ਕਬੀਰਾ ਜਹਾ ਗਿਆਨੁ ਤਹ ਧਰਮੁ ਹੈ ਜਹਾ ਝੂਠੁ ਤਹ ਪਾਪੁ

Kabeer, where there is spiritual wisdom, there is righteousness and Dharma. Where there is falsehood, there is sin.

ਹੇ ਕਬੀਰ! ਜਨਮ-ਮਨੋਰਥ ਦੇ ਪੂਰਾ ਕਰਨ ਦੀ ਫ਼ਰਜ਼-ਸ਼ਿਨਾਸੀ ਸਿਰਫ਼ ਉਥੇ ਹੋ ਸਕਦੀ ਹੈ ਜਿਥੇ ਇਹ ਸਮਝ ਹੋਵੇ ਕਿ ਹੀਰਾ-ਜਨਮ ਕਾਹਦੇ ਲਈ ਮਿਲਿਆ ਹੈ। ਜਹਾ = ਜਿਥੇ, ਜਿਸ ਮਨੁੱਖ ਦੇ ਅੰਦਰ। ਗਿਆਨੁ = ਸੂਝ, ਇਹ ਸਮਝ ਕਿ ਹੀਰਾ-ਜਨਮ ਕਾਹਦੇ ਲਈ ਮਿਲਿਆ ਹੈ। ਤਹ = ਉਸ ਮਨੁੱਖ ਦੇ ਅੰਦਰ। ਧਰਮੁ = ਜਨਮ-ਮਨੋਰਥ ਦੇ ਪੂਰਾ ਕਰਨ ਦਾ ਫ਼ਰਜ਼।

ਜਹਾ ਲੋਭੁ ਤਹ ਕਾਲੁ ਹੈ ਜਹਾ ਖਿਮਾ ਤਹ ਆਪਿ ॥੧੫੫॥

Where there is greed, there is death. Where there is forgiveness, there is God Himself. ||155||

ਪਰ ਜਿਸ ਮਨੁੱਖ ਦੇ ਅੰਦਰ ਝੂਠ ਅਤੇ ਲੋਭ (ਦਾ ਜ਼ੋਰ) ਹੋਵੇ, ਉਥੇ (ਧਰਮ ਦੇ ਥਾਂ) ਪਾਪ ਅਤੇ ਆਤਮਕ ਮੌਤ ਹੀ ਹੋ ਸਕਦੇ ਹਨ (ਉਹ ਜੀਵਨ 'ਕਉਡੀ ਬਦਲੈ' ਹੀ ਜਾਣਾ ਹੋਇਆ)। ਪਰਮਾਤਮਾ ਦਾ ਨਿਵਾਸ ਸਿਰਫ਼ ਉਸ ਹਿਰਦੇ ਵਿਚ ਹੁੰਦਾ ਹੈ ਜਿਥੇ ਸ਼ਾਂਤੀ ਹੈ ॥੧੫੫॥ ਕਾਲੁ = (ਆਤਮਕ) ਮੌਤ। ਖਿਮਾ = ਧੀਰਜ, ਸ਼ਾਂਤੀ। ਆਪਿ = ਪਰਮਾਤਮਾ ਆਪ ॥੧੫੫॥