾਲ। ਉਲਟੀ = ਮਾਇਆ ਵਲੋਂ ਪਰਤਾਈ ਹੋਈ। ਨਾਵ = ਬੇੜੀ, ਜੀਵਨ-ਬੇੜੀ।
ਬਾਹਰਿ ਜਾਤੌ ਠਾਕਿ ਰਹਾਵੈ ਗੁਰਮੁਖਿ ਸਹਜਿ ਸਮਾਵੈ ॥੪॥
The mind which wandered in external distractions is restrained and held in check; the Gurmukh is intuitively absorbed in God. ||4||
(ਨਾਮ ਦੀ ਬਰਕਤਿ ਨਾਲ) ਉਹ ਬਾਹਰ ਭਟਕਦੇ ਮਨ ਨੂੰ ਰੋਕ ਰੱਖਦਾ ਹੈ, ਤੇ ਗੁਰੂ ਦੀ ਸਰਨ ਪੈ ਕੇ ਅਡੋਲ ਅਵਸਥਾ ਵਿਚ ਲੀਨ ਰਹਿੰਦਾ ਹੈ ॥੪॥ ਜਾਤੌ = ਜਾਂਦਾ। ਠਾਕਿ = ਵਰਜ ਕੇ। ਸਹਜਿ = ਸਹਜ (ਅਵਸਥਾ) ਵਿਚ ॥੪॥
ਸੋ ਗਿਰਹੀ ਸੋ ਦਾਸੁ ਉਦਾਸੀ ਜਿਨਿ ਗੁਰਮੁਖਿ ਆਪੁ ਪਛਾਨਿਆ ॥
He is a householder, he is a renunciate and God's slave, who, as Gurmukh, realizes his own self.
(ਜੇ ਮਨ ਵਿਕਾਰਾਂ ਵਲ ਭਟਕਦਾ ਹੀ ਰਹੇ ਤਾਂ ਗ੍ਰਿਹਸਤੀ ਜਾਂ ਵਿਰਕਤ ਅਖਵਾਣ ਵਿਚ ਕੋਈ ਫ਼ਰਕ ਨਹੀਂ ਪੈਂਦਾ) ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਆਪਣੇ ਆਪ ਨੂੰ ਪਛਾਣ ਲਿਆ ਹੈ ਉਹੀ (ਅਸਲ) ਗ੍ਰਿਹਸਤੀ ਹੈ ਤੇ ਉਹੀ (ਪ੍ਰਭੂ ਦਾ) ਸੇਵਕ ਵਿਰਕਤ ਹੈ। ਗਿਰਹੀ = ਗ੍ਰਿਹਸਤੀ। ਉਦਾਸੀ = ਵਿਰਕਤ। ਜਿਨਿ = ਜਿਸ ਨੇ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਆਪੁ = ਆਪਣੇ ਆਪ ਨੂੰ।
ਨਾਨਕੁ ਕਹੈ ਅਵਰੁ ਨਹੀ ਦੂਜਾ ਸਾਚ ਸਬਦਿ ਮਨੁ ਮਾਨਿਆ ॥੫॥੧੭॥
Says Nanak, his mind is pleased and appeased by the True Word of the Shabad; there is no other at all. ||5||17||
ਨਾਨਕ ਆਖਦਾ ਹੈ ਜਿਸ ਮਨੁੱਖ ਦਾ ਮਨ ਸਦਾ-ਥਿਰ ਰਹਿਣ ਵਾਸਤੇ ਪਰਮਾਤਮਾ (ਦੀ ਸਿਫ਼ਤ-ਸਾਲਾਹ) ਦੇ ਸ਼ਬਦ ਵਿਚ ਗਿੱਝ ਜਾਂਦਾ ਹੈ, ਉਸ ਨੂੰ ਪ੍ਰਭੂ ਤੋਂ ਬਿਨਾ (ਕਿਤੇ ਭੀ) ਕੋਈ ਹੋਰ ਦੂਜਾ ਨਹੀਂ ਦਿੱਸਦਾ ॥੫॥੧੭॥ ਸਬਦਿ = ਸ਼ਬਦ ਵਿਚ ॥੫॥੧੭॥