ਪਉੜੀ ॥
Pauree:
ਪਉੜੀ
ਏਕਮ ਏਕੰਕਾਰੁ ਪ੍ਰਭੁ ਕਰਉ ਬੰਦਨਾ ਧਿਆਇ ॥
The first day of the lunar cycle: Bow in humility and meditate on the One, the Universal Creator Lord God.
(ਹੇ ਭਾਈ!) ਮੈਂ ਇੱਕ ਅਕਾਲ ਪੁਰਖ ਪ੍ਰਭੂ ਨੂੰ ਸਿਮਰ ਕੇ (ਉਸ ਅੱਗੇ ਹੀ) ਨਮਸਕਾਰ ਕਰਦਾ ਹਾਂ, ਏਕਮ = ਪੂਰਨਮਾਸ਼ੀ ਤੋਂ ਅਗਲੀ 'ਥਿਤਿ' ਜਦੋਂ ਚੰਦ੍ਰਮਾ ਦੀ ਇਕ ਕਲਾ ਘਟ ਜਾਂਦੀ ਹੈ ਜਦੋਂ ਚੰਦ੍ਰਮਾ ਦਾ ਆਕਾਰ ਪੂਰੇ ਆਕਾਰ ਨਾਲੋਂ ਚੌਧਵਾਂ ਹਿੱਸਾ ਰੌਸ਼ਨ ਨਹੀਂ ਰਹਿੰਦਾ। ਕਰਉ = ਕਰਉਂ, ਮੈਂ ਕਰਦਾ ਹਾਂ। ਬੰਦਨਾ = ਨਮਸਕਾਰ।
ਗੁਣ ਗੋਬਿੰਦ ਗੁਪਾਲ ਪ੍ਰਭ ਸਰਨਿ ਪਰਉ ਹਰਿ ਰਾਇ ॥
Praise God, the Lord of the Universe, the Sustainer of the World; seek the Sanctuary of the Lord, our King.
ਮੈਂ ਗੋਬਿੰਦ ਗੋਪਾਲ ਪ੍ਰਭੂ ਦੇ ਗੁਣ (ਗਾਂਦਾ ਹਾਂ, ਤੇ ਉਸ) ਪ੍ਰਭੂ-ਪਾਤਿਸ਼ਾਹ ਦੀ ਸ਼ਰਨ ਪੈਂਦਾ ਹਾਂ। ਪਰਉ = ਪਰਉਂ ਮੈਂ ਪੈਂਦਾ ਹਾਂ।
ਤਾ ਕੀ ਆਸ ਕਲਿਆਣ ਸੁਖ ਜਾ ਤੇ ਸਭੁ ਕਛੁ ਹੋਇ ॥
Place your hopes in Him, for salvation and peace; all things come from Him.
(ਹੇ ਭਾਈ!) ਜਿਸ ਮਾਲਕ-ਪ੍ਰਭੂ (ਦੇ ਹੁਕਮ) ਤੋਂ ਹੀ (ਜਗਤ ਵਿਚ) ਸਭ ਕੁਝ ਹੋ ਰਿਹਾ ਹੈ, ਉਸ ਦੀ ਆਸ ਰੱਖਿਆਂ ਸਾਰੇ ਸੁਖ ਆਨੰਦ ਮਿਲਦੇ ਹਨ। ਤਾ ਕੀ = ਉਹ (ਪਰਮਾਤਮਾ) ਦੀ। ਜਾ ਤੇ = ਜਿਸ (ਪਰਮਾਤਮਾ) ਤੋਂ।
ਚਾਰਿ ਕੁੰਟ ਦਹ ਦਿਸਿ ਭ੍ਰਮਿਓ ਤਿਸੁ ਬਿਨੁ ਅਵਰੁ ਨ ਕੋਇ ॥
I wandered around the four corners of the world and in the ten directions, but I saw nothing except Him.
ਮੈਂ ਚੌਹਾਂ ਕੁਟਾਂ ਤੇ ਦਸੀਂ ਪਾਸੀਂ ਫਿਰ ਕੇ ਵੇਖ ਲਿਆ ਹੈ ਉਸ (ਮਾਲਕ-ਪ੍ਰਭੂ) ਤੋਂ ਬਿਨਾ ਹੋਰ ਕੋਈ (ਰਾਖਾ) ਨਹੀਂ ਹੈ। ਕੁੰਟ = ਕੂਟ, ਪਾਸੇ। ਦਹ ਦਿਸਿ = ਦਸਾਂ ਦਿਸ਼ਾਂ ਵਿਚ-ਚੜ੍ਹਦਾ, ਲਹਿੰਦਾ ਦੱਖਣ, ਪਹਾੜ, ਚਾਰੇ ਗੁੱਠਾਂ, ਉੱਪਰ, ਹੇਠਾਂ।
ਬੇਦ ਪੁਰਾਨ ਸਿਮ੍ਰਿਤਿ ਸੁਨੇ ਬਹੁ ਬਿਧਿ ਕਰਉ ਬੀਚਾਰੁ ॥
I listened to the Vedas, the Puraanas and the Simritees, and I pondered over them in so many ways.
(ਹੇ ਭਾਈ!) ਵੇਦ ਪੁਰਾਣ ਸਿਮ੍ਰਿਤੀਆਂ (ਆਦਿਕ ਧਰਮ-ਪੁਸਤਕ) ਸੁਣ ਕੇ ਮੈਂ (ਹੋਰ ਭੀ) ਅਨੇਕਾਂ ਤਰੀਕਿਆਂ ਨਾਲ ਵਿਚਾਰ ਕਰਦਾ ਹਾਂ, ਸੁਨੇ = ਸੁਨਿ, ਸੁਣ ਕੇ।
ਪਤਿਤ ਉਧਾਰਨ ਭੈ ਹਰਨ ਸੁਖ ਸਾਗਰ ਨਿਰੰਕਾਰ ॥
The Saving Grace of sinners, the Destroyer of fear, the Ocean of peace, the Formless Lord.
(ਤੇ ਇਸੇ ਨਤੀਜੇ ਤੇ ਪਹੁੰਚਦਾ ਹਾਂ ਕਿ) ਅਕਾਰ-ਰਹਿਤ ਪਰਮਾਤਮਾ ਹੀ (ਵਿਕਾਰਾਂ ਵਿਚ) ਡਿੱਗੇ ਹੋਏ ਜੀਵਾਂ ਨੂੰ (ਵਿਕਾਰਾਂ ਤੋਂ) ਬਚਾਣ ਵਾਲਾ ਹੈ (ਜੀਵਾਂ ਦੇ) ਸਾਰੇ ਡਰ ਦੂਰ ਕਰਨ ਵਾਲਾ ਹੈ ਤੇ ਸੁਖਾਂ ਦਾ ਸਮੁੰਦਰ ਹੈ। ਪਤਤਿ ਉਧਾਰਨ = (ਵਿਕਾਰਾਂ ਵਿਚ) ਡਿੱਗੇ ਹੋਇਆਂ ਨੂੰ ਬਚਾਣ ਵਾਲਾ। ਭੈ ਹਰਨ = (ਸਾਰੇ) ਡਰ ਦੂਰ ਕਰਨ ਵਾਲਾ। ਸਾਗਰ = ਸਮੁੰਦਰ।
ਦਾਤਾ ਭੁਗਤਾ ਦੇਨਹਾਰੁ ਤਿਸੁ ਬਿਨੁ ਅਵਰੁ ਨ ਜਾਇ ॥
The Great Giver, the Enjoyer, the Bestower - there is no place at all without Him.
ਉਹ ਪਰਮਾਤਮਾ ਹੀ ਸਭ ਦਾਤਾਂ ਦੇਣ ਵਾਲਾ ਹੈ, (ਸਭ ਜੀਵਾਂ ਵਿਚ ਵਿਆਪਕ ਹੋ ਕੇ ਸਾਰੇ ਪਦਾਰਥ) ਭੋਗਣ ਵਾਲਾ ਹੈ, ਸਭ ਕੁਝ ਦੇਣ ਦੀ ਸਮਰੱਥਾ ਵਾਲਾ ਹੈ, ਉਸ ਤੋਂ ਬਿਨਾ (ਜੀਵਾਂ ਵਾਸਤੇ) ਹੋਰ ਕੋਈ ਥਾਂ-ਆਸਰਾ ਨਹੀਂ ਹੈ। ਭੁਗਤਾ = (ਸਭ ਜੀਵਾਂ ਵਿਚ ਵਿਆਪਕ ਹੋ ਕੇ) ਭੋਗਣ ਵਾਲਾ। ਜਾਇ = ਥਾਂ।
ਜੋ ਚਾਹਹਿ ਸੋਈ ਮਿਲੈ ਨਾਨਕ ਹਰਿ ਗੁਨ ਗਾਇ ॥੧॥
You shall obtain all that you desire, O Nanak, singing the Glorious Praises of the Lord. ||1||
ਹੇ ਨਾਨਕ! (ਸਦਾ) ਪਰਮਾਤਮਾ ਦੇ ਗੁਣ ਗਾਂਦਾ ਰਹੁ, (ਉਸ ਪਾਸੋਂ) ਜੋ ਕੁਝ ਤੂੰ ਚਾਹੇਂਗਾ ਉਹੀ ਮਿਲ ਜਾਂਦਾ ਹੈ ॥੧॥ ਚਾਹਹਿ = ਤੂੰ ਚਾਹੇਂਗਾ ॥੧॥
ਗੋਬਿੰਦ ਜਸੁ ਗਾਈਐ ਹਰਿ ਨੀਤ ॥
Sing the Praises of the Lord, the Lord of the Universe, each and every day.
ਹੇ ਮੇਰੇ ਮਿੱਤਰ! ਸਦਾ ਹੀ ਗੋਬਿੰਦ-ਪ੍ਰਭੂ ਦੀ ਸਿਫਤਿ-ਸਾਲਾਹ ਗਾਂਦੇ ਰਹਿਣਾ ਚਾਹੀਦਾ ਹੈ, ਜਸੁ = ਸਿਫ਼ਤਿ-ਸਾਲਾਹ। ਗਾਈਐ = ਗਾਣਾ ਚਾਹੀਦਾ ਹੈ। ਨੀਤ = ਸਦਾ।
ਮਿਲਿ ਭਜੀਐ ਸਾਧਸੰਗਿ ਮੇਰੇ ਮੀਤ ॥੧॥ ਰਹਾਉ ॥
Join the Saadh Sangat, the Company of the Holy, and vibrate, meditate on Him, O my friend. ||1||Pause||
ਸਾਧ ਸੰਗਤਿ ਵਿਚ ਮਿਲ ਕੇ (ਉਸ ਦਾ) ਭਜਨ-ਸਿਮਰਨ ਕਰਨਾ ਚਾਹੀਦਾ ਹੈ ॥੧॥ ਰਹਾਉ ॥ ਮਿਲਿ = ਮਿਲ ਕੇ। ਸਾਧ ਸੰਗਿ = ਸਾਧ ਸੰਗਤਿ ਵਿਚ। ਮੀਤ = ਹੇ ਮਿੱਤਰ! ॥ਰਹਾਉ॥