ਹਰਿ ਹੈ ਖਾਂਡੁ ਰੇਤੁ ਮਹਿ ਬਿਖਰੀ ਹਾਥੀ ਚੁਨੀ ਨ ਜਾਇ ॥
The Lord is like sugar, scattered in the sand; the elephant cannot pick it up.
ਪਰਮਾਤਮਾ ਦਾ ਨਾਮ, ਮਾਨੋ, ਖੰਡ ਹੈ ਜੋ ਰੇਤ ਵਿਚ ਖਿੱਲਰੀ ਹੋਈ ਹੈ, ਹਾਥੀ ਪਾਸੋਂ ਇਹ ਖੰਡ ਰੇਤ ਵਿਚੋਂ ਚੁਣੀ ਨਹੀਂ ਜਾ ਸਕਦੀ। ਰੇਤੁ ਮਹਿ = ਰੇਤ ਵਿਚ (ਨੋਟ: ਲਫ਼ਜ਼ 'ਰੇਤੁ' ਸਦਾ ਉਕਾਰਾਂਤ (ੁ) ਅੰਤ ਹੁੰਦਾ ਹੈ ਉਂਞ ਇਹ ਇਸਤ੍ਰੀ-ਲਿੰਗ ਹੈ। ਇਸ ਲਫ਼ਜ਼ ਦਾ ਇਹ ਅਖ਼ੀਰਲਾ (ੁ) ਸੰਬੰਧਕ ਨਾਲ ਭੀ ਟਿਕਿਆ ਰਹਿੰਦਾ ਹੈ)। ਹਾਥੀ = ਹਾਥੀ ਪਾਸੋਂ।
ਕਹਿ ਕਬੀਰ ਗੁਰਿ ਭਲੀ ਬੁਝਾਈ ਕੀਟੀ ਹੋਇ ਕੈ ਖਾਇ ॥੨੩੮॥
Says Kabeer, the Guru has given me this sublime understanding: become an ant, and feed on it. ||238||
ਕਬੀਰ ਆਖਦਾ ਹੈ ਕਿ ਪੂਰੇ ਸਤਿਗੁਰੂ ਨੇ ਹੀ ਇਹ ਭਲੀ ਮੱਤ ਦਿੱਤੀ ਹੈ ਕਿ ਮਨੁੱਖ ਕੀੜੀ ਬਣ ਕੇ ਇਹ ਖੰਡ ਖਾ ਸਕਦਾ ਹੈ ॥੨੩੮॥ ਕਹਿ = ਕਹੇ, ਆਖਦਾ ਹੈ। ਗੁਰਿ = ਗੁਰੂ ਨੇ। ਭਲੀ ਬੁਝਾਈ = ਚੰਗੀ ਮੱਤ ਦਿੱਤੀ ਹੈ। ਕੀਟੀ = ਕੀੜੀ। ਹੋਇ ਕੈ = ਬਣ ਕੇ। ਖਾਇ = ਖਾ ਸਕਦਾ ਹੈ ॥੨੩੮॥