ਜਬ ਹੋਵਤ ਪ੍ਰਭ ਕੇਵਲ ਧਨੀ ॥
When there was only God the Master,
ਜਦੋਂ ਮਾਲਕ ਪ੍ਰਭੂ ਸਿਰਫ਼ (ਆਪ ਹੀ) ਸੀ, ਧਨੀ = ਮਾਲਕ।
ਤਬ ਬੰਧ ਮੁਕਤਿ ਕਹੁ ਕਿਸ ਕਉ ਗਨੀ ॥
then who was called bound or liberated?
ਤਦੋਂ ਦੱਸੋ, ਕਿਸ ਨੂੰ ਬੰਧਨਾਂ ਵਿਚ ਫਸਿਆ ਹੋਇਆ, ਤੇ ਕਿਸ ਨੂੰ ਮੁਕਤਿ ਸਮਝੀਏ? ਬੰਧ = (ਮਾਇਆ ਦੇ) ਬੰਧਨ। ਮੁਕਤਿ = ਮਾਇਆ ਤੋਂ ਖ਼ਲਾਸੀ। ਗਨੀ = ਸਮਝੀਏ।
ਜਬ ਏਕਹਿ ਹਰਿ ਅਗਮ ਅਪਾਰ ॥
When there was only the Lord, Unfathomable and Infinite,
ਜਦੋਂ ਅਗਮ ਤੇ ਬੇਅੰਤ ਪ੍ਰਭੂ ਇਕ ਆਪ ਹੀ ਸੀ, ਅਗਮ = ਜਿਸ ਤਕ ਪਹੁੰਚ ਨ ਹੋ ਸਕੇ। ਅਪਾਰ = ਬੇਅੰਤ।
ਤਬ ਨਰਕ ਸੁਰਗ ਕਹੁ ਕਉਨ ਅਉਤਾਰ ॥
then who entered hell, and who entered heaven?
ਤਦੋਂ ਦੱਸੋ, ਨਰਕਾਂ ਤੇ ਸੁਰਗਾਂ ਵਿਚ ਆਉਣ ਵਾਲੇ ਕੇਹੜੇ ਜੀਵ ਸਨ? ਅਉਤਾਰ = ਜਨਮ ਲੈਣ ਵਾਲੇ, ਉਤਰਨ ਵਾਲੇ।
ਜਬ ਨਿਰਗੁਨ ਪ੍ਰਭ ਸਹਜ ਸੁਭਾਇ ॥
When God was without attributes, in absolute poise,
ਜਦੋਂ ਸੁਤੇ ਹੀ ਪ੍ਰਭੂ ਤ੍ਰਿਗੁਣੀ ਮਾਇਆ ਤੋਂ ਪਰੇ ਸੀ, (ਭਾਵ, ਜਦੋਂ ਉਸ ਨੇ ਮਾਇਆ ਰਚੀ ਹੀ ਨਹੀਂ ਸੀ)
ਤਬ ਸਿਵ ਸਕਤਿ ਕਹਹੁ ਕਿਤੁ ਠਾਇ ॥
then where was mind and where was matter - where was Shiva and Shakti?
ਤਦੋਂ ਦੱਸੋ, ਕਿਥੇ ਸਨ ਜੀਵ ਤੇ ਕਿਥੇ ਸੀ ਮਾਇਆ? ਸਿਵ = ਜੀਵਾਤਮਾ। ਸਕਤਿ = ਮਾਇਆ। ਕਿਤੁ ਠਾਇ = ਕਿਥੇ?
ਜਬ ਆਪਹਿ ਆਪਿ ਅਪਨੀ ਜੋਤਿ ਧਰੈ ॥
When He held His Own Light unto Himself,
ਜਦੋਂ ਪ੍ਰਭੂ ਆਪ ਹੀ ਆਪਣੀ ਜੋਤਿ ਜਗਾਈ ਬੈਠਾ ਸੀ,
ਤਬ ਕਵਨ ਨਿਡਰੁ ਕਵਨ ਕਤ ਡਰੈ ॥
then who was fearless, and who was afraid?
ਤਦੋਂ ਕੌਣ ਨਿਡਰ ਸੀ ਤੇ ਕੌਣ ਕਿਸੇ ਤੋਂ ਡਰਦੇ ਸਨ?
ਆਪਨ ਚਲਿਤ ਆਪਿ ਕਰਨੈਹਾਰ ॥
He Himself is the Performer in His own plays;
ਆਪਣੇ ਤਮਾਸ਼ੇ ਆਪ ਹੀ ਕਰਨ ਵਾਲਾ ਹੈ, ਚਲਿਤ = ਤਮਾਸ਼ੇ।
ਨਾਨਕ ਠਾਕੁਰ ਅਗਮ ਅਪਾਰ ॥੨॥
O Nanak, the Lord Master is Unfathomable and Infinite. ||2||
ਹੇ ਨਾਨਕ! ਅਕਾਲ ਪੁਰਖ ਅਗਮ ਤੇ ਬੇਅੰਤ ਹੈ ॥੨॥