ਮਃ ੩ ॥
Third Mehl:
ਤੀਜੀ ਪਾਤਿਸ਼ਾਹੀ।
ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥
They inflict their hatred upon the Saints, and they love the wicked sinners.
ਨਿੰਦਕ ਮਨੁੱਖ ਸੰਤ ਜਨਾਂ ਨਾਲ ਵੈਰ ਕਰਦੇ ਹਨ ਤੇ ਦੁਰਜਨਾਂ ਨਾਲ ਮੋਹ ਪਿਆਰ ਰੱਖਦੇ ਹਨ।
ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥
They find no peace in either this world or the next; they are born only to die, again and again.
ਉਹਨਾਂ ਨੂੰ ਲੋਕ ਪਰਲੋਕ ਵਿੱਚ ਕਿਤੇ ਸੁਖ ਨਹੀਂ ਮਿਲਦਾ।
ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥
Their hunger is never satisfied, and they are ruined by duality.
ਘੜੀ ਮੁੜੀ ਦੁਬਿਧਾ ਵਿਚ ਖ਼ੁਆਰ ਹੋ ਹੋ ਕੇ, ਜੰਮਦੇ ਮਰਦੇ ਹਨ; ਉਹਨਾਂ ਦੀ ਤ੍ਰਿਸ਼ਨਾ ਕਦੇ ਨਹੀਂ ਲਹਿੰਦੀ।
ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥
The faces of these slanderers are blackened in the Court of the True Lord.
ਹਰੀ ਦੇ ਸੱਚੇ ਦਰਬਾਰ ਵਿਚ ਉਹਨਾਂ ਨਿੰਦਕਾਂ ਦੇ ਮੂੰਹ ਕਾਲੇ ਹੁੰਦੇ ਹਨ।
ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥
O Nanak, without the Naam, they find no shelter on either this shore, or the one beyond. ||2||
ਹੇ ਨਾਨਕ! ਨਾਮ ਤੋਂ ਸੱਖਣਿਆਂ ਨੂੰ ਨਾਹ ਇਸ ਲੋਕ ਵਿਚ ਤੇ ਨਾਹ ਪਰਲੋਕ ਵਿਚ (ਢੋਈ ਮਿਲਦੀ ਹੈ) ॥੨॥ ਉਰਵਾਰਿ = ਉਰਲੇ ਪਾਸੇ, ਇਸ ਲੋਕ ਵਿਚ ॥੨॥