ਮਃ

First Mehl:

ਪਹਿਲੀ ਪਾਤਸ਼ਾਹੀ।

ਨਾਨਕ ਗੁਰੂ ਚੇਤਨੀ ਮਨਿ ਆਪਣੈ ਸੁਚੇਤ

O Nanak, those who do not think of the Guru, and who think of themselves as clever,

ਹੇ ਨਾਨਕ! (ਜੋ ਮਨੁੱਖ) ਗੁਰੂ ਨੂੰ ਚੇਤੇ ਨਹੀਂ ਕਰਦੇ ਆਪਣੇ ਆਪ ਵਿਚ ਚਤਰ (ਬਣੇ ਹੋਏ) ਹਨ, ਨਾਨਕ = ਹੇ ਨਾਨਕ! ਨ ਚੇਤਨੀ = ਨਹੀਂ ਚੇਤਦੇ। ਮਨਿ ਆਪਣੈ = ਆਪਣੇ ਮਨ ਵਿਚ।

ਛੁਟੇ ਤਿਲ ਬੂਆੜ ਜਿਉ ਸੁੰਞੇ ਅੰਦਰਿ ਖੇਤ

shall be left abandoned in the field, like the scattered sesame.

ਉਹ ਇਉਂ ਹਨ ਜਿਵੇਂ ਕਿਸੇ ਸੁੰਞੀ ਪੈਲੀ ਵਿਚ ਅੰਦਰੋਂ ਸੜੇ ਤਿਲ ਨਿਖਸਮੇ ਪਏ ਹੋਏ ਹਨ। ਤਿਲ ਬੂਆੜ ਜਿਉ = ਬੂਆੜ ਤਿਲਾਂ ਵਾਂਗ। ਛੁਟੇ = ਛੁੱਟੜ ਪਏ ਹਨ।

ਖੇਤੈ ਅੰਦਰਿ ਛੁਟਿਆ ਕਹੁ ਨਾਨਕ ਸਉ ਨਾਹ

They are abandoned in the field, says Nanak, and they have a hundred masters to please.

ਹੇ ਨਾਨਕ! (ਬੇਸ਼ਕ) ਆਖ ਕਿ ਪੈਲੀ ਵਿਚ ਨਿਖਸਮੇ ਪਏ ਹੋਏ ਉਹਨਾਂ ਬੂਆੜ ਤਿਲਾਂ ਦੇ ਸੌ ਖਸਮ ਹਨ, ਛੁਟਿਆ = ਛੁੱਟੜ ਪਏ ਹੋਇਆਂ ਦੇ। ਸਉ = (ਇਕ) ਸੌ। ਨਾਹ = ਖਸਮ।

ਫਲੀਅਹਿ ਫੁਲੀਅਹਿ ਬਪੁੜੇ ਭੀ ਤਨ ਵਿਚਿ ਸੁਆਹ ॥੩॥

The wretches bear fruit and flower, but within their bodies, they are filled with ashes. ||3||

ਉਹ ਵਿਚਾਰੇ ਫੁੱਲਦੇ ਭੀ ਹਨ (ਭਾਵ, ਉਹਨਾਂ ਨੂੰ ਫੁੱਲ ਭੀ ਲੱਗਦੇ ਹਨ), ਫਲਦੇ ਭੀ ਹਨ, ਫੇਰ ਭੀ ਉਹਨਾਂ ਦੇ ਤਨ ਵਿਚ (ਭਾਵ, ਉਹਨਾਂ ਦੀ ਫਲੀ ਵਿਚ ਤਿਲਾਂ ਦੀ ਥਾਂ) ਸੁਆਹ ਹੀ ਹੁੰਦੀ ਹੈ ॥੩॥ ਬਪੁੜੇ = ਵਿਚਾਰੇ। ਬੂਆੜ = ਸੜਿਆ ਹੋਇਆ (सः व्युष्ट) ॥੩॥