ਬਿਰਥੀ ਸਾਕਤ ਕੀ ਆਰਜਾ ॥
The life of the faithless cynic is totally useless.
(ਰੱਬ ਨਾਲੋਂ) ਟੁੱਟੇ ਹੋਏ ਮਨੁੱਖ ਦੀ ਉਮਰ ਵਿਅਰਥ ਜਾਂਦੀ ਹੈ, ਬਿਰਥੀ = ਵਿਅਰਥ। ਸਾਕਤ = (ਰੱਬ ਨਾਲੋਂ) ਟੁੱਟਾ ਹੋਇਆ। ਆਰਜਾ = ਉਮਰ।
ਸਾਚ ਬਿਨਾ ਕਹ ਹੋਵਤ ਸੂਚਾ ॥
Without the Truth, how can anyone be pure?
(ਕਿਉਂਕਿ) ਸੱਚੇ ਪ੍ਰਭੂ (ਦੇ ਨਾਮ) ਤੋਂ ਬਿਨਾ ਉਹ ਕਿਵੇਂ ਸੁੱਚਾ ਹੋ ਸਕਦਾ ਹੈ?
ਬਿਰਥਾ ਨਾਮ ਬਿਨਾ ਤਨੁ ਅੰਧ ॥
Useless is the body of the spiritually blind, without the Name of the Lord.
ਨਾਮ ਤੋਂ ਬਿਨਾ ਅੰਨ੍ਹੇ (ਸਾਕਤ) ਦਾ ਸਰੀਰ (ਹੀ) ਕਿਸੇ ਕੰਮ ਨਹੀਂ, ਤਨੁ ਅੰਧ = ਅੰਨ੍ਹੇ ਦਾ ਸਰੀਰ।
ਮੁਖਿ ਆਵਤ ਤਾ ਕੈ ਦੁਰਗੰਧ ॥
From his mouth, a foul smell issues forth.
(ਕਿਉਂਕਿ) ਉਸ ਦੇ ਮੂੰਹ ਵਿਚੋਂ (ਨਿੰਦਾ ਆਦਿਕ) ਬਦ-ਬੂ ਆਉਂਦੀ ਹੈ। ਮੁਖਿ = ਮੂੰਹ ਵਿਚੋਂ। ਤਾ ਕੈ ਮੁਖਿ = ਉਸ ਦੇ ਮੂੰਹ ਵਿਚੋਂ। ਦੁਰਗੰਧ = ਬਦ-ਬੂ।
ਬਿਨੁ ਸਿਮਰਨ ਦਿਨੁ ਰੈਨਿ ਬ੍ਰਿਥਾ ਬਿਹਾਇ ॥
Without the remembrance of the Lord, day and night pass in vain,
ਜਿਵੇਂ ਵਰਖਾ ਤੋਂ ਬਿਨਾ ਪੈਲੀ ਨਿਸਫਲ ਜਾਂਦੀ ਹੈ, ਰੈਨਿ = ਰਾਤ। ਬਿਹਾਇ = ਗੁਜ਼ਰ ਜਾਂਦੀ ਹੈ।
ਮੇਘ ਬਿਨਾ ਜਿਉ ਖੇਤੀ ਜਾਇ ॥
like the crop which withers without rain.
(ਤਿਵੇਂ) ਸਿਮਰਨ ਤੋਂ ਬਿਨਾ (ਸਾਕਤ ਦੇ) ਦਿਨ ਰਾਤ ਅੱਫਲ ਚਲੇ ਜਾਂਦੇ ਹਨ, ਮੇਘ = ਬੱਦਲ।
ਗੋਬਿਦ ਭਜਨ ਬਿਨੁ ਬ੍ਰਿਥੇ ਸਭ ਕਾਮ ॥
Without meditation on the Lord of the Universe, all works are in vain,
ਪ੍ਰਭੂ ਦੇ ਭਜਨ ਤੋਂ ਸੱਖਣਾ ਰਹਿਣ ਕਰਕੇ (ਮਨੁੱਖ ਦੇ) ਸਾਰੇ ਹੀ ਕੰਮ ਕਿਸੇ ਅਰਥ ਨਹੀਂ,
ਜਿਉ ਕਿਰਪਨ ਕੇ ਨਿਰਾਰਥ ਦਾਮ ॥
like the wealth of a miser, which lies useless.
(ਕਿਉਂਕਿ ਇਹ ਕੰਮ ਇਸ ਦਾ ਆਪਣਾ ਕੁਝ ਨਹੀਂ ਸਵਾਰਦੇ) ਜਿਵੇਂ ਕੰਜੂਸ ਦਾ ਧਨ ਉਸ ਦੇ ਆਪਣੇ ਕਿਸੇ ਕੰਮ ਨਹੀਂ। ਕਿਰਪਨ = ਕੰਜੂਸ। ਨਿਰਾਰਥ = ਵਿਅਰਥ। ਦਾਮ = ਪੈਸੇ, ਧਨ।
ਧੰਨਿ ਧੰਨਿ ਤੇ ਜਨ ਜਿਹ ਘਟਿ ਬਸਿਓ ਹਰਿ ਨਾਉ ॥
Blessed, blessed are those, whose hearts are filled with the Name of the Lord.
ਉਹ ਮਨੁੱਖ ਮੁਬਾਰਿਕ ਹਨ, ਜਿਨ੍ਹਾਂ ਦੇ ਹਿਰਦੇ ਵਿਚ ਪ੍ਰਭੂ ਦਾ ਨਾਮ ਵੱਸਦਾ ਹੈ, ਧੰਨਿ = ਮੁਬਾਰਕ। ਜਿਹ ਘਟਿ = ਜਿਨ੍ਹਾਂ ਦੇ ਹਿਰਦੇ ਵਿਚ।
ਨਾਨਕ ਤਾ ਕੈ ਬਲਿ ਬਲਿ ਜਾਉ ॥੬॥
Nanak is a sacrifice, a sacrifice to them. ||6||
ਹੇ ਨਾਨਕ! (ਆਖ ਕਿ) ਮੈਂ ਉਹਨਾਂ (ਗੁਰਮੁਖਾਂ) ਤੋਂ ਸਦਕੇ ਜਾਂਦਾ ਹਾਂ ॥੬॥ ਤਾ ਕੈ = ਉਹਨਾਂ ਤੋਂ। ਬਲਿ ਬਲਿ = ਸਦਕੇ ॥੬॥