ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ ॥
Sorat'h, First Mehl, First House, Ashtpadheeyaa, Chau-Thukay:
ਰਾਗ ਸੋਰਠਿ, ਘਰ ੧ ਵਿੱਚ ਗੁਰੂ ਨਾਨਕਦੇਵ ਜੀ ਦੀ ਅੱਠ-ਬੰਦਾਂ ਵਾਲੀ ਚਾਰ-ਤੁਕੀ ਬਾਣੀ।
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥
I am not torn by duality, because I do not worship any other than the Lord; I do not visit tombs or crematoriums.
ਮੈਂ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਨਹੀਂ ਪੈਂਦਾ, ਮੈਂ ਪ੍ਰਭੂ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਪੂਜਦਾ, ਮੈਂ ਕਿਤੇ ਸਮਾਧਾਂ ਤੇ ਮਸਾਣਾਂ ਵਿਚ ਭੀ ਨਹੀਂ ਜਾਂਦਾ। ਦੁਬਿਧਾ = ਦੁ-ਪਾਸਾ-ਪਨ, ਪਰਮਾਤਮਾ ਤੋਂ ਬਿਨਾ ਹੋਰ ਆਸਰੇ ਦੀ ਭਾਲ। ਨ ਪੜਉ = ਮੈਂ ਨਹੀਂ ਪੈਂਦਾ। ਨ ਪੂਜਉ = ਮੈਂ ਨਹੀਂ ਪੂਜਦਾ। ਮੜੈ = ਸਮਾਧ, ਕਬਰ। ਮਸਾਣਿ = ਸ਼ਮਸ਼ਾਨ, ਜਿੱਥੇ ਮੁਰਦੇ ਫੂਕੀਦੇ ਹਨ। ਨ ਜਾਈ = ਮੈਂ ਨਹੀਂ ਜਾਂਦਾ।
ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥
I do not enter the houses of strangers, engrossed in desire. The Naam, the Name of the Lord, has satisfied my desires.
ਮਾਇਆ ਦੀ ਤ੍ਰਿਸ਼ਨਾ ਵਿਚ ਫਸ ਕੇ ਮੈਂ (ਪਰਮਾਤਮਾ ਦੇ ਦਰ ਤੋਂ ਬਿਨਾ) ਕਿਸੇ ਹੋਰ ਘਰ ਵਿਚ ਨਹੀਂ ਜਾਂਦਾ, ਮੇਰੀ ਮਾਇਕ ਤ੍ਰਿਸ਼ਨਾ ਪਰਮਾਤਮਾ ਦੇ ਨਾਮ ਨੇ ਮਿਟਾ ਦਿੱਤੀ ਹੈ। ਰਾਚਿ = ਫਸ ਕੇ। ਪਰ ਘਰਿ = ਪਰਾਏ ਘਰ ਵਿਚ, ਪਰਮਾਤਮਾ ਤੋਂ ਬਿਨਾ ਕਿਸੇ ਹੋਰ ਘਰ ਵਿਚ। ਨਾਮਿ = ਨਾਮ ਨੇ। ਬੁਝਾਈ = ਬੁਝਾ ਦਿੱਤੀ ਹੈ।
ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ ਰਤੇ ਮਨ ਭਾਈ ॥
Deep within my heart, the Guru has shown me the home of my being, and my mind is imbued with peace and poise, O Siblings of Destiny.
ਗੁਰੂ ਨੇ ਮੈਨੂੰ ਮੇਰੇ ਹਿਰਦੇ ਵਿਚ ਹੀ ਪਰਮਾਤਮਾ ਦਾ ਨਿਵਾਸ-ਅਸਥਾਨ ਵਿਖਾ ਦਿੱਤਾ ਹੈ, ਅਤੇ ਅਡੋਲ ਅਵਸਥਾ ਵਿਚ ਰੱਤੇ ਹੋਏ ਮੇਰੇ ਮਨ ਨੂੰ ਉਹ ਸਹਿਜ-ਅਵਸਥਾ ਚੰਗੀ ਲੱਗ ਰਹੀ ਹੈ। ਭੀਤਰਿ = ਅੰਦਰ। ਘਰੁ = ਪਰਮਾਤਮਾ ਦਾ ਨਿਵਾਸ। ਸਹਜਿ = ਅਡੋਲ ਅਵਸਥਾ ਵਿਚ। ਮਨ = ਮਨ ਨੂੰ। ਭਾਈ = ਪਸੰਦ ਆ ਗਈ ਹੈ।
ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥੧॥
You Yourself are all-knowing, and You Yourself are all-seeing; You alone bestow intelligence, O Lord. ||1||
ਹੇ ਮੇਰੇ ਸਾਈਂ! (ਇਹ ਸਭ ਤੇਰੀ ਹੀ ਮੇਹਰ ਹੈ) ਤੂੰ ਆਪ ਹੀ (ਮੇਰੇ ਦਿਲ ਦੀ) ਜਾਣਨ-ਵਾਲਾ ਹੈਂ; ਆਪ ਹੀ ਪਛਾਣਨ ਵਾਲਾ ਹੈਂ, ਤੂੰ ਆਪ ਹੀ ਮੈਨੂੰ (ਚੰਗੀ) ਮਤਿ ਦੇਂਦਾ ਹੈਂ (ਜਿਸ ਕਰਕੇ ਤੇਰਾ ਦਰ ਛੱਡ ਕੇ ਹੋਰ ਪਾਸੇ ਨਹੀਂ ਭਟਕਦਾ) ॥੧॥ ਦਾਨਾ = ਜਾਣਨ ਵਾਲਾ। ਬੀਨਾ = ਪਛਾਣਨ ਵਾਲਾ। ਸਾਈ = ਹੇ ਸਾਈਂ! ॥੧॥
ਮਨੁ ਬੈਰਾਗਿ ਰਤਉ ਬੈਰਾਗੀ ਸਬਦਿ ਮਨੁ ਬੇਧਿਆ ਮੇਰੀ ਮਾਈ ॥
My mind is detached, imbued with detachment; the Word of the Shabad has pierced my mind, O my mother.
ਹੇ ਮੇਰੀ ਮਾਂ! ਮੇਰਾ ਮਨ ਗੁਰੂ ਦੇ ਸ਼ਬਦ ਵਿਚ ਵਿੱਝ ਗਿਆ ਹੈ (ਪ੍ਰੋਤਾ ਗਿਆ ਹੈ। ਸ਼ਬਦ ਦੀ ਬਰਕਤਿ ਨਾਲ ਮੇਰੇ ਅੰਦਰ ਪਰਮਾਤਮਾ ਤੋਂ ਵਿਛੋੜੇ ਦਾ ਅਹਿਸਾਸ ਪੈਦਾ ਹੋ ਗਿਆ ਹੈ)। ਉਹੀ ਮਨੁੱਖ (ਅਸਲ) ਤਿਆਗੀ ਹੈ ਜਿਸ ਦਾ ਮਨ ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਰੰਗਿਆ ਗਿਆ ਹੈ। ਬੈਰਾਗਿ = ਵੈਰਾਗ ਵਿਚ, ਵਿਛੋੜੇ ਦੇ ਅਹਿਸਾਸ ਵਿਚ, ਬਿਰਹੋਂ ਵਿਚ। ਰਤਉ = ਰੰਗਿਆ ਹੋਇਆ। ਬੈਰਾਗੀ = ਤਿਆਗੀ। ਬੇਧਿਆ = ਵਿੱਝਿਆ ਹੋਇਆ।
ਅੰਤਰਿ ਜੋਤਿ ਨਿਰੰਤਰਿ ਬਾਣੀ ਸਾਚੇ ਸਾਹਿਬ ਸਿਉ ਲਿਵ ਲਾਈ ॥ ਰਹਾਉ ॥
God's Light shines continually within the nucleus of my deepest self; I am lovingly attached to the Bani, the Word of the True Lord Master. ||Pause||
ਉਸ (ਬੈਰਾਗੀ) ਦੇ ਅੰਦਰ ਪ੍ਰਭੂ ਦੀ ਜੋਤਿ ਜਗ ਪੈਂਦੀ ਹੈ, ਉਹ ਇਕ-ਰਸ ਸਿਫ਼ਤ-ਸਾਲਾਹ ਦੀ ਬਾਣੀ ਵਿਚ (ਮਸਤ ਰਹਿੰਦਾ ਹੈ), ਸਦਾ ਕਾਇਮ ਰਹਿਣ ਵਾਸਤੇ ਮਾਲਕ-ਪ੍ਰਭੂ (ਦੇ ਚਰਨਾਂ ਵਿਚ) ਉਸ ਦੀ ਸੁਰਤਿ ਜੁੜੀ ਰਹਿੰਦੀ ਹੈ ਰਹਾਉ॥ ਨਿਰੰਤਰਿ = ਵਿੱਥ ਤੋਂ ਬਿਨਾ, ਇੱਕ-ਰਸ ॥ਰਹਾਉ॥
ਅਸੰਖ ਬੈਰਾਗੀ ਕਹਹਿ ਬੈਰਾਗ ਸੋ ਬੈਰਾਗੀ ਜਿ ਖਸਮੈ ਭਾਵੈ ॥
Countless detached renunciates talk of detachment and renunciation, but he alone is a true renunciate, who is pleasing to the Lord Master.
ਅਨੇਕਾਂ ਹੀ ਵੈਰਾਗੀ ਵੈਰਾਗ ਦੀਆਂ ਗੱਲਾਂ ਕਰਦੇ ਹਨ, ਪਰ ਅਸਲ ਵੈਰਾਗ ਉਹ ਹੈ ਜੋ (ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਇਤਨਾ ਰੰਗਿਆ ਹੋਇਆ ਹੈ ਕਿ ਉਹ) ਖਸਮ-ਪ੍ਰਭੂ ਨੂੰ ਪਿਆਰਾ ਲੱਗਦਾ ਹੈ, ਅਸੰਖ = ਬੇਅੰਤ। ਬੈਰਾਗ = ਵੈਰਾਗ ਦੀਆਂ ਗੱਲਾਂ।
ਹਿਰਦੈ ਸਬਦਿ ਸਦਾ ਭੈ ਰਚਿਆ ਗੁਰ ਕੀ ਕਾਰ ਕਮਾਵੈ ॥
The Word of the Shabad is ever in his heart; he is absorbed in the Fear of God, and he works to serve the Guru.
ਉਹ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਹਿਰਦੇ ਵਿਚ (ਪਰਮਾਤਮਾ ਦੀ ਯਾਦ ਨੂੰ ਵਸਾਂਦਾ ਹੈ ਤੇ) ਸਦਾ ਪਰਮਾਤਮਾ ਦੇ ਡਰ-ਅਦਬ ਵਿਚ ਮਸਤ (ਰਹਿ ਕੇ) ਗੁਰੂ ਦੀ ਦੱਸੀ ਹੋਈ ਕਾਰ ਕਰਦਾ ਹੈ। ਭੈ = ਪਰਮਾਤਮਾ ਦੇ ਡਰ-ਅਦਬ ਵਿਚ।
ਏਕੋ ਚੇਤੈ ਮਨੂਆ ਨ ਡੋਲੈ ਧਾਵਤੁ ਵਰਜਿ ਰਹਾਵੈ ॥
He remembers the One Lord, his mind does not waver, and he restrains its wanderings.
ਉਹ ਬੈਰਾਗੀ ਸਿਰਫ਼ ਪਰਮਾਤਮਾ ਨੂੰ ਚੇਤਦਾ ਹੈ (ਜਿਸ ਕਰਕੇ ਉਸ ਦਾ) ਮਨ (ਮਾਇਆ ਵਾਲੇ ਪਾਸੇ) ਨਹੀਂ ਡੋਲਦਾ, ਉਹ ਬੈਰਾਗੀ (ਮਾਇਆ ਵਲ) ਦੌੜਦੇ ਮਨ ਨੂੰ ਰੋਕ ਕੇ (ਪ੍ਰਭੂ-ਚਰਨਾਂ ਵਿਚ) ਜੋੜੀ ਰੱਖਦਾ ਹੈ। ਧਾਵਤੁ = ਮਾਇਆ ਵਲ ਦੌੜਦੇ ਨੂੰ। ਰਹਾਵੈ = ਕਾਬੂ ਰੱਖਦਾ ਹੈ।
ਸਹਜੇ ਮਾਤਾ ਸਦਾ ਰੰਗਿ ਰਾਤਾ ਸਾਚੇ ਕੇ ਗੁਣ ਗਾਵੈ ॥੨॥
He is intoxicated with celestial bliss, and is ever imbued with the Lord's Love; he sings the Glorious Praises of the True Lord. ||2||
ਅਡੋਲ ਅਵਸਥਾ ਵਿਚ ਮਸਤ ਉਹ ਬੈਰਾਗੀ ਸਦਾ (ਪ੍ਰਭੂ ਦੇ ਨਾਮ-) ਰੰਗ ਵਿਚ ਰੰਗਿਆ ਰਹਿੰਦਾ ਹੈ, ਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਾ ਹੈ ॥੨॥ ਸਹਜੇ = ਸਹਿਜ ਵਿਚ ॥੨॥
ਮਨੂਆ ਪਉਣੁ ਬਿੰਦੁ ਸੁਖਵਾਸੀ ਨਾਮਿ ਵਸੈ ਸੁਖ ਭਾਈ ॥
The mind is like the wind, but if it comes to rest in peace, even for an instant, then he shall abide in the peace of the Name, O Siblings of Destiny.
ਹੇ ਭਾਈ! (ਜਿਸ ਮਨੁੱਖ ਦਾ) ਚੰਚਲ ਮਨ ਰਤਾ ਭਰ ਭੀ ਆਤਮਕ ਆਨੰਦ ਵਿਚ ਨਿਵਾਸ ਦੇਣ ਵਾਲੇ ਨਾਮ ਵਿਚ ਵੱਸਦਾ ਹੈ (ਉਹ ਮਨੁੱਖ ਅਸਲ ਬੈਰਾਗੀ ਹੈ, ਤੇ ਉਹ ਬੈਰਾਗੀ) ਆਤਮਕ ਆਨੰਦ (ਮਾਣਦਾ ਹੈ)। ਪਉਣੁ = ਹਵਾ (ਵਾਂਗ ਚੰਚਲ)। ਬਿੰਦੁ = ਰਤਾ ਭਰ ਭੀ। ਭਾਈ = ਹੇ ਭਾਈ!
ਜਿਹਬਾ ਨੇਤ੍ਰ ਸੋਤ੍ਰ ਸਚਿ ਰਾਤੇ ਜਲਿ ਬੂਝੀ ਤੁਝਹਿ ਬੁਝਾਈ ॥
His tongue, eyes and ears are imbued with Truth; O Lord, You quench the fires of desire.
ਹੇ ਪ੍ਰਭੂ! ਤੂੰ ਆਪ (ਉਸ ਬੈਰਾਗੀ ਨੂੰ ਜੀਵਨ ਦੇ ਸਹੀ ਰਸਤੇ ਦੀ) ਸਮਝ ਦਿੱਤੀ ਹੈ, (ਜਿਸ ਦੀ ਬਰਕਤਿ ਨਾਲ ਉਸ ਦੀ ਤ੍ਰਿਸ਼ਨਾ-) ਅੱਗ ਬੁਝ ਗਈ ਹੈ, ਤੇ ਉਸ ਦੀ ਜੀਭ ਉਸ ਦੀਆਂ ਅੱਖਾਂ (ਆਦਿਕ) ਇੰਦ੍ਰੇ ਸਦਾ-ਥਿਰ (ਹਰਿ-ਨਾਮ) ਵਿਚ ਰੰਗੇ ਰਹਿੰਦੇ ਹਨ। ਸੋਤ੍ਰ = ਇੰਦ੍ਰੇ। ਜਲਿ = ਜਲਨ, ਤ੍ਰਿਸ਼ਨਾ-ਅੱਗ।
ਆਸ ਨਿਰਾਸ ਰਹੈ ਬੈਰਾਗੀ ਨਿਜ ਘਰਿ ਤਾੜੀ ਲਾਈ ॥
In hope, the renunciate remains free of hopes; in the home of his own inner self, he is absorbed in the trance of deep meditation.
ਉਹ ਬੈਰਾਗੀ ਦੁਨੀਆ ਦੀਆਂ ਆਸਾਂ ਤੋਂ ਨਿਰਮੋਹ ਹੋ ਕੇ ਜੀਵਨ ਬਿਤੀਤ ਕਰਦਾ ਹੈ, ਉਹ (ਦੁਨੀਆ ਵਾਲੇ ਘਰ-ਘਾਟ ਦੀ ਅਪਣੱਤ ਛੱਡ ਕੇ) ਉਸ ਘਰ ਵਿਚ ਸੁਰਤਿ ਜੋੜੀ ਰੱਖਦਾ ਹੈ ਜੋ ਸਚ ਮੁਚ ਉਸ ਦਾ ਆਪਣਾ ਹੀ ਰਹੇਗਾ।
ਭਿਖਿਆ ਨਾਮਿ ਰਜੇ ਸੰਤੋਖੀ ਅੰਮ੍ਰਿਤੁ ਸਹਜਿ ਪੀਆਈ ॥੩॥
He remains content, satisfied with the charity of the Naam; he drinks in the Ambrosial Amrit with ease. ||3||
ਅਜੇਹੇ ਬੈਰਾਗੀ (ਗੁਰੂ-ਦਰ ਤੋਂ ਮਿਲੀ) ਨਾਮ-ਭਿੱਛਿਆ ਨਾਲ ਰੱਜੇ ਰਹਿੰਦੇ ਹਨ, ਸੰਤੋਖੀ ਰਹਿੰਦੇ ਹਨ, (ਕਿਉਂਕਿ ਉਹਨਾਂ ਨੂੰ ਗੁਰੂ ਨੇ) ਅਡੋਲ ਆਤਮਕ ਅਵਸਥਾ ਵਿਚ ਟਿਕਾ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪਿਲਾ ਦਿੱਤਾ ਹੈ ॥੩॥
ਦੁਬਿਧਾ ਵਿਚਿ ਬੈਰਾਗੁ ਨ ਹੋਵੀ ਜਬ ਲਗੁ ਦੂਜੀ ਰਾਈ ॥
There is no renunciation in duality, as long as there is even a particle of duality.
ਜਦ ਤਕ (ਮਨ ਵਿਚ) ਰਤਾ ਭਰ ਭੀ ਕੋਈ ਹੋਰ ਝਾਕ ਹੈ ਕਿਸੇ ਹੋਰ ਆਸਰੇ ਦੀ ਭਾਲ ਹੈ ਤਦ ਤਕ ਬਿਰਹੋਂ-ਅਵਸਥਾ ਪੈਦਾ ਨਹੀਂ ਹੋ ਸਕਦੀ। ਦੂਜੀ = ਕੋਈ ਹੋਰ ਝਾਕ। ਰਾਈ = ਰਤਾ ਭੀ।
ਸਭੁ ਜਗੁ ਤੇਰਾ ਤੂ ਏਕੋ ਦਾਤਾ ਅਵਰੁ ਨ ਦੂਜਾ ਭਾਈ ॥
The whole world is Yours, Lord; You alone are the Giver. There is not any other, O Siblings of Destiny.
(ਪਰ ਹੇ ਪ੍ਰਭੂ! ਇਹ ਬਿਰਹੋਂ ਦੀ) ਦਾਤ ਦੇਣ ਵਾਲਾ ਤੂੰ ਇਕ ਆਪ ਹੀ ਹੈਂ, ਤੈਥੋਂ ਬਿਨਾ ਕੋਈ ਹੋਰ (ਇਹ ਦਾਤਿ) ਦੇਣ ਵਾਲਾ ਨਹੀਂ ਹੈ, ਤੇ ਇਹ ਸਾਰਾ ਜਗਤ ਤੇਰਾ ਆਪਣਾ ਹੀ (ਰਚਿਆ ਹੋਇਆ) ਹੈ।
ਮਨਮੁਖਿ ਜੰਤ ਦੁਖਿ ਸਦਾ ਨਿਵਾਸੀ ਗੁਰਮੁਖਿ ਦੇ ਵਡਿਆਈ ॥
The self-willed manmukh dwells in misery forever, while the Lord bestows greatness upon the Gurmukh.
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਸਦਾ ਦੁੱਖ ਵਿਚ ਟਿਕੇ ਰਹਿੰਦੇ ਹਨ, ਜੇਹੜੇ ਬੰਦੇ ਗੁਰੂ ਦੀ ਸ਼ਰਨ ਪੈਂਦੇ ਹਨ, ਉਹਨਾਂ ਨੂੰ ਪ੍ਰਭੂ (ਨਾਮ ਦੀ ਦਾਤਿ ਦੇ ਕੇ) ਆਦਰ ਮਾਣ ਬਖ਼ਸ਼ਦਾ ਹੈ। ਦੁਖਿ = ਦੁੱਖ ਵਿਚ। ਦੇ = ਦੇਂਦਾ ਹੈ।
ਅਪਰ ਅਪਾਰ ਅਗੰਮ ਅਗੋਚਰ ਕਹਣੈ ਕੀਮ ਨ ਪਾਈ ॥੪॥
God is infinite, endless, inaccessible and unfathomable; His worth cannot be described. ||4||
ਉਸ ਬੇਅੰਤ ਅਪਹੁੰਚ ਤੇ ਅਗੋਚਰ ਪ੍ਰਭੂ ਦੀ ਕੀਮਤ (ਜੀਵਾਂ ਦੇ) ਬਿਆਨ ਕਰਨ ਨਾਲ ਨਹੀਂ ਦੱਸੀ ਜਾ ਸਕਦੀ (ਉਸਦੇ ਬਰਾਬਰ ਦਾ ਹੋਰ ਕੋਈ ਦੱਸਿਆ ਨਹੀਂ ਜਾ ਸਕਦਾ) ॥੪॥ ਅਗੋਚਰ = ਅ-ਗੋਚਰ, ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ। ਕੀਮ = ਕੀਮਤ। ਕਹਣੈ = ਕਹਿਣ ਨਾਲ ॥੪॥
ਸੁੰਨ ਸਮਾਧਿ ਮਹਾ ਪਰਮਾਰਥੁ ਤੀਨਿ ਭਵਣ ਪਤਿ ਨਾਮੰ ॥
The consciousness in deep Samaadhi, the Supreme Being, the Lord of the three worlds - these are Your Names, Lord.
ਪਰਮਾਤਮਾ ਇਕ ਐਸੀ ਆਤਮਕ ਅਵਸਥਾ ਦਾ ਮਾਲਕ ਹੈ ਕਿ ਉਸ ਉਤੇ ਮਾਇਆ ਦੇ ਫੁਰਨੇ ਜ਼ੋਰ ਨਹੀਂ ਪਾ ਸਕਦੇ, ਉਹ ਤਿੰਨਾਂ ਹੀ ਭਵਨਾਂ ਦਾ ਮਾਲਕ ਹੈ, ਉਸ ਦਾ ਨਾਮ ਜੀਵਾਂ ਵਾਸਤੇ ਮਹਾਨ ਉੱਚਾ ਸ੍ਰੇਸ਼ਟ ਧਨ ਹੈ। ਸੁੰਨ = ਸੁੰਝ, ਜਿਥੇ ਫੁਰਨਿਆਂ ਵਲੋਂ ਸੁੰਝ ਹੈ, ਅਫੁਰ ਅਵਸਥਾ। ਸੁੰਨ ਸਮਾਧਿ = ਉਹ ਜੇਹੜਾ ਸਦਾ ਅਫੁਰ ਆਤਮਕ ਅਵਸਥਾ ਵਿਚ ਟਿਕਿਆ ਰਹਿੰਦਾ ਹੈ, ਜਿਸ ਉਤੇ ਮਾਇਆ ਵਾਲੇ ਫੁਰਨੇ ਜ਼ੋਰ ਨਹੀਂ ਪਾਂਦੇ। ਪਰਮਾਰਥੁ = ਪਰਮ ਅਰਥ, ਸਭ ਤੋਂ ਉੱਚਾ ਸ੍ਰੇਸ਼ਟ ਧਨ। ਪਤਿ = ਮਾਲਕ।
ਮਸਤਕਿ ਲੇਖੁ ਜੀਆ ਜਗਿ ਜੋਨੀ ਸਿਰਿ ਸਿਰਿ ਲੇਖੁ ਸਹਾਮੰ ॥
The creatures born into this world have their destiny inscribed upon their foreheads; they experience according to their destinies.
ਜਗਤ ਵਿਚ ਜਿਤਨੇ ਭੀ ਜੀਵ ਜਨਮ ਲੈਂਦੇ ਹਨ ਉਹਨਾਂ ਦੇ ਮੱਥੇ ਉਤੇ (ਉਹਨਾਂ ਦੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਪਰਮਾਤਮਾ ਦੀ ਰਜ਼ਾ ਵਿਚ ਹੀ) ਲੇਖ (ਲਿਖਿਆ ਜਾਂਦਾ ਹੈ, ਹਰੇਕ ਜੀਵ ਨੂੰ) ਆਪੋ ਆਪਣੇ ਸਿਰ ਉਤੇ ਲਿਖਿਆ ਲੇਖ ਸਹਿਣਾ ਪੈਂਦਾ ਹੈ। ਮਸਤਕਿ = ਮੱਥੇ ਉਤੇ। ਜਗਿ = ਜਗਤ ਵਿਚ। ਸਿਰਿ ਸਿਰਿ = ਹਰੇਕ ਦੇ ਸਿਰ ਉਤੇ, ਹਰੇਕ ਜੀਵ ਆਪੋ ਆਪਣੇ ਸਿਰ ਉਤੇ। ਸਹਾਮੰ = ਸਹਾਰਦਾ ਹੈ।
ਕਰਮ ਸੁਕਰਮ ਕਰਾਏ ਆਪੇ ਆਪੇ ਭਗਤਿ ਦ੍ਰਿੜਾਮੰ ॥
The Lord Himself causes them to do good and bad deeds; He Himself makes them steadfast in devotional worship.
ਪਰਮਾਤਮਾ ਆਪ ਹੀ (ਸਾਧਾਰਨ) ਕੰਮ ਤੇ ਚੰਗੇ ਕੰਮ (ਜੀਵਾਂ ਪਾਸੋਂ) ਕਰਾਂਦਾ ਹੈ, ਆਪ ਹੀ (ਜੀਵਾਂ ਦੇ ਹਿਰਦੇ ਵਿਚ ਆਪਣੀ) ਭਗਤੀ ਦ੍ਰਿੜ੍ਹ ਕਰਦਾ ਹੈ। ਕਰਮ = ਕੰਮ। ਸੁਕਰਮ = ਚੰਗੇ ਕੰਮ। ਦ੍ਰਿੜਾਮੰ = (ਹਿਰਦੇ ਵਿਚ) ਪੱਕੇ ਤੌਰ ਤੇ ਟਿਕਾਂਦਾ ਹੈ।
ਮਨਿ ਮੁਖਿ ਜੂਠਿ ਲਹੈ ਭੈ ਮਾਨੰ ਆਪੇ ਗਿਆਨੁ ਅਗਾਮੰ ॥੫॥
The filth of their mind and mouth is washed off when they live in the Fear of God; the inaccessible Lord Himself blesses them with spiritual wisdom. ||5||
ਅਪਹੁੰਚ ਪ੍ਰਭੂ ਆਪ ਹੀ (ਜੀਵਾਂ ਨੂੰ ਆਪਣੀ) ਡੂੰਘੀ ਸਾਂਝ ਬਖਸ਼ਦਾ ਹੈ। (ਸੱਚਾ ਵੈਰਾਗੀ) ਪਰਮਾਤਮਾ ਦੇ ਡਰ-ਅਦਬ ਵਿਚ ਗਿੱਝ ਜਾਂਦਾ ਹੈ, ਉਸ ਦੇ ਮਨ ਵਿਚ ਤੇ ਮੂੰਹ ਵਿਚ (ਪਹਿਲਾਂ ਜੋ ਭੀ ਵਿਕਾਰਾਂ ਦੀ ਨਿੰਦਾ ਆਦਿਕ ਦੀ) ਮੈਲ (ਹੁੰਦੀ ਹੈ ਉਹ) ਦੂਰ ਹੋ ਜਾਂਦੀ ਹੈ ॥੫॥ ਮਨਿ = ਮਨ ਵਿਚ। ਮੁਖਿ = ਮੂੰਹ ਵਿਚ। ਜੂਠਿ = ਮੈਲ। ਭੈ = ਡਰ ਵਿਚ। ਅਗਾਮੰ = ਅਗੰਮ ਪ੍ਰਭੂ ॥੫॥
ਜਿਨ ਚਾਖਿਆ ਸੇਈ ਸਾਦੁ ਜਾਣਨਿ ਜਿਉ ਗੁੰਗੇ ਮਿਠਿਆਈ ॥
Only those who taste it know its sweet taste, like the mute, who eats the candy, and only smiles.
ਜਿਨ੍ਹਾਂ ਮਨੁੱਖ ਨੇ (ਪਰਮਾਤਮਾ ਦੇ ਨਾਮ ਦਾ ਰਸ) ਚੱਖਿਆ ਹੈ, (ਉਸ ਦਾ) ਸੁਆਦ ਉਹੀ ਜਾਣਦੇ ਹਨ (ਦੱਸ ਨਹੀਂ ਸਕਦੇ), ਜਿਵੇਂ ਗੁੰਗੇ ਮਨੁੱਖ ਦੀ ਖਾਧੀ ਮਿਠਿਆਈ (ਦਾ ਸੁਆਦ ਗੁੰਗਾ ਆਪ ਹੀ ਜਾਣਦਾ ਹੈ, ਕਿਸੇ ਨੂੰ ਦੱਸ ਨਹੀਂ ਸਕਦਾ)।
ਅਕਥੈ ਕਾ ਕਿਆ ਕਥੀਐ ਭਾਈ ਚਾਲਉ ਸਦਾ ਰਜਾਈ ॥
How can I describe the indescribable, O Siblings of Destiny? I shall follow His Will forever.
ਹੇ ਭਾਈ! ਨਾਮ-ਰਸ ਹੈ ਹੀ ਅਕੱਥ, ਬਿਆਨ ਕੀਤਾ ਹੀ ਨਹੀਂ ਜਾ ਸਕਦਾ। (ਮੈਂ ਤਾਂ ਸਦਾ ਇਹੀ ਤਾਂਘ ਰੱਖਦਾ ਹਾਂ ਕਿ) ਮੈਂ ਉਸ ਮਾਲਕ-ਪ੍ਰਭੂ ਦੀ ਰਜ਼ਾ ਵਿਚ ਤੁਰਾਂ। ਅਕਥ = ਜਿਸ ਦਾ ਸਰੂਪ ਬਿਆਨ ਨ ਕੀਤਾ ਜਾ ਸਕੇ। ਭਾਈ = ਹੇ ਭਾਈ! ਚਾਲਉ = ਮੈਂ ਚੱਲਦਾ ਹਾਂ।
ਗੁਰੁ ਦਾਤਾ ਮੇਲੇ ਤਾ ਮਤਿ ਹੋਵੈ ਨਿਗੁਰੇ ਮਤਿ ਨ ਕਾਈ ॥
If one meets with the Guru, the Generous Giver, then he understands; those who have no Guru cannot understand this.
(ਪਰ ਰਜ਼ਾ ਵਿਚ ਤੁਰਨ ਦੀ) ਸੂਝ ਭੀ ਤਦੋਂ ਹੀ ਆਉਂਦੀ ਹੈ ਜੇ ਗੁਰੂ ਉਸ ਦਾਤਾਰ-ਪ੍ਰਭੂ ਨਾਲ ਮਿਲਾ ਦੇਵੇ। ਜੇਹੜਾ ਬੰਦਾ ਗੁਰੂ ਦੀ ਸ਼ਰਨ ਨਹੀਂ ਪਿਆ, ਉਸ ਨੂੰ ਇਹ ਸਮਝ ਰਤਾ ਭੀ ਨਹੀਂ ਆਉਂਦੀ। ਦਾਤਾ = ਦਾਤਾਰ ਪ੍ਰਭੂ।
ਜਿਉ ਚਲਾਏ ਤਿਉ ਚਾਲਹ ਭਾਈ ਹੋਰ ਕਿਆ ਕੋ ਕਰੇ ਚਤੁਰਾਈ ॥੬॥
As the Lord causes us to act, so do we act, O Siblings of Destiny. What other clever tricks can anyone try? ||6||
ਹੇ ਭਾਈ! ਕੋਈ ਆਦਮੀ ਆਪਣੀ ਸਿਆਣਪ ਦਾ ਮਾਣ ਨਹੀਂ ਕਰ ਸਕਦਾ, ਜਿਵੇਂ ਜਿਵੇਂ ਪਰਮਾਤਮਾ ਸਾਨੂੰ ਜੀਵਾਂ ਨੂੰ (ਜੀਵਨ-ਰਾਹ ਉਤੇ) ਤੋਰਦਾ ਹੈ ਤਿਵੇਂ ਤਿਵੇਂ ਹੀ ਅਸੀਂ ਤੁਰਦੇ ਹਾਂ ॥੬॥ ਚਾਲਹ = ਅਸੀਂ (ਜੀਵ) ਚੱਲਦੇ ਹਾਂ ॥੬॥
ਇਕਿ ਭਰਮਿ ਭੁਲਾਏ ਇਕਿ ਭਗਤੀ ਰਾਤੇ ਤੇਰਾ ਖੇਲੁ ਅਪਾਰਾ ॥
Some are deluded by doubt, while others are imbued with devotional worship; Your play is infinite and endless.
ਹੇ ਅਪਾਰ ਪ੍ਰਭੂ! ਅਨੇਕਾਂ ਜੀਵ ਭਟਕਣਾ ਵਿਚ (ਪਾ ਕੇ) ਕੁਰਾਹੇ ਪਾਏ ਹੋਏ ਹਨ, ਅਨੇਕਾਂ ਜੀਵ ਤੇਰੀ ਭਗਤੀ (ਦੇ ਰੰਗ) ਵਿਚ ਰੰਗੇ ਹੋਏ ਹਨ-ਇਹ (ਸਭ) ਤੇਰਾ ਖੇਲ (ਰਚਿਆ ਹੋਇਆ) ਹੈ। ਇਕਿ = {ਲਫ਼ਜ਼ 'ਇਕਿ' ਤੋਂ ਬਹੁ-ਵਚਨ} ਅਨੇਕਾਂ ਜੀਵ। ਭਰਮਿ = ਭਟਕਣਾ ਵਿਚ। ਰਾਤੇ = ਰੰਗੇ ਹੋਏ।
ਜਿਤੁ ਤੁਧੁ ਲਾਏ ਤੇਹਾ ਫਲੁ ਪਾਇਆ ਤੂ ਹੁਕਮਿ ਚਲਾਵਣਹਾਰਾ ॥
As You engage them, they receive the fruits of their rewards; You alone are the One who issues Your Commands.
ਜਿਸ ਪਾਸੇ ਤੂੰ ਜੀਵਾਂ ਨੂੰ ਲਾਇਆ ਹੋਇਆ ਹੈ ਉਹੋ ਜਿਹਾ ਫਲ ਜੀਵ ਭੋਗ ਰਹੇ ਹਨ। ਤੂੰ (ਸਭ ਜੀਵਾਂ ਨੂੰ) ਆਪਣੇ ਹੁਕਮ ਵਿਚ ਚਲਾਣ ਦੇ ਸਮਰੱਥ ਹੈਂ। ਜਿਤੁ = ਜਿਸ ਵਿਚ, ਜਿਸ ਪਾਸੇ, ਜਿਸ ਕੰਮ ਵਿਚ। ਹੁਕਮਿ = ਹੁਕਮ ਵਿਚ।
ਸੇਵਾ ਕਰੀ ਜੇ ਕਿਛੁ ਹੋਵੈ ਅਪਣਾ ਜੀਉ ਪਿੰਡੁ ਤੁਮਾਰਾ ॥
I would serve You, if anything were my own; my soul and body are Yours.
(ਮੇਰੇ ਪਾਸ) ਜੇ ਕੋਈ ਚੀਜ਼ ਮੇਰੀ ਆਪਣੀ ਹੋਵੇ ਤਾਂ (ਮੈਂ ਇਹ ਆਖਣ ਦਾ ਫ਼ਖਰ ਕਰ ਸਕਾਂ ਕਿ) ਮੈਂ ਤੇਰੀ ਸੇਵਾ ਕਰ ਰਿਹਾ ਹਾਂ, ਪਰ ਮੇਰੀ ਇਹ ਜਿੰਦ ਤੇਰੀ ਹੀ ਦਿੱਤੀ ਹੋਈ ਹੈ ਤੇ ਮੇਰਾ ਸਰੀਰ ਭੀ ਤੇਰਾ ਹੀ ਦਿੱਤਾ ਹੋਇਆ ਹੈ। ਕਰੀ = ਮੈਂ ਕਰਾਂ। ਜੀਉ = ਜਿੰਦ। ਪਿੰਡੁ = ਸਰੀਰ।
ਸਤਿਗੁਰਿ ਮਿਲਿਐ ਕਿਰਪਾ ਕੀਨੀ ਅੰਮ੍ਰਿਤ ਨਾਮੁ ਅਧਾਰਾ ॥੭॥
One who meets with the True Guru, by His Grace, takes the Support of the Ambrosial Naam. ||7||
ਜੇ ਗੁਰੂ ਮਿਲ ਪਏ ਤਾਂ ਉਹ ਕਿਰਪਾ ਕਰਦਾ ਹੈ ਤੇ ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮੈਨੂੰ (ਜ਼ਿੰਦਗੀ ਦਾ) ਆਸਰਾ ਦੇਂਦਾ ਹੈ ॥੭॥ ਸਤਿਗੁਰਿ ਮਿਲਿਐ = ਜੇ ਸਤਿਗੁਰ ਮਿਲ ਪਏ ॥੭॥
ਗਗਨੰਤਰਿ ਵਾਸਿਆ ਗੁਣ ਪਰਗਾਸਿਆ ਗੁਣ ਮਹਿ ਗਿਆਨ ਧਿਆਨੰ ॥
He dwells in the heavenly realms, and his virtues radiantly shine forth; meditation and spiritual wisdom are found in virtue.
ਜੋ ਮਨੁੱਖ ਸਦਾ ਉੱਚੇ ਆਤਮਕ ਮੰਡਲ ਵਿਚ ਵੱਸਦਾ ਹੈ (ਸੁਰਤਿ ਟਿਕਾਈ ਰੱਖਦਾ ਹੈ) ਉਸ ਦੇ ਅੰਦਰ ਆਤਮਕ ਗੁਣ ਪਰਗਟ ਹੁੰਦੇ ਹਨ, ਆਤਮਕ ਗੁਣਾਂ ਨਾਲ ਉਹ ਡੂੰਘੀ ਸਾਂਝ ਪਾਈ ਰੱਖਦਾ ਹੈ, ਆਤਮਕ ਗੁਣਾਂ ਵਿਚ ਹੀ ਉਸ ਦੀ ਸੁਰਤਿ ਜੁੜੀ ਰਹਿੰਦੀ ਹੈ (ਉਹੀ ਮਨੁੱਖ ਪੂਰਨ ਤਿਆਗੀ ਹੈ)। ਗਗਨ = ਆਕਾਸ਼, ਚਿਤ-ਆਕਾਸ਼, ਦਸਮ ਦੁਆਰਾ, ਦਿਮਾਗ਼, ਆਤਮਕ ਮੰਡਲ। ਗਗਨੰਤਰਿ = ਗਗਨ ਅੰਤਰਿ, ਆਤਮਕ ਮੰਡਲ ਵਿਚ, ਉੱਚੇ ਆਤਮਕ ਟਿਕਾਣੇ ਵਿਚ। ਮਹਿ = ਵਿਚ। ਗਿਆਨ = ਡੂੰਘੀ ਸਾਂਝ। ਧਿਆਨੰ = ਸੁਰਤਿ ਦਾ ਟਿਕਾਉ।
ਨਾਮੁ ਮਨਿ ਭਾਵੈ ਕਹੈ ਕਹਾਵੈ ਤਤੋ ਤਤੁ ਵਖਾਨੰ ॥
The Naam is pleasing to his mind; he speaks it, and causes others to speak it as well. He speaks the essential essence of wisdom.
ਉਸ ਦੇ ਮਨ ਨੂੰ ਪਰਮਾਤਮਾ ਦਾ ਨਾਮ ਪਿਆਰਾ ਲੱਗਦਾ ਹੈ, ਉਹ (ਆਪ ਨਾਮ) ਸਿਮਰਦਾ ਹੈ (ਹੋਰਨਾਂ ਨੂੰ ਸਿਮਰਨ ਲਈ) ਪ੍ਰੇਰਦਾ ਹੈ। ਉਹ ਸਦਾ ਜਗਤ-ਮੂਲ ਪ੍ਰਭੂ ਦੀ ਹੀ ਸਿਫ਼ਤ-ਸਾਲਾਹ ਕਰਦਾ ਹੈ। ਤਤੋ ਤਤੁ = ਤੱਤ ਹੀ ਤੱਤ, ਜਗਤ ਦੇ ਮੂਲ-ਪ੍ਰਭੂ ਨੂੰ ਹੀ।
ਸਬਦੁ ਗੁਰ ਪੀਰਾ ਗਹਿਰ ਗੰਭੀਰਾ ਬਿਨੁ ਸਬਦੈ ਜਗੁ ਬਉਰਾਨੰ ॥
The Word of the Shabad is his Guru and spiritual teacher, profound and unfathomable; without the Shabad, the world is insane.
ਗੁਰੂ ਪੀਰ ਦੇ ਸ਼ਬਦ ਨੂੰ (ਹਿਰਦੇ ਵਿਚ ਟਿਕਾ ਕੇ) ਉਹ ਡੂੰਘੇ ਜਿਗਰੇ ਵਾਲਾ ਬਣ ਜਾਂਦਾ ਹੈ। ਪਰ ਗੁਰ-ਸ਼ਬਦ ਤੋਂ ਖੁੰਝ ਕੇ ਜਗਤ (ਮਾਇਆ ਦੇ ਮੋਹ ਵਿਚ) ਕਮਲਾ (ਹੋਇਆ ਫਿਰਦਾ) ਹੈ। ਗਹਿਰ ਗੰਭੀਰਾ = ਡੂੰਘੇ ਜਿਗਰੇ ਵਾਲਾ। ਬਉਰਾਨੰ = ਕਮਲਾ, ਝੱਲਾ।
ਪੂਰਾ ਬੈਰਾਗੀ ਸਹਜਿ ਸੁਭਾਗੀ ਸਚੁ ਨਾਨਕ ਮਨੁ ਮਾਨੰ ॥੮॥੧॥
He is a perfect renunciate, naturally at ease, O Nanak, whose mind is pleased with the True Lord. ||8||1||
ਹੇ ਨਾਨਕ! ਉਹ ਪੂਰਨ ਤਿਆਗੀ ਮਨੁੱਖ ਅਡੋਲ ਆਤਮਕ ਅਵਸਥਾ ਵਿਚ ਟਿਕ ਕੇ ਚੰਗੇ ਭਾਗਾਂ ਵਾਲਾ ਬਣ ਜਾਂਦਾ ਹੈ, ਉਸ ਦਾ ਮਨ ਸਦਾ-ਥਿਰ ਰਹਿਣ ਵਾਲੇ ਪ੍ਰਭੂ (ਦੀ ਯਾਦ ਨੂੰ ਹੀ ਆਪਣਾ ਜੀਵਨ-ਨਿਸ਼ਾਨਾ) ਮੰਨਦਾ ਹੈ ॥੮॥੧॥ ਸਹਜਿ = ਸਹਜ ਅਵਸਥਾ ਵਿਚ, ਅਡੋਲ ਆਤਮਕ ਅਵਸਥਾ ਵਿਚ। ਸਚੁ = ਸਦਾ-ਥਿਰ ਪ੍ਰਭੂ ॥੮॥੧॥