ਕਬੀਰ ਐਸਾ ਕੋ ਨਹੀ ਮੰਦਰੁ ਦੇਇ ਜਰਾਇ ॥
Kabeer, will anyone set fire to his home
ਹੇ ਕਬੀਰ! (ਭਾਵੇਂ ਸਿਫ਼ਤ-ਸਾਲਾਹ ਵਿਚ ਬੜੀ ਬਰਕਤਿ ਹੈ, ਪਰ ਸਰੀਰਕ ਮੋਹ ਅਤੇ ਕਾਮਾਦਿਕ ਦਾ ਇਤਨਾ ਜ਼ੋਰ ਹੈ ਕਿ) ਕੋਈ ਵਿਰਲਾ ਅਜਿਹਾ ਮਨੁੱਖ ਹੁੰਦਾ ਹੈ ਜੋ ਸਰੀਰਕ ਮੋਹ ਨੂੰ ਸਾੜਦਾ ਹੈ, ਕੋ ਨਹੀ = ਕੋਈ ਵਿਰਲਾ ਹੀ ਹੁੰਦਾ ਹੈ। ਮੰਦਰ = ਸਰੀਰ, ਸਰੀਰ ਦਾ ਮੋਹ, ਦੇਹ-ਅਧਿਆਸ। ਜਰਾਇ ਦੇਇ = ਸਾੜ ਦੇਵੇ।
ਪਾਂਚਉ ਲਰਿਕੇ ਮਾਰਿ ਕੈ ਰਹੈ ਰਾਮ ਲਿਉ ਲਾਇ ॥੮੩॥
and kill his five sons (the five thieves) to remain lovingly attached to the Lord? ||83||
ਕੋਈ ਵਿਰਲਾ ਹੈ ਜੋ ਕਾਮਾਦਿਕ ਮਾਇਆ ਦੇ ਪੰਜਾਂ ਪੁਤ੍ਰਾਂ ਨੂੰ ਮਾਰ ਕੇ ਪ੍ਰਭੂ ਨਾਲ ਲਿਵ ਲਾਈ ਰੱਖਦਾ ਹੈ ॥੮੩॥ ਪਾਂਚਉ ਲਰਿਕੇ = ਮਾਇਆ ਦੇ ਪੰਜੇ ਪੁਤ੍ਰ, ਕਾਮਾਦਿਕ। ਲਿਉ = ਲਿਵ ॥੮੩॥