ਸਲੋਕੁ ਮਃ ੪ ॥
Salok, Fourth Mehl:
ਸਲੋਕ ਚੌਥੀ ਪਾਤਿਸ਼ਾਹੀ।
ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥
Without serving the True Guru, the deeds which are done are only chains binding the soul.
ਸਤਿਗੁਰੂ ਦੀ ਦੱਸੀ ਹੋਈ ਕਾਰ ਕਰਨ ਤੋਂ ਬਿਨਾ ਜਿਤਨੇ ਕੰਮ ਜੀਵ ਕਰਦੇ ਹਨ ਉਹ ਉਹਨਾਂ ਲਈ ਬੰਧਨ ਬਣਦੇ ਹਨ। ਜੇਤੇ = ਜਿਤਨੇ ਭੀ।
ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥
Without serving the True Guru, they find no place of rest. They die, only to be born again - they continue coming and going.
ਸਤਿਗੁਰੂ ਦੀ ਸੇਵਾ ਤੋਂ ਬਿਨਾ ਕੋਈ ਹੋਰ ਆਸਰਾ ਜੀਵਾਂ ਨੂੰ ਮਿਲਦਾ ਨਹੀਂ (ਤੇ ਇਸ ਕਰ ਕੇ) ਮਰਦੇ ਤੇ ਜੰਮਦੇ ਰਹਿੰਦੇ ਹਨ। ਠਵਰ = ਆਸਰਾ। ਨਾ ਪਾਵਹੀ = ਨਹੀਂ ਲੱਭ ਸਕਦੇ।
ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨਿ ਆਇ ॥
Without serving the True Guru, their speech is insipid. They do not enshrine the Naam, the Name of the Lord, in the mind.
ਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਤੋਂ ਖੁੰਝ ਕੇ ਮਨੁੱਖ ਹੋਰ ਹੋਰ ਫਿੱਕੇ ਬੋਲ ਬੋਲਦਾ ਹੈ ਤੇ ਇਸ ਦੇ ਹਿਰਦੇ ਵਿਚ ਨਾਮ ਨਹੀਂ ਵੱਸਦਾ।
ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਹਿ ਮੁਹਿ ਕਾਲੈ ਉਠਿ ਜਾਹਿ ॥੧॥
O Nanak, without serving the True Guru, they are bound and gagged, and beaten in the City of Death; they depart with blackened faces. ||1||
ਹੇ ਨਾਨਕ! ਸਤਿਗੁਰੂ ਦੀ ਸੇਵਾ ਤੋਂ ਬਿਨਾ ਜੀਵ (ਮਾਨੋ) ਜਮਪੁਰੀ ਵਿਚ ਬੱਧੇ ਮਾਰੀਦੇ ਹਨ ਤੇ (ਤੁਰਨ ਵੇਲੇ) ਜੱਗ ਤੋਂ ਮੁਕਾਲਖ ਖੱਟ ਕੇ ਜਾਂਦੇ ਹਨ ॥੧॥