ਸੋਰਠਿ ਮਹਲਾ ੫ ॥
Sorat'h, Fifth Mehl:
ਸੋਰਠਿ ਪੰਜਵੀਂ ਪਾਤਿਸ਼ਾਹੀ।
ਸੂਖ ਸਹਜ ਆਨੰਦਾ ॥
Celestial peace and bliss have come,
(ਹੇ ਭਾਈ!) ਮੇਰੇ ਅੰਦਰ ਆਤਮਕ ਅਡੋਲਤਾ ਦੇ ਸੁਖ ਆਨੰਦ ਬਣੇ ਰਹਿੰਦੇ ਹਨ। ਸਹਜ = ਆਤਮਕ ਅਡੋਲਤਾ।
ਪ੍ਰਭੁ ਮਿਲਿਓ ਮਨਿ ਭਾਵੰਦਾ ॥
meeting God, who is so pleasing to my mind.
(ਮੈਨੂੰ) ਮਨ ਵਿਚ ਪਿਆਰਾ ਲੱਗਣ ਵਾਲਾ ਪਰਮਾਤਮਾ ਮਿਲ ਪਿਆ ਹੈ। ਮਨਿ = ਮਨ ਵਿਚ। ਭਾਵੰਦਾ = ਪਿਆਰਾ ਲੱਗਣ ਵਾਲਾ।
ਪੂਰੈ ਗੁਰਿ ਕਿਰਪਾ ਧਾਰੀ ॥
The Perfect Guru showered me with His Mercy,
(ਜਦੋਂ ਤੋਂ) ਪੂਰੇ ਗੁਰੂ ਨੇ (ਮੇਰੇ ਉੱਤੇ) ਮੇਹਰ ਕੀਤੀ ਹੈ, ਗੁਰਿ = ਗੁਰੂ ਨੇ।
ਤਾ ਗਤਿ ਭਈ ਹਮਾਰੀ ॥੧॥
and I attained salvation. ||1||
ਤਦੋਂ ਦੀ ਮੇਰੀ ਉੱਚੀ ਆਤਮਕ ਅਵਸਥਾ ਬਣ ਗਈ ਹੈ ॥੧॥ ਗਤਿ = ਉੱਚੀ ਆਤਮਕ ਅਵਸਥਾ ॥੧॥
ਹਰਿ ਕੀ ਪ੍ਰੇਮ ਭਗਤਿ ਮਨੁ ਲੀਨਾ ॥
My mind is absorbed in loving devotional worship of the Lord,
ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਟਿਕਿਆ ਰਹਿੰਦਾ ਹੈ, ਪ੍ਰੇਮ ਭਗਤਿ = ਪਿਆਰ-ਭਰੀ ਭਗਤੀ।
ਨਿਤ ਬਾਜੇ ਅਨਹਤ ਬੀਨਾ ॥ ਰਹਾਉ ॥
and the unstruck melody of the celestial sound current ever resounds within me. ||Pause||
ਉਸ ਦੇ ਅੰਦਰ ਸਦਾ ਇਕ-ਰਸ (ਆਤਮਕ ਆਨੰਦ ਦੀ, ਮਾਨੋ,) ਬੀਣਾ ਵੱਜਦੀ ਰਹਿੰਦੀ ਹੈ ਰਹਾਉ॥ ਬਾਜੇ = ਵੱਜਦੀ ਹੈ। ਅਨਹਦ = ਇਕ-ਰਸ, ਲਗਾਤਾਰ ॥ਰਹਾਉ॥
ਹਰਿ ਚਰਣ ਕੀ ਓਟ ਸਤਾਣੀ ॥
The Lord's feet are my all-powerful shelter and support;
ਹੇ ਭਾਈ! ਜਿਸ ਮਨੁੱਖ ਨੇ ਪ੍ਰਭੂ-ਚਰਨਾਂ ਦਾ ਬਲਵਾਨ ਆਸਰਾ ਲੈ ਲਿਆ, ਓਟ = ਆਸਰਾ। ਸਤਾਣੀ = ਸ-ਤਾਣੀ, ਤਾਣ ਵਾਲੀ, ਤਕੜੀ।
ਸਭ ਚੂਕੀ ਕਾਣਿ ਲੋਕਾਣੀ ॥
my dependence on other people is totally finished.
ਦੁਨੀਆ ਦੇ ਲੋਕਾਂ ਵਾਲੀ ਉਸ ਦੀ ਸਾਰੀ ਮੁਥਾਜੀ ਮੁੱਕ ਗਈ। ਕਾਣਿ = ਮੁਥਾਜੀ। ਲੋਕਾਣੀ = ਲੋਕਾਂ ਦੀ।
ਜਗਜੀਵਨੁ ਦਾਤਾ ਪਾਇਆ ॥
I have found the Life of the world, the Great Giver;
ਉਸ ਨੂੰ ਜਗਤ ਦਾ ਸਹਾਰਾ ਦਾਤਾਰ ਪ੍ਰਭੂ ਮਿਲ ਪੈਂਦਾ ਹੈ। ਜਗਜੀਵਨੁ = ਜਗਤ ਦਾ ਜੀਵਨ, ਜਗਤ ਦਾ ਜੀਵਨ-ਦਾਤਾ।
ਹਰਿ ਰਸਕਿ ਰਸਕਿ ਗੁਣ ਗਾਇਆ ॥੨॥
in joyful rapture, I sing the Glorious Praises of the Lord. ||2||
ਉਹ ਸਦਾ ਬੜੇ ਪ੍ਰੇਮ ਨਾਲ ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ ॥੨॥ ਰਸਕਿ = ਪ੍ਰੇਮ ਨਾਲ, ਰਸ ਲੈ ਲੈ ਕੇ ॥੨॥
ਪ੍ਰਭ ਕਾਟਿਆ ਜਮ ਕਾ ਫਾਸਾ ॥
God has cut away the noose of death.
ਹੇ ਭਾਈ! ਮੇਰੀ ਭੀ ਪ੍ਰਭੂ ਨੇ ਜਮ ਦੀ ਫਾਹੀ ਕੱਟ ਦਿੱਤੀ ਹੈ, ਫਾਹਾ = ਫਾਹੀ।
ਮਨ ਪੂਰਨ ਹੋਈ ਆਸਾ ॥
My mind's desires have been fulfilled;
ਮੇਰੇ ਮਨ ਦੀ (ਇਹ ਚਿਰਾਂ ਦੀ) ਆਸ ਪੂਰੀ ਹੋ ਗਈ ਹੈ।
ਜਹ ਪੇਖਾ ਤਹ ਸੋਈ ॥
wherever I look, He is there.
ਹੁਣ ਮੈਂ ਜਿਧਰ ਵੇਖਦਾ ਹਾਂ, ਉੱਧਰ ਮੈਨੂੰ ਇੱਕ ਪਰਮਾਤਮਾ ਹੀ ਦਿਖਾਈ ਦਿੰਦਾ ਹੈ। ਜਹ = ਜਿੱਥੇ। ਪੇਖਾ = ਪੇਖਾਂ, ਮੈਂ ਵੇਖਦਾ ਹਾਂ। ਤਹ = ਉੱਥੇ।
ਹਰਿ ਪ੍ਰਭ ਬਿਨੁ ਅਵਰੁ ਨ ਕੋਈ ॥੩॥
Without the Lord God, there is no other at all. ||3||
ਉਸ ਪਰਮਾਤਮਾ ਤੋਂ ਬਿਨਾ ਕੋਈ ਹੋਰ ਦਿਖਾਈ ਨਹੀਂ ਦੇਂਦਾ ॥੩॥
ਕਰਿ ਕਿਰਪਾ ਪ੍ਰਭਿ ਰਾਖੇ ॥
In His Mercy, God has protected and preserved me.
ਪ੍ਰਭੂ ਨੇ ਕਿਰਪਾ ਕਰ ਕੇ ਜਿਨ੍ਹਾਂ ਦੀ ਰੱਖਿਆ ਕੀਤੀ, ਪ੍ਰਭਿ = ਪ੍ਰਭੂ ਨੇ।
ਸਭਿ ਜਨਮ ਜਨਮ ਦੁਖ ਲਾਥੇ ॥
I am rid of all the pains of countless incarnations.
ਉਹਨਾਂ ਦੇ ਅਨੇਕਾਂ ਜਨਮਾਂ ਦੇ ਸਾਰੇ ਦੁੱਖ ਦੂਰ ਹੋ ਗਏ। ਸਭਿ = ਸਾਰੇ।
ਨਿਰਭਉ ਨਾਮੁ ਧਿਆਇਆ ॥
I have meditated on the Naam, the Name of the Fearless Lord;
ਜਿਨ੍ਹਾਂ ਨੇ ਨਿਰਭਉ ਪ੍ਰਭੂ ਦਾ ਨਾਮ ਸਿਮਰਿਆ,
ਅਟਲ ਸੁਖੁ ਨਾਨਕ ਪਾਇਆ ॥੪॥੫॥੫੫॥
O Nanak, I have found eternal peace. ||4||5||55||
ਹੇ ਨਾਨਕ! ਉਹਨਾਂ ਨੇ ਉਹ ਆਤਮਕ ਆਨੰਦ ਪ੍ਰਾਪਤ ਕਰ ਲਿਆ ਜੋ ਕਦੇ ਦੂਰ ਨਹੀਂ ਹੁੰਦਾ ॥੪॥੫॥੫੫॥ ਅਟਲ = ਕਦੇ ਨਾਹ ਮੁੱਕਣ ਵਾਲਾ ॥੪॥੫॥੫੫॥