ਪਉੜੀ ॥

Pauree:

ਪਉੜੀ

ਅਸਟਮੀ ਅਸਟ ਸਿਧਿ ਨਵ ਨਿਧਿ ॥

The eighth day of the lunar cycle: The eight spiritual powers of the Siddhas, the nine treasures,

(ਨਾਮ ਦੇ ਪਰਤਾਪ ਵਿਚ ਹੀ) ਅੱਠੇ ਕਰਾਮਾਤੀ ਤਾਕਤਾਂ ਤੇ ਦੁਨੀਆ ਦੇ ਨੌ ਹੀ ਖ਼ਜ਼ਾਨੇ ਆ ਜਾਂਦੇ ਹਨ, ਅਸਟ = ਅੱਠ। ਸਿਧਿ = ਸਿੱਧੀਆਂ। ਨਵ = ਨੌ। ਨਿਧਿ = ਖ਼ਜ਼ਾਨੇ।

ਸਗਲ ਪਦਾਰਥ ਪੂਰਨ ਬੁਧਿ ॥

all precious things, perfect intellect,

ਸਾਰੇ ਪਦਾਰਥ ਪ੍ਰਾਪਤ ਹੋ ਜਾਂਦੇ ਹਨ, ਉਹ ਅਕਲ ਪ੍ਰਾਪਤ ਹੋ ਜਾਂਦੀ ਹੈ ਜੋ ਕਦੇ ਉਕਾਈ ਨਹੀਂ ਖਾਂਦੀ। ਪੂਰਨ = ਮੁਕੰਮਲ, ਜੋ ਕਦੇ ਉਕਾਈ ਨਾਹ ਖਾਏ। ਬੁਧਿ = ਅਕਲ।

ਕਵਲ ਪ੍ਰਗਾਸ ਸਦਾ ਆਨੰਦ ॥

the opening of the heart-lotus, eternal bliss,

(ਮਨ ਵਿਚ) ਸਦਾ ਚਾਉ ਹੀ ਚਾਉ ਟਿਕਿਆ ਰਹਿੰਦਾ ਹੈ, (ਹਿਰਦੇ ਦਾ) ਕੌਲ-ਫੁੱਲ ਖਿੜ ਜਾਂਦਾ ਹੈ (ਜਿਵੇਂ ਸੂਰਜ ਦੀਆਂ ਕਿਰਨਾਂ ਨਾਲ ਕੌਲ-ਫੁੱਲ ਖਿੜਦਾ ਹੈ, ਤਿਵੇਂ ਨਾਮ-ਸਿਮਰਨ ਦੀ ਬਰਕਤਿ ਨਾਲ ਹਿਰਦਾ ਖਿੜਿਆ ਰਹਿੰਦਾ ਹੈ)। ਕਵਲ = (ਹਿਰਦੇ ਦਾ) ਕੌਲ-ਫੁੱਲ।

ਨਿਰਮਲ ਰੀਤਿ ਨਿਰੋਧਰ ਮੰਤ ॥

pure lifestyle, the infallible Mantra,

(ਪਰਮਾਤਮਾ ਦਾ ਨਾਮ ਇਕ ਐਸਾ) ਮੰਤ੍ਰ ਹੈ ਜਿਸ ਦਾ ਅਸਰ ਜ਼ਾਇਆ ਨਹੀਂ ਹੋ ਸਕਦਾ, (ਇਸ ਮੰਤ੍ਰ ਦੀ ਬਰਕਤਿ ਨਾਲ) ਜੀਵਨ-ਜੁਗਤਿ ਪਵਿਤ੍ਰ ਹੋ ਜਾਂਦੀ ਹੈ। ਰੀਤਿ = ਮਰਯਾਦਾ, ਜੀਵਨ-ਜੁਗਤਿ। ਨਿਰੋਧਰ = {निरूध्} ਜਿਸ ਦਾ ਅਸਰ ਰੋਕਿਆ ਨਾਹ ਜਾ ਸਕੇ। ਮੰਤ = ਮੰਤਰ।

ਸਗਲ ਧਰਮ ਪਵਿਤ੍ਰ ਇਸਨਾਨੁ ॥

all Dharmic virtues, sacred purifying baths,

(ਹੇ ਭਾਈ! ਪਰਮਾਤਮਾ ਦਾ ਨਾਮ ਹੀ) ਸਾਰੇ ਧਰਮਾਂ (ਦਾ ਧਰਮ ਹੈ, ਸਾਰੇ ਤੀਰਥ-ਇਸ਼ਨਾਨਾਂ ਨਾਲੋਂ) ਪਵਿਤ੍ਰ-ਇਸ਼ਨਾਨ ਹੈ।

ਸਭ ਮਹਿ ਊਚ ਬਿਸੇਖ ਗਿਆਨੁ ॥

the most lofty and sublime spiritual wisdom

(ਨਾਮ-ਸਿਮਰਨ ਹੀ ਸਾਰੇ ਸ਼ਾਸਤ੍ਰ ਆਦਿਕਾਂ ਦੇ ਦਿੱਤੇ ਗਿਆਨਾਂ ਨਾਲੋਂ) ਸਭ ਤੋਂ ਉੱਚਾ ਤੇ ਸ੍ਰੇਸ਼ਟ ਗਿਆਨ ਹੈ। ਬਿਸੇਖ = ਵਿਸ਼ੇਸ਼, ਉਚੇਚਾ।

ਹਰਿ ਹਰਿ ਭਜਨੁ ਪੂਰੇ ਗੁਰ ਸੰਗਿ ॥

these are obtained by meditating, vibrating upon the Lord, Har, Har, in the Company of the Perfect Guru.

ਜੇ ਪੂਰੇ ਗੁਰੂ ਦੀ ਸੰਗਤਿ ਵਿਚ ਰਹਿ ਕੇ ਹਰਿ-ਨਾਮ ਦਾ ਭਜਨ ਕੀਤਾ ਜਾਏ, ਸੰਗਿ = ਨਾਲ, ਸੰਗਤਿ ਵਿਚ।

ਜਪਿ ਤਰੀਐ ਨਾਨਕ ਨਾਮ ਹਰਿ ਰੰਗਿ ॥੮॥

You shall be saved, O Nanak, by lovingly chanting the Lord's Name. ||8||

(ਤਾਂ) ਹੇ ਨਾਨਕ! ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਟਿਕ ਕੇ ਹਰਿ-ਨਾਮ ਜਪ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਈਦਾ ਹੈ ॥੮॥ ਜਪਿ = ਜਪ ਕੇ। ਰੰਗਿ = ਪ੍ਰੇਮ ਵਿਚ ॥੮॥