ਪਉੜੀ ॥

Pauree:

ਪਉੜੀ।

ਮਹਾ ਭਇਆਨ ਉਦਿਆਨ ਨਗਰ ਕਰਿ ਮਾਨਿਆ ॥

He sees the terrible, awful wilderness as a city.

ਬੜੇ ਡਰਾਉਣੇ ਜੰਗਲ ਨੂੰ ਜੀਵਾਂ ਨੇ ਸ਼ਹਿਰ ਕਰ ਕੇ ਮੰਨ ਲਿਆ ਹੈ, ਮਹਾ ਭਇਆਨ = ਬੜਾ ਡਰਾਉਣਾ। ਉਦਿਆਨ = ਜੰਗਲ। ਨਗਰ = ਸ਼ਹਿਰ।

ਝੂਠ ਸਮਗ੍ਰੀ ਪੇਖਿ ਸਚੁ ਕਰਿ ਜਾਨਿਆ ॥

Gazing upon the false objects, he believes them to be real.

ਇਹਨਾਂ ਨਾਸਵੰਤ ਪਦਾਰਥਾਂ ਨੂੰ ਵੇਖ ਕੇ ਸਦਾ ਟਿਕੇ ਰਹਿਣ ਵਾਲੇ ਸਮਝ ਲਿਆ ਹੈ। ਸਮਗ੍ਰੀ = ਪਦਾਰਥ। ਝੂਠ = ਨਾਸ ਹੋ ਜਾਣ ਵਾਲੇ। ਪੇਖਿ = ਵੇਖ ਕੇ। ਸਚੁ = ਸਦਾ-ਥਿਰ ਰਹਿਣ ਵਾਲੇ।

ਕਾਮ ਕ੍ਰੋਧਿ ਅਹੰਕਾਰਿ ਫਿਰਹਿ ਦੇਵਾਨਿਆ ॥

Engrossed in sexual desire, anger and egotism, he wanders around insane.

(ਇਸ ਵਾਸਤੇ ਇਹਨਾਂ ਦੀ ਖ਼ਾਤਰ) ਕਾਮ ਵਿਚ ਕ੍ਰੋਧ ਵਿਚ ਅਹੰਕਾਰ ਵਿਚ ਝੱਲੇ ਹੋਏ ਫਿਰਦੇ ਹਨ, ਕ੍ਰੋਧਿ = ਕ੍ਰੋਧ ਵਿਚ। ਦੇਵਾਨਿਆ = ਪਾਗਲ, ਝੱਲੇ।

ਸਿਰਿ ਲਗਾ ਜਮ ਡੰਡੁ ਤਾ ਪਛੁਤਾਨਿਆ ॥

When the Messenger of Death hits him on the head with his club, then he regrets and repents.

ਜਦੋਂ ਮੌਤ ਦਾ ਡੰਡਾ ਸਿਰ ਤੇ ਆ ਵੱਜਦਾ ਹੈ, ਤਦੋਂ ਪਛੁਤਾਉਂਦੇ ਹਨ। ਸਿਰਿ = ਸਿਰ ਉੱਤੇ ।

ਬਿਨੁ ਪੂਰੇ ਗੁਰਦੇਵ ਫਿਰੈ ਸੈਤਾਨਿਆ ॥੯॥

Without the Perfect, Divine Guru, he roams around like Satan. ||9||

(ਹੇ ਭਾਈ! ਮਨੁੱਖ) ਪੂਰੇ ਗੁਰੂ ਦੀ ਸਰਨ ਤੋਂ ਬਿਨਾ ਸ਼ੈਤਾਨ ਵਾਂਗ ਫਿਰਦਾ ਹੈ ॥੯॥