ਅਸਟਪਦੀ

Ashtapadee:

ਅਸ਼ਟਪਦੀ।

ਟੂਟੀ ਗਾਢਨਹਾਰ ਗੋੁਪਾਲ

The Lord of the World is the Mender of the broken.

(ਜੀਵਾਂ ਦੀ ਦਿਲ ਦੀ) ਟੁੱਟੀ ਹੋਈ (ਤਾਰ) ਨੂੰ (ਆਪਣੇ ਨਾਲ) ਗੰਢਣ ਵਾਲਾ ਗੋਪਾਲ ਪ੍ਰਭੂ ਆਪ ਹੈ। ਗਪਾਲ = {ਨੋਟ: ਅੱਖਰ 'ਗ' ਨਾਲ ਦੋ 'ਲਗਾਂ' ਵਰਤੀਆਂ ਗਈਆਂ ਹਨ। ਅਸਲੀ ਲਫ਼ਜ਼ 'ਗੋਪਾਲ' ਹੈ, ਪਰ ਛੰਦ ਦੀ ਚਾਲ ਤਾਂ ਹੀ ਪੂਰੀ ਰਹਿ ਸਕਦੀ ਹੈ ਜੇ 'ਗੁਰੂ' ਮਾਤ੍ਰਾ' (ੋ) ਦੇ ਥਾਂ 'ਲਘੂ' ਮਾਤ੍ਰਾ (ੁ) ਵਰਤੀ ਜਾਏ। ਸੋ, ਪਾਠ ਵਿਚ ਲਫ਼ਜ਼ 'ਗੁਪਾਲ' ਪੜ੍ਹਨਾ ਹੈ}।

ਸਰਬ ਜੀਆ ਆਪੇ ਪ੍ਰਤਿਪਾਲ

He Himself cherishes all beings.

ਸਾਰੇ ਜੀਵਾਂ ਦੀ ਪਾਲਣਾ ਕਰਨ ਵਾਲਾ (ਭੀ ਆਪ) ਹੈ।

ਸਗਲ ਕੀ ਚਿੰਤਾ ਜਿਸੁ ਮਨ ਮਾਹਿ

The cares of all are on His Mind;

ਜਿਸ ਪ੍ਰਭੂ ਨੂੰ ਆਪਣੇ ਮਨ ਵਿਚ ਸਾਰਿਆਂ (ਦੀ ਰੋਜ਼ੀ) ਦਾ ਫ਼ਿਕਰ ਹੈ, ਚਿੰਤਾ-ਫ਼ਿਕਰ।

ਤਿਸ ਤੇ ਬਿਰਥਾ ਕੋਈ ਨਾਹਿ

no one is turned away from Him.

ਉਸ (ਦੇ ਦਰ) ਤੋਂ ਕੋਈ ਜੀਵ ਨਾ-ਉਮੈਦ ਨਹੀਂ (ਆਉਂਦਾ)। ਬਿਰਥਾ = ਖ਼ਾਲੀ, ਨਾ-ਉਮੈਦ।

ਰੇ ਮਨ ਮੇਰੇ ਸਦਾ ਹਰਿ ਜਾਪਿ

O my mind, meditate forever on the Lord.

ਹੇ ਮੇਰੇ ਮਨ! ਸਦਾ ਪ੍ਰਭੂ ਨੂੰ ਜਪ,

ਅਬਿਨਾਸੀ ਪ੍ਰਭੁ ਆਪੇ ਆਪਿ

The Imperishable Lord God is Himself All-in-all.

ਉਹ ਨਾਸ-ਰਹਿਤ ਹੈ ਤੇ ਆਪਣੇ ਜਿਹਾ ਆਪ ਹੀ ਹੈ।

ਆਪਨ ਕੀਆ ਕਛੂ ਹੋਇ

By one's own actions, nothing is accomplished,

ਪ੍ਰਾਣੀ ਦਾ ਆਪਣੇ ਜਤਨ ਨਾਲ ਕੀਤਾ ਹੋਇਆ ਕੋਈ ਕੰਮ ਸਿਰੇ ਨਹੀਂ ਚੜ੍ਹਦਾ, ਆਪਨ ਕੀਆ = ਮਨੁੱਖ ਦੇ ਆਪਣੇ ਬਲ ਨਾਲ ਕੀਤਾ ਹੋਇਆ।

ਜੇ ਸਉ ਪ੍ਰਾਨੀ ਲੋਚੈ ਕੋਇ

even though the mortal may wish it so, hundreds of times.

ਜੇ ਕੋਈ ਪ੍ਰਾਣੀ ਸੌ ਵਾਰੀ ਤਾਂਘ ਕਰੇ। ਸਉ = ਸੌ ਵਾਰੀ। ਲੋਚੈ = ਚਾਹੇ।

ਤਿਸੁ ਬਿਨੁ ਨਾਹੀ ਤੇਰੈ ਕਿਛੁ ਕਾਮ

Without Him, nothing is of any use to you.

ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਚੀਜ਼ ਤੇਰੇ (ਅਸਲੀ) ਕੰਮ ਦੀ ਨਹੀਂ ਹੈ,

ਗਤਿ ਨਾਨਕ ਜਪਿ ਏਕ ਹਰਿ ਨਾਮ ॥੧॥

Salvation, O Nanak, is attained by chanting the Name of the One Lord. ||1||

ਹੇ ਨਾਨਕ! ਇਕ ਪ੍ਰਭੂ ਦਾ ਨਾਮ ਜਪ ਤਾਂ ਗਤਿ ਹੋਵੇਗੀ ॥੧॥ ਗਤਿ = ਮੁਕਤੀ, ਚੰਗੀ ਆਤਮਕ ਹਾਲਤ ॥੧॥