ਸਲੋਕੁ ॥
Salok:
ਸਲੋਕ।
ਹਰਿ ਹਰਿ ਮੁਖ ਤੇ ਬੋਲਨਾ ਮਨਿ ਵੂਠੈ ਸੁਖੁ ਹੋਇ ॥
Chanting the Name of the Lord, Har, Har, and keeping it in your mind, you shall find peace.
ਹਰੀ ਦਾ ਜਾਪ ਮੂੰਹ ਨਾਲ ਕੀਤਿਆਂ ਜਦੋਂ ਉਹ ਮਨ ਵਿਚ ਆ ਵੱਸਦਾ ਹੈ, ਤਾਂ ਆਤਮਕ ਆਨੰਦ ਪੈਦਾ ਹੁੰਦਾ ਹੈ। ਮਨਿ ਵੂਠੈ = ਜੇ ਮਨ ਵਿਚ ਵੱਸ ਪਏ।
ਨਾਨਕ ਸਭ ਮਹਿ ਰਵਿ ਰਹਿਆ ਥਾਨ ਥਨੰਤਰਿ ਸੋਇ ॥੧॥
O Nanak, the Lord is pervading everywhere; He is contained in all spaces and interspaces. ||1||
ਹੇ ਨਾਨਕ! ਉਹ ਪ੍ਰਭੂ ਸਭ ਜੀਵਾਂ ਵਿਚ ਵਿਆਪਕ ਹੈ, ਹਰੇਕ ਥਾਂ ਦੇ ਅੰਦਰ ਮੌਜੂਦ ਹੈ ॥੧॥ ਰਵਿ ਰਹਿਆ = ਵਿਆਪਕ ਹੈ। ਥਾਨ ਥਨੰਤਰਿ = ਥਾਨ ਥਾਨ ਅੰਤਰਿ, ਹਰੇਕ ਥਾਂ ਦੇ ਅੰਦਰ ॥੧॥