ਮਃ

Third Mehl:

ਤੀਜੀ ਪਾਤਿਸ਼ਾਹੀ।

ਕਾਲੁ ਮਾਰਿ ਮਨਸਾ ਮਨਹਿ ਸਮਾਣੀ ਅੰਤਰਿ ਨਿਰਮਲੁ ਨਾਉ

He conquers death, and subdues the desires of his mind; the Immaculate Name abides deep within him.

ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਪਵਿੱਤਰ ਨਾਮ ਵੱਸਦਾ ਹੈ ਉਹ ਆਤਮਕ ਮੌਤ ਨੂੰ ਮੁਕਾ ਕੇ ਮਨ ਦੇ ਮਾਇਕ ਫੁਰਨੇ ਨੂੰ ਮਨ ਵਿਚ ਹੀ ਦੱਬ ਦੇਂਦਾ ਹੈ। ਕਾਲੁ = ਮੌਤ, ਮੌਤ ਦਾ ਡਰ, ਆਤਮਕ ਮੌਤ। ਮਾਰਿ = ਮੁਕਾ ਕੇ। ਮਨਸਾ = ਮਨ ਦਾ ਮਾਇਕ ਫੁਰਨਾ। ਮਨਹਿ = ਮਨ ਵਿਚ ਹੀ। ਸਮਾਣੀ = ਲੀਨ ਕਰ ਲੈਂਦਾ ਹੈ।

ਅਨਦਿਨੁ ਜਾਗੈ ਕਦੇ ਸੋਵੈ ਸਹਜੇ ਅੰਮ੍ਰਿਤੁ ਪਿਆਉ

Night and day, he remains awake and aware; he never sleeps, and he intuitively drinks in the Ambrosial Nectar.

ਉਹ ਮਨੁੱਖ (ਮਾਇਆ ਦੇ ਹੱਲਿਆਂ ਵਲੋਂ) ਹਰ ਵੇਲੇ ਸੁਚੇਤ ਰਹਿੰਦਾ ਹੈ, ਕਦੇ ਉਹ (ਗ਼ਫ਼ਲਤ ਦੀ ਨੀਂਦ ਵਿਚ) ਨਹੀਂ ਸੌਂਦਾ। ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦਾ ਨਾਮ-ਅੰਮ੍ਰਿਤ (ਉਸ ਦੀ) ਖ਼ੁਰਾਕ ਹੁੰਦਾ ਹੈ। ਅਨਦਿਨੁ = ਹਰ ਰੋਜ਼, ਹਰ ਵੇਲੇ। ਸਹਜੇ = ਆਤਮਕ ਅਡੋਲਤਾ ਵਿਚ। ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ ਨਾਮ-ਰਸ। ਪਿਆਉ = ਖ਼ੁਰਾਕ।

ਮੀਠਾ ਬੋਲੇ ਅੰਮ੍ਰਿਤ ਬਾਣੀ ਅਨਦਿਨੁ ਹਰਿ ਗੁਣ ਗਾਉ

His speech is sweet, and his words are nectar; night and day, he sings the Glorious Praises of the Lord.

ਉਹ ਮਨੁੱਖ (ਸਦਾ) ਮਿੱਠਾ ਬੋਲਦਾ ਹੈ, (ਸਤਿਗੁਰੂ ਦੀ) ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ ਉਹ ਹਰ ਵੇਲੇ ਪਰਮਾਤਮਾ ਦੇ ਗੁਣ ਗਾਂਦਾ ਹੈ। ਅੰਮ੍ਰਿਤ ਬਾਣੀ = ਆਤਮਕ ਜੀਵਨ ਦੇਣ ਵਾਲੀ (ਗੁਰੂ ਦੀ) ਬਾਣੀ ਦੀ ਰਾਹੀਂ।

ਨਿਜ ਘਰਿ ਵਾਸਾ ਸਦਾ ਸੋਹਦੇ ਨਾਨਕ ਤਿਨ ਮਿਲਿਆ ਸੁਖੁ ਪਾਉ ॥੨॥

He dwells in the home of his own self, and appears beautiful forever; meeting him, Nanak finds peace. ||2||

ਇਹੋ ਜਿਹੇ ਮਨੁੱਖ ਸਦਾ ਪਰਮਾਤਮਾ ਦੇ ਚਰਨਾਂ ਵਿਚ ਟਿਕੇ ਰਹਿੰਦੇ ਹਨ, ਉਹਨਾਂ ਦਾ ਜੀਵਨ ਸੋਹਣਾ ਬਣ ਜਾਂਦਾ ਹੈ। ਹੇ ਨਾਨਕ! (ਆਖ-ਹੇ ਭਾਈ!) ਇਹੋ ਜਿਹੇ ਮਨੁੱਖਾਂ ਨੂੰ ਮਿਲ ਕੇ ਮੈਂ ਭੀ ਆਤਮਕ ਆਨੰਦ ਮਾਣਦਾ ਹਾਂ ॥੨॥ ਨਿਜ ਘਰਿ = ਆਪਣੇ ਘਰ ਵਿਚ, ਪ੍ਰਭੂ ਦੀ ਯਾਦ ਵਿਚ। ਸੋਹਦੇ = ਸੋਭਦੇ ਹਨ, ਸੋਹਣੇ ਜੀਵਨ ਵਾਲੇ ਹੁੰਦੇ ਹਨ। ਪਾਉ = ਪਾਉਂ, ਮੈਂ ਹਾਸਲ ਕਰਦਾ ਹਾਂ ॥੨॥