ਸਿਰੀਰਾਗੁ ਮਹਲਾ ੩ ॥
Siree Raag, Third Mehl:
ਸਿਰੀ ਰਾਗ, ਤੀਜੀ ਪਾਤਸ਼ਾਹੀ।
ਗੁਣਵੰਤੀ ਸਚੁ ਪਾਇਆ ਤ੍ਰਿਸਨਾ ਤਜਿ ਵਿਕਾਰ ॥
The virtuous obtain Truth; they give up their desires for evil and corruption.
(ਹਿਰਦੇ ਵਿਚ) ਗੁਣ ਧਾਰਨ ਕਰਨ ਵਾਲੀ ਜੀਵ-ਇਸਤ੍ਰੀ ਨੇ ਤ੍ਰਿਸ਼ਨਾ ਆਦਿ ਵਿਕਾਰ ਛੱਡ ਕੇ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੂੰ ਲੱਭ ਲਿਆ ਹੈ। ਗੁਣਵੰਤੀ = ਗੁਣਾਂ ਵਾਲੀ ਜੀਵ-ਇਸਤ੍ਰੀ ਨੇ। ਸਚੁ = ਸਦਾ-ਥਿਰ ਪ੍ਰਭੂ। ਤਜਿ = ਤਿਆਗ ਕੇ।
ਗੁਰਸਬਦੀ ਮਨੁ ਰੰਗਿਆ ਰਸਨਾ ਪ੍ਰੇਮ ਪਿਆਰਿ ॥
Their minds are imbued with the Word of the Guru's Shabad; the Love of their Beloved is on their tongues.
ਉਸ ਦਾ ਮਨ ਗੁਰੂ ਦੇ ਸ਼ਬਦ ਵਿਚ ਰੰਗਿਆ ਗਿਆ ਹੈ, ਉਸ ਦੀ ਜੀਭ ਪ੍ਰਭੂ ਦੇ ਪ੍ਰੇਮ-ਪਿਆਰ ਵਿਚ ਰੰਗੀ ਗਈ ਹੈ। ਰਸਨਾ = ਜੀਭ। ਪਿਆਰਿ = ਪਿਆਰ ਵਿਚ।
ਬਿਨੁ ਸਤਿਗੁਰ ਕਿਨੈ ਨ ਪਾਇਓ ਕਰਿ ਵੇਖਹੁ ਮਨਿ ਵੀਚਾਰਿ ॥
Without the True Guru, no one has found Him; reflect upon this in your mind and see.
(ਹੇ ਭਾਈ!) ਆਪਣੇ ਮਨ ਵਿਚ ਵਿਚਾਰ ਕਰ ਕੇ ਵੇਖ ਲਵੋ। ਸਤਿਗੁਰੂ (ਦੀ ਸਰਨ) ਤੋਂ ਬਿਨਾ ਕਿਸੇ ਨੇ ਪਰਮਾਤਮਾ ਨੂੰ ਨਹੀਂ ਲੱਭਾ, ਮਨਿ = ਮਨ ਵਿਚ। ਕਰਿ ਵੀਚਾਰਿ = ਵਿਚਾਰ ਕਰ ਕੇ।
ਮਨਮੁਖ ਮੈਲੁ ਨ ਉਤਰੈ ਜਿਚਰੁ ਗੁਰ ਸਬਦਿ ਨ ਕਰੇ ਪਿਆਰੁ ॥੧॥
The filth of the self-willed manmukhs is not washed off; they have no love for the Guru's Shabad. ||1||
(ਕਿਉਂਕਿ) ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਜਦ ਤਕ ਗੁਰੂ ਦੇ ਸ਼ਬਦ ਵਿਚ ਪਿਆਰ ਨਹੀਂ ਪਾਂਦਾ, ਉਸ ਦੇ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਉਤਰਦੀ ॥੧॥ ਸਬਦਿ = ਸ਼ਬਦ ਵਿਚ॥੧॥
ਮਨ ਮੇਰੇ ਸਤਿਗੁਰ ਕੈ ਭਾਣੈ ਚਲੁ ॥
O my mind, walk in harmony with the True Guru.
ਹੇ ਮੇਰੇ ਮਨ! ਸਤਿਗੁਰੂ ਦੀ ਰਜ਼ਾ ਵਿਚ ਤੁਰ, ਭਾਣੈ = ਭਾਣੇ ਵਿਚ।
ਨਿਜ ਘਰਿ ਵਸਹਿ ਅੰਮ੍ਰਿਤੁ ਪੀਵਹਿ ਤਾ ਸੁਖ ਲਹਹਿ ਮਹਲੁ ॥੧॥ ਰਹਾਉ ॥
Dwell within the home of your own inner being, and drink in the Ambrosial Nectar; you shall attain the Peace of the Mansion of His Presence. ||1||Pause||
(ਗੁਰੂ ਦੀ ਰਜ਼ਾ ਵਿਚ ਤੁਰ ਕੇ) ਆਪਣੇ ਅੰਤਰ ਆਤਮੇ ਟਿਕਿਆ ਰਹੇਂਗਾ (ਭਾਵ, ਭਟਕਣਾ ਤੋਂ ਬਚ ਜਾਵੇਂਗਾ), ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਵੇਂਗਾ, ਉਸ ਦੀ ਬਰਕਤਿ ਨਾਲ ਸੁਖ ਦਾ ਟਿਕਾਣਾ ਲੱਭ ਲਵੇਂਗਾ ॥੧॥ ਰਹਾਉ ॥ ਨਿਜ ਘਰਿ = ਆਪਣੇ ਘਰ ਵਿਚ। ਸੁਖ ਮਹਲੁ = ਸੁਖ ਦਾ ਟਿਕਾਣਾ॥੧॥ਰਹਾਉ॥
ਅਉਗੁਣਵੰਤੀ ਗੁਣੁ ਕੋ ਨਹੀ ਬਹਣਿ ਨ ਮਿਲੈ ਹਦੂਰਿ ॥
The unvirtuous have no merit; they are not allowed to sit in His Presence.
ਜਿਸ ਜੀਵ-ਇਸਤ੍ਰੀ ਦੇ ਅੰਦਰ ਔਗੁਣ ਹੀ ਔਗੁਣ ਹਨ ਤੇ ਗੁਣ ਕੋਈ ਭੀ ਨਹੀਂ, ਉਸ ਨੂੰ ਪਰਮਾਤਮਾ ਦੀ ਹਜ਼ੂਰੀ ਵਿਚ ਬੈਠਣਾ ਨਹੀਂ ਮਿਲਦਾ। ਹਦੂਰਿ = ਪਰਮਾਤਮਾ ਦੀ ਹਜ਼ੂਰੀ ਵਿਚ।
ਮਨਮੁਖਿ ਸਬਦੁ ਨ ਜਾਣਈ ਅਵਗਣਿ ਸੋ ਪ੍ਰਭੁ ਦੂਰਿ ॥
The self-willed manmukhs do not know the Shabad; those without virtue are far removed from God.
ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਦੀ ਕਦਰ ਨਹੀਂ ਜਾਣਦੀ, ਔਗੁਣ ਦੇ ਕਾਰਨ ਉਹ ਪਰਮਾਤਮਾ ਉਸ ਨੂੰ ਕਿਤੇ ਦੂਰ ਹੀ ਜਾਪਦਾ ਹੈ। ਜਾਣਈ = ਜਾਣਏ, ਜਾਣੈ, ਜਾਣਦੀ। ਅਵਗਣਿ = ਔਗੁਣ ਦੇ ਕਾਰਨ।
ਜਿਨੀ ਸਚੁ ਪਛਾਣਿਆ ਸਚਿ ਰਤੇ ਭਰਪੂਰਿ ॥
Those who recognize the True One are permeated and attuned to Truth.
ਜਿਨ੍ਹਾਂ ਮਨੁੱਖਾਂ ਨੇ ਸਦਾ-ਥਿਰ ਪਰਮਾਤਮਾ ਨੂੰ ਹਰ ਥਾਂ ਵੱਸਦਾ ਪਛਾਣ ਲਿਆ ਹੈ, ਉਹ ਉਸ ਸਦਾ-ਥਿਰ ਪ੍ਰਭੂ (ਦੇ ਪਿਆਰ-ਰੰਗ) ਵਿਚ ਰੰਗੇ ਰਹਿੰਦੇ ਹਨ, ਜਿਨੀ = ਜਿਨ੍ਹਾਂ ਬੰਦਿਆਂ ਨੇ। ਸਚਿ = ਸਦਾ-ਥਿਰ ਪ੍ਰਭੂ ਵਿਚ।
ਗੁਰਸਬਦੀ ਮਨੁ ਬੇਧਿਆ ਪ੍ਰਭੁ ਮਿਲਿਆ ਆਪਿ ਹਦੂਰਿ ॥੨॥
Their minds are pierced through by the Word of the Guru's Shabad, and God Himself ushers them into His Presence. ||2||
ਉਹਨਾਂ ਦਾ ਮਨ ਗੁਰੂ ਦੇ ਸ਼ਬਦ ਵਿਚ ਪ੍ਰੋਤਾ ਰਹਿੰਦਾ ਹੈ, ਉਹਨਾਂ ਨੂੰ ਪਰਮਾਤਮਾ ਮਿਲ ਪੈਂਦਾ ਹੈ ਤੇ ਅੰਗ-ਸੰਗ ਵੱਸਦਾ ਦਿੱਸਦਾ ਹੈ ॥੨॥ ਬੇਧਿਆ = ਵਿੰਨ੍ਹਿਆ॥੨॥
ਆਪੇ ਰੰਗਣਿ ਰੰਗਿਓਨੁ ਸਬਦੇ ਲਇਓਨੁ ਮਿਲਾਇ ॥
He Himself dyes us in the Color of His Love; through the Word of His Shabad, He unites us with Himself.
(ਪਰ ਜੀਵਾਂ ਦੇ ਕੀ ਵੱਸ?) ਜਿਨ੍ਹਾਂ ਜੀਵਾਂ ਨੂੰ ਪ੍ਰਭੂ ਨੇ ਆਪ ਹੀ ਸਾਧ ਸੰਗਤਿ ਵਿਚ (ਰੱਖ ਕੇ ਨਾਮ ਰੰਗ ਨਾਲ) ਰੰਗਿਆ ਹੈ, ਗੁਰ-ਸ਼ਬਦ ਵਿਚ ਜੋੜ ਕੇ ਉਹਨਾਂ ਨੂੰ ਆਪਣੇ (ਚਰਨਾਂ) ਵਿਚ ਮਿਲਾ ਲਿਆ ਹੈ। ਰੰਗਣਿ = ਮੱਟ ਵਿਚ, ਸਾਧ ਸੰਗਤਿ ਵਿਚ (ਰੱਖ ਕੇ)। ਲਇਓਨੁ ਮਿਲਾਇ = ਉਸ (ਪ੍ਰਭੂ) ਨੇ ਮਿਲਾ ਲਿਆ।
ਸਚਾ ਰੰਗੁ ਨ ਉਤਰੈ ਜੋ ਸਚਿ ਰਤੇ ਲਿਵ ਲਾਇ ॥
This True Color shall not fade away, for those who are attuned to His Love.
ਜੇਹੜੇ ਬੰਦੇ ਸਦਾ-ਥਿਰ ਪ੍ਰਭੂ ਵਿਚ ਸੁਰਤ ਜੋੜ ਕੇ (ਨਾਮ-ਰੰਗ ਨਾਲ) ਰੰਗੇ ਜਾਂਦੇ ਹਨ, ਉਹਨਾਂ ਦਾ ਇਹ ਸਦਾ-ਥਿਰ ਰਹਿਣ ਵਾਲਾ ਰੰਗ ਕਦੇ ਭੀ ਨਹੀਂ ਉਤਰਦਾ। ਸਚਾ = ਸਦਾ ਕਾਇਮ ਰਹਿਣ ਵਾਲਾ।
ਚਾਰੇ ਕੁੰਡਾ ਭਵਿ ਥਕੇ ਮਨਮੁਖ ਬੂਝ ਨ ਪਾਇ ॥
The self-willed manmukhs grow weary of wandering around in all four directions, but they do not understand.
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ (ਮਾਇਆ ਦੀ ਖ਼ਾਤਰ) ਚੌਹੀਂ ਪਾਸੀਂ, ਭਟਕ ਭਟਕ ਕੇ ਥੱਕ ਜਾਂਦੇ ਹਨ (ਭਾਵ, ਆਤਮਕ ਜੀਵਨ ਕਮਜ਼ੋਰ ਕਰ ਲੈਂਦੇ ਹਨ) ਉਹਨਾਂ ਨੂੰ (ਸਹੀ ਜੀਵਨ-ਰਾਹ ਦੀ) ਸੂਝ ਨਹੀ ਪੈਂਦੀ। ਕੁੰਡਾ = ਕੁੰਡਾਂ, ਪਾਸੇ। ਬੂਝ = ਸਮਝ, ਸੂਝ।
ਜਿਸੁ ਸਤਿਗੁਰੁ ਮੇਲੇ ਸੋ ਮਿਲੈ ਸਚੈ ਸਬਦਿ ਸਮਾਇ ॥੩॥
One who is united with the True Guru, meets and merges in the True Word of the Shabad. ||3||
ਜਿਸ ਮਨੁੱਖ ਨੂੰ ਗੁਰੂ ਮਿਲਾਂਦਾ ਹੈ ਉਹ ਪ੍ਰਭੂ ਪ੍ਰੀਤਮ ਨੂੰ ਮਿਲ ਪੈਂਦਾ ਹੈ, ਉਹ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਵਿਚ ਲੀਨ ਰਹਿੰਦਾ ਹੈ ॥੩॥ ਸਚੈ ਸਬਦਿ = ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਸ਼ਬਦ ਵਿਚ॥੩॥
ਮਿਤ੍ਰ ਘਣੇਰੇ ਕਰਿ ਥਕੀ ਮੇਰਾ ਦੁਖੁ ਕਾਟੈ ਕੋਇ ॥
I have grown weary of making so many friends, hoping that someone might be able to end my suffering.
(ਦੁਨੀਆ ਦੇ) ਬਥੇਰੇ (ਸੰਬੰਧੀਆਂ ਨੂੰ) ਮਿੱਤਰ ਬਣਾ ਬਣਾ ਕੇ ਮੈਂ ਥੱਕ ਚੁੱਕੀ ਹਾਂ (ਮੈ ਸਮਝਦੀ ਰਹੀ ਕਿ ਕੋਈ ਸਾਕ-ਸੰਬੰਧੀ) ਮੇਰਾ ਦੁੱਖ ਕੱਟ ਸਕੇਗਾ। ਘਨੇਰੇ = ਬਹੁਤੇ। ਕਰਿ = ਕਰ ਕੇ।
ਮਿਲਿ ਪ੍ਰੀਤਮ ਦੁਖੁ ਕਟਿਆ ਸਬਦਿ ਮਿਲਾਵਾ ਹੋਇ ॥
Meeting with my Beloved, my suffering has ended; I have attained Union with the Word of the Shabad.
ਪ੍ਰੀਤਮ-ਪ੍ਰਭੂ ਨੂੰ ਮਿਲ ਕੇ ਹੀ ਦੁੱਖ ਕੱਟਿਆ ਜਾਂਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਹੀ ਉਸ ਨਾਲ ਮਿਲਾਪ ਹੁੰਦਾ ਹੈ।
ਸਚੁ ਖਟਣਾ ਸਚੁ ਰਾਸਿ ਹੈ ਸਚੇ ਸਚੀ ਸੋਇ ॥
Earning Truth, and accumulating the Wealth of Truth, the truthful person gains a reputation of Truth.
ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਦਾ ਰੂਪ ਹੋ ਜਾਂਦਾ ਹੈ ਸਦਾ-ਥਿਰ ਪ੍ਰਭੂ ਦਾ ਨਾਮ ਹੀ ਉਸ ਦੀ ਖੱਟੀ ਕਮਾਈ ਹੋ ਜਾਂਦਾ ਹੈ, ਨਾਮ ਹੀ ਉਸ ਦਾ ਸਰਮਾਇਆ ਬਣ ਜਾਂਦਾ ਹੈ ਤੇ ਉਸ ਨੂੰ ਸਦਾ ਕਾਇਮ ਰਹਿਣ ਵਾਲੀ ਸੋਭਾ ਮਿਲਦੀ ਹੈ। ਰਾਸਿ = ਸਰਮਾਇਆ, ਪੂੰਜੀ। ਸੋਇ = ਸੋਭਾ।
ਸਚਿ ਮਿਲੇ ਸੇ ਨ ਵਿਛੁੜਹਿ ਨਾਨਕ ਗੁਰਮੁਖਿ ਹੋਇ ॥੪॥੨੬॥੫੯॥
Meeting with the True One, O Nanak, the Gurmukh shall not be separated from Him again. ||4||26||59||
ਹੇ ਨਾਨਕ! ਗੁਰੂ ਦੇ ਸਨਮੁਖ ਹੋ ਕੇ ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਵਿਚ ਮਿਲ ਜਾਂਦੇ ਹਨ ਉਹ (ਮੁੜ ਉਸ ਤੋਂ) ਜੁਦਾ ਨਹੀਂ ਹੁੰਦੇ ॥੪॥੨੬॥੫੯॥ ਗੁਰਮੁਖਿ = ਗੁਰੂ ਦੇ ਸਨਮੁਖ॥੪॥